ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਵਿਸ਼ਵ ਸ਼ਾਂਤੀ ਦਿਵਸ

ਮੋਗਾ, 21 ਸਤੰਬਰ (ਜਸ਼ਨ)-ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਸ਼ਾਂਤੀ ਦਿਵਸ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦਿਆ ਡਾਇਰੈਕਟਰ ਅਨੁਜ ਗੁਪਤਾ, ਮੁੱਖੀ ਮਨਪ੍ਰੀਤ ਕੌਰ, ਪਿ੍ਰੰਸੀਪਲ ਨਿਰਮਲ ਧਾਰੀ ਨੇ ਵਿਦਿਆਰਥੀਆਂ ਨੂੰ ਵਿਸ਼ਵ ਸ਼ਾਂਤੀ ਦਿਵਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਵਿਦਿਆਰਥੀਆਂ ਨੂੰ ਜੀਵਨ ਵਿਚ ਚੰਗੇ ਗੁਣਾਂ ਬਾਰੇ ਜਾਣਕਾਰੀ ਦਿੱਤੀ।

 ਇਸ ਮੌਕੇ ਸੱਤਵੀਂ ਕਲਾਸ ਦੀ ਵਿਦਿਆਰਥਣ ਸ਼ਰੁਤੀ ਨੇ ਆਪਣੇ ਵਿਚਾਰ ਸਾਰੀਆਂ ਨਾਲ ਸਾਂਝੇ ਕੀਤੇ। ਪਿ੍ਰੰਸੀਪਲ ਨਿਰਮਲ ਧਾਰੀ ਨੇ ਕਿਹਾ ਕਿ ਵਿਦਿਆਰਥੀਆਂ ਲਈ ਉਹਨਾਂ ਦੇ ਮੌਖਿਕ ਅਧਿਕਾਰਾਂ ਬਾਰੇ ਜਾਣਨਾ ਬਹੁਤ ਮਹਤਵਪੂਰਨ ਹੈ। ਸਕੂਲ ਵੱਲੋਂ ਅੱਗੇ ਵੀ ਅਜਿਹੇ ਦਿਵਸ ਮਨਾਏ ਜਾਂਦੇ ਰਹਿਣਗੇ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।