ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਹਿੰਦੀ ਦਿਵਸ

ਮੋਗਾ, 14 ਸਤੰਬਰ ( ਜਸ਼ਨ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਮਾਉਟ ਲਿਟਰਾ ਜੀ ਸਕੂਲ ਵਿਚ ਵਿਸ਼ਵ ਹਿੰਦੂ ਦਿਵਸ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਜੋਯਤੀ ਜਗਾ ਕੇ ਕੀਤਾ। ਇਸ ਦੌਰਾਨ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਹਿੰਦੀ ਸਾਡੀ ਰਾਸ਼ਟਰ ਭਾਸ਼ਾ ਹੈ। ਸਾਨੂੰ ਹਮੇਸ਼ਾ ਹੀ ਹਿੰਦੀ ਨੂੰ ਰੋਜ਼ਾਨਾ ਦੇ ਕੰਮ ਨਾਲ ਜੋੜਨਾ ਚਾਹੀਦਾ। ਉਹਨਾਂ ਕਿਹਾ ਕਿ ਕੋਈ ਵੀ ਰਾਸ਼ਟਰ ਆਪਣੀ ਭਾਸ਼ਾ ਦੇ ਬਲ ਤੇ ਹੀ ਤੱਰਕੀ ਕਰ ਸਕਦਾ ਹੈ। ਉਹਨਾਂ ਦੱਸਿਆ ਕਿ ਰਾਸ਼ਟਰ ਅਤੇ ਸਮਾਜ ਦੀ ਤੱਰਕੀ ਲਈ ਹਿੰਦੀ ਭਾਸ਼ਾ ਦੇ ਵਿਕਾਸ ਲਈ ਨਿਰੰਤਰ ਯਤਨ ਕਰਨੇ ਚਾਹੀਦੇ। ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਦੇਸ਼ਾ ਵਿਚ ਜਾ ਕੇ ਵੀ ਆਪਣੀ ਭਾਸ਼ਾ ਹਿੰਦੀ ਦਾ ਇਸਤੇਮਾਲ ਕਰਦੇ ਹਨ। ਇਸ ਲਈ ਅੱਜ ਅਮਰੀਕਾ, ਰੂਸ, ਚੀਨ, ਆਸਟ੍ਰੇਲੀਆ, ਫਰਾਂਸ ਆਦਿ ਦੇਸ਼ਾਂ ਵਿਚ ਹਿੰਦੀ ਭਾਸ਼ਾ ਨੂੰ ਪੜਾਇਆ ਜਾ ਰਿਹਾ ਹੈ। ਉਹਨਾਂ ਹਿੰਦੀ ਦਿਵਸ ਦੀ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।