ਐਮ.ਐਲ.ਏ. ਡਾ. ਹਰਜੋਤ ਕਮਲ ਨੇ ਕਾਂਗਰਸ ਦੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ
ਮੋਗਾ, 22 ਸਤੰਬਰ (ਜਸ਼ਨ): ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਨੇ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਹੂੰਝਾ ਫੇਰ ਜਿੱਤ ਤੇ ਵਧਾਈ ਦਿੰਦੇ ਹੋਏ ਕਿਹਾ ਕਿ ਇਹ ਜਿੱਤ ਈਮਾਨਦਾਰੀ ਦੀ ਜਿੱਤ ਹੈ ਕਿਉਕਿ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਕਿਸੇ ਨਾਲ ਵੀ ਕਿਸੇ ਤਰਾਂ ਦੀ ਧੱਕੇਸ਼ਾਹੀ ਨਹੀਂ ਕੀਤੀ ਗਈ, ਬਲਕਿ ਇਹ ਚੋਣਾਂ ਸਾਫ਼ ਸੁਥਰੇ ਢੰਗ ਨਾਲ ਸ਼ਾਂਤੀਪੂਰਨ ਨੇਪਰੇ ਚਾੜੀਆਂ ਗਈਆਂ ਹਨ, ਜਿਸ ਲਈ ਉਨਾਂ ਨੇ ਸਮੂਹ ਲੋਕਾਂ ਦਾ ਧੰਨਵਾਦ ਕੀਤਾ। ਜਿਕਰਯੋਗ ਹੈ ਕਿ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਦੀ ਜਿੱਤ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਦੀਆਂ ਨੀਤੀਆਂ ਤੇ ਮੋਹਰ ਲਗਾਈ ਹੈ ਅਤੇ ਜੋ ਸਕੀਮਾਂ ਕਾਂਗਰਸ ਸਰਕਾਰ ਵਲੋਂ ਚਲਾਈਆਂ ਗਈਆਂ ਹਨ, ਉਨਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਇਨਾਂ ਚੋਣਾਂ ਦੀ ਜਿੱਤ ਵਿਸ਼ੇਸ਼ ਆਧਾਰ ਬਣੀ ਹੈ। ਡਾ. ਹਰਜੋਤ ਕਮਲ ਨੇ ਭਰੋਸਾ ਦਿਵਾਉਦੇ ਹੋਏ ਕਿਹਾ ਕਿ ਜਿਲਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਵਿੱਚ ਜਿਸ ਤਰਾਂ ਲੋਕਾਂ ਨੇ ਉਨਾਂ ਦੇ ਹੱਥ ਮਜ਼ਬੂਤ ਕੀਤੇ ਹਨ ਹੁਣ ਉਸੇ ਤਰਾਂ ਆਉਣ ਵਾਲੀਆਂ ਪੰਚਾਇਤੀ ਚੋਣਾਂ ਵਿੱਚ ਵੀ ਉਨਾਂ ਦਾ ਪੂਰਾ ਸਾਥ ਦੇਣ ਤਾਂ ਕਿ ਲੋਕ ਭਲਾਈ ਸਕੀਮਾਂ ਨੂੰ ਜਮੀਨੀ ਪੱਧਰ ਤੱਕ ਲਾਗੂ ਕੀਤਾ ਜਾ ਸਕੇ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।