ਭਾਰੀ ਮੀਹ ਸਬੰਧੀ ਸਰਕਾਰ ਵੱਲੋਂ ਅਲਰਟ ਜਾਰੀ
ਚੰਡੀਗੜ, 21 ਸਤੰਬਰ(ਜਸ਼ਨ): ਅਗਾਮੀ ਦਿਨਾਂ ਦੌਰਾਨ ਪੰਜਾਬ ਰਾਜ ਦੇ ਵੱਖ ਵੱਖ ਹਿੱਸਿਆ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਸਬੰਧੀ ਮੋਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਭਾਰਤੀ ਮੋਸਮ ਵਿਭਾਗ ਦੇ ਚੰਡੀਗੜ ਸਥਿਤ ਕੇਂਦਰ ਵੱਲੋਂ ਰਾਜ ਸਰਕਾਰ ਨੂੰ ਸੂਚਨਾ ਭੇਜੀ ਗਈ ਹੈ ਕਿ 22 ਸਤੰਬਰ 2018 ਤੋਂ 24 ਸਤੰਬਰ 2018 ਤੱਕ ਰਾਜ ਦੇ ਮਾਝਾ, ਮਾਲਵਾ ਅਤੇ ਦੁਆਬਾ ਖੇਤਰ ਵਿੱਚ ਪੈਂਦੇ ਬਹੁਤ ਸਾਰੇ ਜ਼ਿਲਿਆਂ ਵਿੱਚ ਭਾਰੀ (7-12 ਸੈਂਟੀਮੀਟਰ) ਤੋਂ ਬਹੁਤ ਭਾਰੀ ਮੀਹ (12 ਸੈਂਟੀਮੀਟਰ ਤੋਂ ਜਿਆਦਾ) ਪੈਣ ਦੀ ਸੰਭਾਵਨਾ ਹੈ । ਬੁਲਾਰੇ ਨੇ ਦੱਸਿਆ ਕਿ ਇਸ ਸਮੇਂ ਦੋਰਾਨ ਪੰਜਾਬ ਰਾਜ ਦੇ ਉਤਰੀ ਅਤੇ ਦੱਖਣੀ ਹਿੱਸਿਆਂ ਵਿੱਚ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ । ਇਸ ਤੋਂ ਇਲਾਵਾ ਗੁਆਢੀ ਸੂਬੇ ਹਿਮਾਚਲ ਪ੍ਰਦੇਸ਼ ਦੇ ਨਾਲ ਲੱਗਦੇ ਪੰਜਾਬ ਦੇ ਖੇਤਰ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ ਜਿਸ ਕਾਰਨ ਕੁਝ ਖੇਤਰਾਂ ਵਿਵੱਚ ਪਾਣੀ ਭਰਨ ਦੀ ਸਮੱਸਿਆ ਹੋ ਸਕਦੀ ਹੈ। ਬੁਲਾਰੇ ਨੇ ਦੱਸਿਆ ਕਿ ਜਿਨਾਂ ਜ਼ਿਲਿਆਂ ਵਿੱਚ ਭਾਰੀ ਤੋਂ ਬਹੁਤ ਭਾਰੀ ਮੀਹ ਪੈਣ ਦੀ ਸੰਭਾਵਨਾਂ ਹੈ ਉਨਾਂ ਵਿੱਚ ਗੁਰਦਾਸਪੁਰ, ਜਲੰਧਰ, ਅੰਮਿ੍ਰਤਸਰ ਕਪੂਰਥਲਾ ਫਤਿਹਗੜ ਸਾਹਿਬ, ਐਸ.ਬੀ.ਐਸ.ਨਗਰ, ਲੁਧਿਆਣਾ, ਮੁਹਾਲੀ ਅਤੇ ਰੂਪਨਗਰ ਸ਼ਾਮਲ ਹਨ। ਬੁਲਾਰੇ ਨੇ ਕਿਹਾ ਕਿ ਜ਼ਿਲਾਂ ਪ੍ਰਸ਼ਾਸ਼ਨ ਨੂੰ ਲੋੜ ਅਨੁਸਾਰ ਢੁਕਵੇ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।