ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਹਿੰਦੀ ਦਿਵਸ

ਮੋਗਾ, 14 ਸਤੰਬਰ (ਜਸ਼ਨ)-ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਟੀ ਕਾਲੋਨੀ ਸਿਥਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਹਿੰਦੀ ਦਿਵਸ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਤੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਜੋਯਤੀ ਜਗਾ ਕੇ ਕੀਤੀ। ਇਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਹਿੰਦੀ ਦੇਸ਼ ਨੂੰ ਜੋੜਨ ਵਾਲੀ ਭਾਸ਼ਾ ਹੈ। ਦੇਸ਼ ਦੀ ਸਵਤੰਤਰਤਾ ਅਤੇ ਵਿਕਾਸ ਵਿਚ ਹਿੰਦੀ ਭਾਸ਼ਾ ਦਾ ਅਹਿਮ ਯੋਗਦਾਨ ਹੈ। ਉਹਨਾਂ ਕਿਹਾ ਕਿ ਕੋਈ ਵੀ ਰਾਸ਼ਟਰ ਭਾਸ਼ਾ ਦੇ ਬੱਲ ਤੇ ਹੀ ਤੱਰਕੀ ਕਰ ਸਕਦਾ ਹੈ। ਇਸ ਦੌਰਾਨ ਬੱਚਿਆਂ ਨੂੰ ਹਿੰਦੀ ਦੀ ਮਹੱਤਤਾ ਸਬੰਧੀ ਜਾਣੂ ਕਰਵਾਇਆ ਗਿਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।