ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਤੇ ਕਰਵਾਇਆ ਸੈਮੀਨਾਰ
ਮੋਗਾ,18 ਸਤੰਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਸਥਿਤ ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਸ਼ਵ ਧਰਤੀ ਦਿਵਸ ਤੇ ਸੈਮੀਨਾਰ ਕਰਵਾਇਆ ਗਿਆ। ਮੰਗਲਵਾਰ ਸਵੇਰ ਦੀ ਪਰਾਥਨਾ ਸਭਾ ਵਿਚ ਵਿਦਿਆਰਥੀਆਂ ਨੇ ਧਰਤੀ ਦਿਵਸ ਨੂੰ ਸਮਰਪਿਤ ਅਸੈਂਬਲੀ ਕੀਤੀ। ਇਸ ਮੌਕੇ ਵਿਦਿਆਰਥੀਆਂ ਨੇ ਅਧਿਆਪਕਾਂ ਦੀ ਦੇਖ ਰੇਖ ਹੇਠ ਲੋਕਾਂ ਨੂੰ ਧਰਤੀ ਦਿਵਸ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਧਰਤੀ ਨੂੰ ਦੂਸ਼ਿਤ ਹੋਣ ਤੋਂ ਬਚਾਉਣ ਲਈ ਵੱਧ ਤੋਂ ਵੱਧ ਸਾਨੂੰ ਪੌਦੇ ਲਾ ਕੇ ਉਸ ਦੀ ਦੇਖਭਾਲ ਕਰਨੀ ਹੁਣ ਸਮੇਂ ਦੀ ਲੋੜ ਬਣ ਗਈ ਹੈ। ਉਹਨਾਂ ਵਿਦਿਆਰਥੀਆਂ ਨੂੰ ਪੌਦਿਆਂ ਦੀ ਸਾਂਭ ਸੰਭਾਲ ਲਈ ਸੌਹ ਚੁਕਾਈ।
ਇਸ ਮੌਕੇ ਵਿਦਿਆਰਥੀਆਂ ਨੇ ਧਰਤੀ ਸਬੰਧੀ ਆਪਣੇ ਫਰਜ਼ਾ ਨੂੰ ਨਿਭਾਉਣ ਦਾ ਪ੍ਰਣ ਵੀ ਲਿਆ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।