ਕਾਂਗਰਸੀ ਉਮੀਦਵਾਰ ਤਰਸੇਮ ਸਿੰਘ ਅਤੇ ਪਰਮਜੀਤ ਕੌਰ ਦੀ ਹੋਈ ਸ਼ਾਨਦਾਰ ਜਿੱਤ ‘ਤੇ ਖੁਸ਼ੀ ਦਾ ਪ੍ਰਗਟਾਵਾ

ਮੋਗਾ,22 ਸਤੰਬਰ (ਜਸ਼ਨ)- ਬਲਾਕ ਸੰਮਤੀ ਜ਼ੋਨ ਚੋਟੀਆਂ ਕਲਾਂ ਤੋਂ ਕਾਂਗਰਸੀ ਉਮੀਦਵਾਰ ਤਰਸੇਮ ਸਿੰਘ ਦੀ ਜਿੱਤ ’ਤੇ ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਆਖਿਆ ਕਿ ਮੋਗਾ ਵਾਸੀਆਂ ਨੇ ਕਾਂਗਰਸ ਦਾ ਸਾਥ ਦੇ ਕੇ ਆਪਣੇ ਇਲਾਕੇ ਦੇ ਵਿਕਾਸ ਲਈ ਰਾਹ ਪੱਧਰਾ ਕਰ ਲਿਆ ਹੈ । ਉਹਨਾਂ ਸਮੂਹ ਵੋਟਰਾਂ ਦਾ ਧੰਨਵਾਦ ਕਰਦਿਆਂ ਪੰਚਾਇਤ ਚੋਣਾਂ ਵਿਚ ਵੀ ਪਾਰਟੀ ਦਾ ਇਸੇ ਤਰਾਂ ਸਾਥ ਦੇਣ ਦੀ ਅਪੀਲ ਕੀਤੀ। ਇਸ ਮੌਕੇ ਵਿਧਾਇਕ ਡਾ: ਹਰਜੋਤ ਕਮਲ ਨੇ ਜਿੱਤੇ ਹੋਏ ਉਮੀਦਵਾਰਾਂ ਨੂੰ ਵਧਾਈ ਦਿੰਦਿਆਂ ਉਹਨਾਂ ਦਾ ਮੂੰਹ ਮਿੱਠਾ ਕਰਵਾਇਆ। ਇਸ ਮੌਕੇ ਕਾਂਗਰਸ ਦੇ ਹੋਰ ਆਗੂ ਵੀ ਮੌਜੂਦ ਸਨ। 

ਇਸੇ ਤਰਾਂ ਬਲਾਕ ਸੰਮਤੀ ਜੋਨ ਬੁੱਧ ਸਿੰਘ ਵਾਲਾ ਤੋਂ ਕਾਂਗਰਸੀ ਉਮੀਦਵਾਰ ਪਰਮਜੀਤ ਕੌਰ ਦੀ ਜਿੱਤ ਤੇ ਉਨਾਂ ਦਾ ਮੂੰਹ ਮਿੱਠਾ ਕਰਵਾਉਦੇ ਐਮ.ਐਲ.ਏ. ਡਾ. ਹਰਜੋਤ ਕਮਲ ਅਤੇ ਹਾਜ਼ਰ ਲਖਵੀਰ ਸਿੰਘ, ਗੁਰਜੰਟ ਸਿੰਘ ਖਾਲਸਾ, ਮਨਪ੍ਰੀਤ ਸਿੰਘ ਮੱਲੀ, ਬਲਜਿੰਦਰ ਸਿੰਘ ਪੱਪੀ, ਗੁਰਮੇਲ ਸਿੰਘ ਅਤੇ ਹੋਰ ਕਾਂਗਰਸੀ ਵਰਕਰ ਹਾਜ਼ਰ ਸਨ ।  ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।