ਲਿਟਲ ਮਿਲੇਨੀਅਮ ਸਕੂਲ ਵਿਚ ਗਣਿਤ ਵਿਸ਼ੇ ਦੀ ਜਾਣਕਾਰੀ ਦੇਣ ਸਬੰਧੀ ਵਿਦਿਆਰਥੀਆਂ ਨੂੰ ਕਰਵਾਇਆ ਜਾਣੂ

ਮੋਗਾ, 21 ਸਤੰਬਰ (ਜਸ਼ਨ): ਸ਼ਹਿਰ ਦੇ ਬੁਘੀਪੁਰਾ ਚੌਕ ਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਗਣਿਤ ਵਿਸ਼ੇ ਦੀ ਜਾਣਕਾਰੀ ਦੇਣ ਸਬੰਧੀ ਸਕੂਲ ਡਾਇਰੈਕਟਰ ਅਨੁਜ ਗੁਪਤਾ ਦੀ ਅਗਵਾਈ ਹੇਠ ਬੱਚਿਆ ਦੀ ਵਿਸ਼ੇਸ਼ ਐਕਟੀਵਿਟੀ ਕਰਵਾਈ ਗਈ। ਇਸ ਮੌਕੇ ਸਕੂਲ ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਬੱਚਿਆ ਨੂੰ ਸਕੂਲ ਦੀ ਮਾਹਿਰ ਟੀਚਰਾਂ ਨੇ ਗਣਿਤ ਵਿਸ਼ੇ ਦੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ। ਬੱਚਿਆ ਨੂੰ ਗਣਿਤ ਦੇ ਜਮਾ-ਘਟਾਓ, ਭਾਗ ਅਤੇ ਗੁਣਾ ਬਾਰੇ ਜਾਣੂ ਕਰਵਾਇਆ ਗਿਆ। ਉਹਨਾਂ ਇਸ ਮੌਕੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸਕੂਲ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਸਮੇਂ-ਸਮੇਂ ਤੇ ਹੋਰਨਾਂ ਐਕਟੀਵਿਟੀ ਕਰਵਾ ਕੇ ਉਹਨਾਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਇਸ ਮੌਕੇ ਸਕੂਲ ਟੀਚਰ ਨੈਂਸੀ, ਕਿਰਨਦੀਪ, ਸੋਨੀਆ, ਸ਼ਰੁਤੀ, ਜਸਮੀਤ ਦੇ ਇਲਾਵਾ ਸਕੂਲ ਸਟਾਫ ਹਾਜ਼ਰ ਸਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


