ਬਾਬਾ ਨੰਦ ਸਿੰਘ ਦੇ ਬਰਸੀ ਸਮਾਗਮ ‘ਚ ਦੇਸ਼ ਵਿਦੇਸ਼ ਤੋਂ ਪੁੱਜਣਗੀਆਂ ਸੰਗਤਾਂ-ਬਾਬਾ ਬਲਦੇਵ ਸਿੰਘ

ਬਾਘਾਪੁਰਾਣਾ ,17 ਸਤੰਬਰ (ਜਸ਼ਨ):ਮੋਗਾ ਕੋਟਕਪੂਰਾ ਰੋਡ ’ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਪਿੰਡ ਮੰਡੀਰਾਂ ਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਬਾਬਾ ਬਲਦੇਵ ਸਿੰਘ ਵੱਲੋਂ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਯਾਦ ਨੂੰ ਸਮਰਪਿਤ ਬਰਸੀ ਸਮਾਗਮ ਵੱਡੇ ਪੱਧਰ ’ਤੇ ਕਰਵਾਇਆ ਜਾ ਰਿਹਾ ਹੈ । ਬਾਬਾ ਬਲਦੇਵ ਸਿੰਘ ਨੇ ਸਮੂਹ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸਮਾਗਮਾਂ ਵਿਚ ਹੁੰਮ ਹੁਮਾ ਕੇ ਪਹੰੁਚਣ ਦੀ ਅਪੀਲ ਕੀਤੀ । 

ਮੁੱਖ ਪ੍ਰਬੰਧਕ ਭਾਈ ਹਰਪ੍ਰੀਤ ਸਿੰਘ ਡੋਨੀ ਨੇ ‘ਸਾਡਾ ਮੋਗਾ ਡੌਟ ਕੌਮ ’ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਸ਼ਾਂ ਦੀ ਬਰਸੀ ਸ਼੍ਰੀ ਗੁਰੂ ਗਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲਿਆਂ ਦੀ ਦੇਖ ਰੇਖ ਵਿਚ 21 ਸਤੰਬਰ ਦੀ ਸ਼ਾਮ ਤੱਕ ਮਨਾਈ ਜਾ ਰਹੀ ਹੈ । ਇਸ ਬਰਸੀ ਦੇ ਸਬੰਧ ਵਿਚ ਸੰਗਤਾਂ ਦੇ ਸਹਿਯੋਗ ਨਾਲ ਵਿਆਪਕ ਪ੍ਰਬੰਧ ਕੀਤੇ ਜਾ ਰਹੇ ਹਨ । ਉਹਨਾਂ ਦੱਸਿਆ ਕਿ ਇਸ ਸਮਾਗਮ ਵਿਚ ਉੱਚ ਕੋਟੀ ਦੇ ਸੰਤ ਮਹਾਂਪੁਰਖ ਪ੍ਰਵਚਨਾਂ ਰਾਹੀਂ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨਗੇ । ਜ਼ਿਕਰਯੋਗ ਹੈ ਕਿ ਇਹ ਅਸਥਾਨ ਬਾਘਾਪਰਾਣਾ ਤੋਂ ਮੋਗਾ ਰੋਡ ’ਤੇ  ਪਿੰਡ ਗਿੱਲ ਨਹਿਰ ਵਾਲੇ ਤੋਂ ਚੜ੍ਹਦੇ ਪਾਸੇ ਇਕ ਕਿਲੋਮੀਟਰ ਦੀ ਦੂਰੀ ’ਤੇ ਸਥਿਤ ਹੈ।