ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੇਵਾ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸਨਮਾਨ ’ਚ ਮਿਲੀ 1 ਲੱਖ ਰੁਪੈ ਦੀ ਰਾਸ਼ੀ ਸੁਸਾਇਟੀ ਨੂੰ ਭੇਂਟ

ਕੋਟਕਪੂਰਾ, 24 ਸਤੰਬਰ (ਟਿੰਕੂ) :- ਅੱਜ ਕੱਲ ਦੇ ਦੌੜ ਭੱਜ ਵਾਲੇ ਜੁਗ ’ਚ ਜਦ ਹਰ ਇੱਕ ਇਨਸਾਨ ਆਪਣੇ ਆਪ ’ਚ ਐਨਾ ਵਿਆਸਤ ਹੈ ਕਿ ਸਮਾਜ ਲਈ ਕੁਝ ਕਰਨ ਦੀ ਵਿਹਲ ਹੀ ਨਹੀਂ ਹੁੰਦੀ, ਉਥੇ ਕੁਝ ਸ਼ਖਸ਼ੀਆਂ, ਕੁਝ ਸੰਸਥਾਵਾਂ ਅਜਿਹੀਆਂ ਵੀ ਹਨ, ਜੋ ਨਿਰਸਵਾਰਥ ਭਾਵਨਾ ਨਾਲ ਮਨੁੱਖਤਾ ਦੀ ਸੇਵਾ ਨੂੰ ਸਮਰਪਿਤ ਰਹਿੰਦੀਆਂ ਹਨ, ਬਾਬਾ ਫਰੀਦ ਸੁਸਾਇਟੀ ਫਰੀਦਕੋਟ ਵੱਲੋਂ ਹਰ ਸਾਲ ਅਜਿਹੀਆਂ ਸ਼ਖਸ਼ੀਅਤਾ ਦਾ ਸਨਮਾਨ ਕੀਤਾ ਜਾਂਦਾ ਹੈ, ਇਸੇ ਲੜੀ ਤਹਿਤ ਇਸ ਵਾਰ ਗੁਰਪ੍ਰੀਤ ਸਿੰਘ ਮਿੰਟੂ ਮੁੱਖ ਸੇਵਾਦਾਰ ਮਨੁੱਖਤਾ ਦੀ ਸੇਵਾ ਸਭ ਤੋਂ ਵੱਡੀ ਸੇਵਾ ਸੰਸਥਾ ਲੁਧਿਆਣਾ ਨੂੰ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਭਗਤ ਪੂਰਨ ਸਿੰਘ ਐਵਾਰਡ ਮਿਲਿਆ, ਜਿਸ ਦੇ ਨਾਲ ਇਕ ਲੱਖ ਰੁਪਏ ਦੀ ਨਗਦ ਰਾਸ਼ੀ ਵੀ ਬਾਬਾ ਫਰੀਦ ਸੁਸਾਇਟੀ ਵੱਲੋਂ ਦਿੱਤੀ ਗਈ, ਗੁਰਪ੍ਰੀਤ ਸਿੰਘ ਮਿੰਟੂ ਵੱਲੋਂ ਸਨਮਾਨ ’ਚ ਮਿਲੀ 1 ਲੱਖ ਰੁਪਏ ਦੀ ਰਾਸ਼ੀ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਫਰੀਦਕੋਟ ਨੂੰ ਮਰੀਜ਼ਾਂ ਦੀ ਸੇਵਾ ਵਾਸਤੇ ਭੇਟ ਕਰ ਦਿੱਤੀ ਗਈ, ਗੁਰਪ੍ਰੀਤ ਸਿੰਘ ਮਿੰਟੂ ਨੇ ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਸੇਵਾ ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅੱਜ ਕੱਲ ਦੇ ਪਦਾਰਥਵਾਦੀ ਯੁਗ ’ਚ ਸਮਾਜ ਲਈ ਕੁਝ ਕਰ ਗੁਜ਼ਰਨਾ ਕੋਈ ਛੋਟੀ ਗੱਲ ਨਹੀਂ ਅਤੇ ਲੋੜਵੰਦ ਮਰੀਜ਼ਾਂ ਦੀ ਦਵਾਈਆਂ ਲਈ ਮੱਦਦ ਕਰਨਾ ਬਹੁਤ ਵੱਡੀ ਸੇਵਾ ਹੈ ਅਤੇ ਇਸੇ ਸੇਵਾ ਤੋਂ ਪ੍ਰਭਾਵਿਤ ਹੋ ਕੇ ਉਹ ਦਵਾਈਆਂ ਦੇ ਲੰਗਰ ’ਚ ਇਹ ਹਿੱਸਾ ਪਾਉਣਾ ਚਾਹੁੰਦੇ ਹਨ, ਭਾਈ ਘਨੱਈਆ ਕੈਂਸਰ ਰੋਕੋ ਸੇਵਾ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਚੰਦਬਾਜਾ, ਸੀਨੀਅਰ ਮੀਤ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ, ਮੱਘਰ ਸਿੰਘ ਖਾਲਸਾ, ਸ਼ਿਵਜੀਤ ਸਿੰਘ ਸੰਘਾ, ਮਨੀ ਸਿੰਘ ਧਾਲੀਵਾਲ ਨੇ ਭਾਈ ਮਿੰਟੂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸੁਸਾਇਟੀ ਲੋੜਵੰਦ ਮਰੀਜ਼ਾਂ ਲਈ ਦਵਾਈਆਂ, ਵਾਤਾਵਰਨ ਦੀ ਸੇਵਾ, ਪੰਜਾਬੀ ਮਾਂ ਬੋਲੀ ਦੇ ਹੱਕਾਂ ਲਈ, ਲੋੜਵੰਦ ਵਿਦਿਆਰਥੀਆਂ ਨੂੰ ਸਟੇਸ਼ਨਰੀ, ਮੁਫਤ ਕੰਪਿਊਟਰ ਟ੍ਰੇਨਿੰਗ ਦੇਣ ਜਿਹੇ ਕਾਰਜ ਪਹਿਲਾਂ ਵੀ ਕਰਦੀ ਰਹੀ ਹੈ ਅਤੇ ਭਾਈ ਮਿੰਟੂ ਜਿਹੇ ਸੱਜਣਾ ਦੇ ਸਹਿਯੋਗ ਸਦਕਾ ਭਵਿੱਖ ’ਚ ਵੀ ਕਰਦੀ ਰਹੇਗੀ, ਇਸ ਸਮੇਂ ਰਜਿੰਦਰ ਸਿੰਘ ਬਰਾੜ, ਹਰਵਿੰਦਰ ਸਿੰਘ ਨਿਸ਼ਕਾਮ, ਗੁਰਮੀਤ ਸਿੰਘ ਭਾਊ, ਅਨੰਤਦੀਪ ਸਿੰਘ ਰੋਮਾ ਬਰਾੜ ਆਦਿ ਵੀ ਵਿਸ਼ੇਸ ਤੌਰ ’ਤੇ ਹਾਜਰ ਸਨ।