ਕਾਂਗਰਸੀ ਉਮੀਦਵਾਰ ਨਰਿੰਦਰ ਕੌਰ ਚੋਟੀਆਂ ਦੀ ਹੋਈ ਸ਼ਾਨਦਾਰ ਜਿੱਤ, ਦਲੇਰ ਚੋਟੀਆਂ ਅਤੇ ਪੂਰਨ ਸਿੰਘ ਸੰਧੂ ਨੂੰ ਵਧਾਈਆਂ ਦੇਣ ਵਾਲਿਆਂ ਦਾ ਲੱਗਾ ਤਾਂਤਾ

ਧਰਮਕੋਟ,22 ਸਤੰਬਰ(ਜਸ਼ਨ)- ਬਲਾਕ ਸੰਮਤੀ  ਕੋਟਈਸੇ ਖਾਂ ਜ਼ੋਨ ਨੰਬਰ -1 ਚੋਟੀਆਂ ਤੋਂ ਕਾਂਗਰਸ ਦੀ ਉਮੀਦਵਾਰ ਸਾਬਕਾ ਸਰਪੰਚ ਨਰਿੰਦਰ ਕੌਰ ਨੇ ਸੰਮਤੀ  ਚੋਣਾਂ ‘ਚ ਸ਼ਾਨਦਾਰ ਜਿੱਤ ਦਰਜ ਕਰ ਲਈ ਏ। ਜੇਤੂ ਉਮੀਦਵਾਰ ਬੀਬੀ ਨਰਿੰਦਰ ਕੌਰ ਦੇ ਪਤੀ ਦਲੇਰ ਸਿੰਘ ਚੋਟੀਆਂ ਸੀਨੀਅਰ ਕਾਂਗਰਸੀ ਆਗੂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਖੁਸ਼ੀ ਸਾਂਝੀ ਕਰਦਿਆਂ ਆਖਿਆ ਕਿ ਉਹਨਾਂ ਦਾ ਪਰਿਵਾਰ ਪਿਛਲੇ ਲੰਬੇ ਸਮੇਂ ਤੋਂ ਪਿੰਡ ਦੀ ਅਗਵਾਈ ਕਰਦਾ ਆ ਰਿਹਾ ਹੈ ਅਤੇ ਅੱਜ ਦੀ ਇਸ ਜਿੱਤ ਨਾਲ ਸਾਬਤ ਹੋ ਗਿਆ ਹੈ ਕਿ ਇਲਾਕੇ ਦੇ ਲੋਕ ਉਹਨਾਂ ਨੂੰ ਸਤਿਕਾਰਦੇ ਹਨ । ਦਲੇਰ ਚੋਟੀਆਂ ਨੇ ਆਖਿਆ ਕਿ ਪਿਛਲੇ 18 ਮਹੀਨਿਆਂ ਤੋਂ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਵੱਲੋਂ ਹਲਕੇ ਦੇ ਵਿਕਾਸ ਲਈ ਕੀਤੇ ਜਾ ਰਹੇ ਅਣਥੱਕ ਯਤਨਾਂ ਦੀ ਬਦੌਲਤ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰਾਂ ਨੂੰ ਭਾਰੀ ਸਮਰਥਨ ਦਿੱਤਾ ਹੈ। ਇਸ ਮੌਕੇ ਬੀਬੀ ਨਰਿੰਦਰ ਕੌਰ ਨੇ ਵੋਟਰਾਂ ਦਾ ਧੰਨਵਾਦ ਕਰਦਿਆਂ ਆਖਿਆ ਕਿ ਉਹ ਤੇ ਉਹਨਾਂ ਦਾ ਪਰਿਵਾਰ ਕਾਂਗਰਸ ਦੀਆਂ ਲੋਕ ਭਲਾਈ ਨੀਤੀਆਂ ਦਾ ਪ੍ਰਚਾਰ ਕਰਨ ਦੇ ਨਾਲ ਨਾਲ ਆਪਣੇ ਜ਼ੋਨ ਦੇ ਵਿਕਾਸ ਲਈ ਹਮੇਸ਼ਾ ਤੱਤਪਰ ਰਹੇਗਾ। ਇਸ ਮੌਕੇ ਉਹਨਾਂ ਨਾਲ ਪਿ੍ਰੰਸੀਪਲ ਪੂਰਨ ਸਿੰਘ ਸੰਧੂ ਤੋਂ ਇਲਾਵਾ ਭਾਰੀ ਗਿਣਤੀ ਵਿਚ ਪਤਵੰਤੇ ਹਾਜ਼ਰ ਸਨ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।