ਲਿਟਲ ਮਿਲੇਨੀਅਮ ਸਕੂਲ ਦੇ ਬੱਚਿਆਂ ਨੇ ਇੰਡੋਰ ਖੇਡਾਂ ਵਿਚ ਮਾਰੀਆਂ ਮੱਲਾਂ

ਮੋਗਾ, 19 ਸਤੰਬਰ (ਜਸ਼ਨ )-ਬੁੱਘੀਪੁਰਾ ਚੌਕ ਤੇ ਓਜ਼ੋਨ ਕੌਟੀ ਕਾਲੋਨੀ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਲਿਟਲ ਮਿਲੇਨੀਅਮ ਸਕੂਲ ਵਿਚ ਛੋਟੇ ਬੱਚਿਆਂ ਦੀਆਂ ਇੰਡੋਰ ਖੇਡਾਂ ਕਰਵਾਈਆਂ ਗਈਆਂ ,ਜਿਸਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਰੀਬਨ ਕਟ ਕੇ ਕੀਤਾ। ਇਸ ਮੌਕੇ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਕਿਹਾ ਕਿ ਛੋਟੇ ਬੱਚਿਆਂ ਦਰਮਿਆਨ ਕਰਵਾਈਆਂ ਜਾ ਰਹੀਆਂ ਖੇਡਾਂ ਦਾ ਮੰਤਵ ਬੱਚਿਆਂ ਅੰਦਰ ਛੁਪੀ ਪ੍ਰਤਿਭਾ ਨੂੰ ਨਿਖਾਰਨਾ ਹੈ। ਇਸ ਮੰਤਵ ਨੂੰ ਲੈ ਕੇ ਅੱਜ ਸਕੂਲ ਵਿਚ ਬੱਚਿਆਂ ਦੇ ਵੱਖ-ਵੱਖ ਪ੍ਰਕਾਰ ਦੀਆਂ ਇੰਡੋਰ ਖੇਡਾਂ ਕੈਰਮ ਬੋਰਡ, ਖੇਡ ਮੁਕਾਬਲੇ, ਲੂਡੋ, ਸ਼ਤਰੰਜ ਆਦਿ ਵਿਚ ਬੱਚਿਆਂ ਨੇ ਹਿੱਸਾ ਲੈਂਦੇ ਹੋਏ ਆਪਣੀ ਪ੍ਰਤਿਭਾ ਦਾ ਵਧੀਆ ਪ੍ਰਦਰਸ਼ਨ ਕੀਤਾ। ਉਹਨਾਂ ਕਿਹਾ ਕਿ ਖੇਡਾਂ ਸਾਡੇ ਜੀਵਨ ਦਾ ਮੁੱਖ ਅੰਗ ਹੈ, ਜਿਸਨੂੰ ਖੇਡਣ ਨਾਲ ਸਾਡਾ ਸ਼ਰੀਰ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਬੱਚਿਆਂ ਦੀ ਹੌਸਲਾ ਅਫਜਾਈ ਕੀਤੀ ਗਈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।