ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਜ਼ਿਲ੍ਹਾ ਪ੍ਰੀਸ਼ਦ ਚੋਣ ਜਿੱਤੇ,ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾਈ ਵਿੱਚ ਇਲਾਕੇ ਦੀ ਨਕਸ਼ ਨੁਹਾਰ ਬਦਲਣ ਲਈ ਲਿਆ ਅਹਿਦ

ਮੋਗਾ ,23 ਸਤੰਬਰ (ਜਸ਼ਨ): ਧਰਮਕੋਟ ਹਲਕੇ ਚ ਪੈਂਦੇ ਜਲਾਲਾਬਾਦ ਪੂਰਬੀ ਜ਼ੋਨ ਤੇ ਜ਼ਿਲ੍ਹਾ ਪ੍ਰੀਸ਼ਦ ਚੋਣ ਲੜ ਰਹੇ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੂੰ ਦੇਰ ਰਾਤ ਜੇਤੂ ਐਲਾਨ ਦਿੱਤਾ ਗਿਆ ।ਜ਼ਿਕਰਯੋਗ ਹੈ ਕਿ ਜਥੇਦਾਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਪਹਿਲਾਂ ਬਤੌਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਸਫਲ ਪੰਥਕ ਸੇਵਾਵਾਂ ਨਿਭਾ ਚੁੱਕੇ ਹਨ ਤੇ ਹੁਣ ਉਹ ਬਤੌਰ ਪੰਜਾਬ ਕਾਂਗਰਸ  ਸਕੱਤਰ  ਪਾਰਟੀ ਦੀ ਮਜ਼ਬੂਤੀ ਅਤੇ ਕਾਂਗਰਸ ਦੀਆਂ ਲੋਕ ਭਲਾਈ ਸਕੀਮਾਂ ਨੂੰ ਘਰ ਘਰ ਲਿਜਾਣ ਲਈ ਨਿਰੰਤਰ ਯਤਨਸ਼ੀਲ ਨੇ। ਅੱਜ ਰਾਤ ਬਾਰਾਂ ਵਜੇ ਸਾਡਾ  ਮੋਗਾ ਡਾਟ ਕਾਮ ਨਾਲ ਆਪਣੀ ਜਿੱਤ ਤੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਉਨ੍ਹਾਂ ਆਖਿਆ ਕਿ ਇਹ ਜਿੱਤ ਸਮੂਹ ਕਾਂਗਰਸੀ ਵਰਕਰਾਂ ਦੀ ਹੈ ਅਤੇ ਉਹ ਕਾਂਗਰਸ ਹਾਈ ਕਮਾਂਡ ਦੇ ਧੰਨਵਾਦੀ ਹਨ ਜਿਨ੍ਹਾਂ ਨੇ ਉਨ੍ਹਾਂ ਵਿਚ ਭਰੋਸਾ ਪ੍ਰਗਟਾਇਆ । ਉਨ੍ਹਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਆਖਿਆ ਕਿ ਉਹ ਹਲਕਾ ਧਰਮਕੋਟ ਦੇ ਵਿਧਾਇਕ  ਦਰਵੇਸ਼ ਸਿਆਸਤਦਾਨ ਸੁਖਜੀਤ ਸਿੰਘ ਕਾਕਾ ਲੋਹਗੜ ਦੀ ਅਗਵਾੲੀ ਵਿੱਚ ਇਲਾਕੇ ਦੀ ਨਕਸ਼ ਨੁਹਾਰ ਬਦਲਣ ਲਈ ਹਮੇਸ਼ਾ ਤਤਪਰ ਰਹਿਣਗੇ ਅਤੇ ਪਹਿਲਾਂ ਦੀ ਤਰ੍ਹਾਂ ਇਮਾਨਦਾਰੀ ਅਤੇ ਦਿਆਨਤਦਾਰੀ ਨਾਲ ਫ਼ਰਜ਼ਾਂ ਦੀ ਪੂਰਤੀ ਕਰਦੇ ਰਹਿਣਗੇ ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।