ਡਾ. ਹਰਜੋਤ, ਵਿਨੋਦ ਬਾਂਸਲ, ਰਵੀ ਗਰੇਵਾਲ, ਦਵਿੰਦਰ ਰਣੀਆਂ ਨੇ ਕਾਂਗਰਸੀ ਉਮੀਦਵਾਰਾਂ ਦੀ ਚੋਣ ਮੁਹਿੰਮ ਸਿੱਖਰਾਂ ’ਤੇ ਪਹੰੁਚਾਈ
ਮੋਗਾ, 16 ਸਤੰਬਰ (ਜਸ਼ਨ): - ਮੋਗਾ ਹਲਕੇ ਤੋਂ ਬਲਾਕ ਸੰਮਤੀ ਅਤੇ ਜਿਲ੍ਹਾ ਪ੍ਰੀਸ਼ਦ ਲਈ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਦੀ ਲੜੀ ਦੇ ਤਹਿਤ ਮੋਗਾ ਹਲਕੇ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਕੱਲ੍ਹ ਜਿਲ੍ਹਾ ਪ੍ਰੀਸ਼ਦ ਜੋਨ ਘੱਲ ਕਲਾਂ ਤੋਂ ਉਮੀਦਵਾਰ ਹਰਦੀਪ ਕੌਰ ਅਤੇ ਬਲਾਕ ਸੰਮਤੀ ਜੋਨ ਖੋਟੇ ਤੋਂ ਕਾਂਗਰਸੀ ਉਮੀਦਵਾਰ ਬਲਜੀਤ ਕੌਰ ਦੇ ਹੱਕ ਵਿੱਚ ਲੋਕਾਂ ਨੂੰ ਅਪੀਲ ਕਰਨ ਲਈ ਪਿੰਡ ਸੰਧੂਆਂਵਾਲਾ ਪਹੁੰਚੇ। ਇਸ ਮੌਕੇ ਤੇ ਉਨ੍ਹਾਂ ਨਾਲ ਸ਼ਹਿਰੀ ਪ੍ਰਧਾਨ ਵਿਨੋਦ ਬਾਂਸਲ, ਰਵਿੰਦਰ ਸਿੰਘ ਰਵੀ ਗਰੇਵਾਲ, ਦਵਿੰਦਰ ਸਿੰਘ ਰਣੀਆਂ, ਜਗਸੀਰ ਸਿੰਘ ਸੀਰਾ ਤੋਂ ਇਲਾਵਾ ਹੋਰ ਸੀਨੀਅਰ ਕਾਂਗਰਸੀ ਆਗੂ ਵੀ ਹਾਜ਼ਰ ਸਨ। ਇਸ ਮੌਕੇ ਸੰਬੋਧਨ ਕਰਦੇ ਹੋਏ ਡਾ. ਹਰਜੋਤ ਨੇ ਕਿਹਾ ਕਿ ਪੰਜਾਬ ਦੇ ਪਿੰਡਾਂ ਦੀ ਨੁਹਾਰ ਬਦਲਣ ਲਈ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਵਿਸ਼ੇਸ਼ ਆਧਾਰ ਬਣੇਗੀ। ਉਨ੍ਹਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਜੋ ਪਿੰਡਾਂ ਦੀ ਦੁਰਦਸ਼ਾ ਹੋਈ ਹੈ, ਉਸਨੂੰ ਕਾਂਗਰਸੀ ਉਮੀਦਵਾਰਾਂ ਦੀ ਜਿੱਤ ਵਿਕਾਸ ਵਿੱਚ ਬਦਲੇਗੀ। ਉਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਾਂਗਰਸੀ ਉਮੀਦਵਾਰਾਂ ਨੂੰ ਵੋਟ ਦੇ ਕੇ ਕਾਮਯਾਬ ਕਰਨ ਤਾਂਕਿ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਇਆ ਜਾ ਸਕੇ। ਇਸ ਮੌਕੇ ਤੇ ਜਗਦੀਪ ਕੁਮਾਰ ਸ਼ਰਮਾ, ਗੁਰਚਰਨ ਸਿੰਘ ਨੰਬਰਦਾਰ, ਸੰਦੀਪ ਸੰਧੂ, ਹਰਬੰਸ ਸਿੰਘ, ਬਸੰਤ ਸਿੰਘ ਸਾਬਕਾ ਸਰਪੰਚ, ਨਿਰਮਲ ਸਿੰਘ, ਪਰਦੀਪ ਸੇੰਘ, ਮਲਕੀਤ ਸਿੰਘ, ਛਿੰਦਰਪਾਲ ਸਿੰਘ, ਚਮਕੌਰ ਸਿੰਘ, ਰਵਿੰਦਰ ਕੌਰ ਮੈਂਬਰ ਪੰਚਾਇਤ, ਨਿਰਮਲ ਸਿੰਘ ਮੈਂਬਰ ਪੰਚਾਇਤ, ਰੇਸ਼ਮ ਸਿੰਘ, ਨੇਕਾ ਸਿੰਘ, ਤਾਰਾ ਸਿੰਘ, ਤੋਖਾ ਸਿੰਘ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।