ਛੁੱਟੀ ਰਹੇਗੀ ਕੱਲ,ਸੂਬੇ ‘ਚ ਮੌਸਮੀ ਹਾਲਤਾਂ ਦੇ ਮੱਦੇਨਜ਼ਰ ਸਰਕਾਰ ਵੱਲੋਂ 25 ਸਤੰਬਰ ਨੂੰ ਵਿੱਦਿਅਕ ਅਦਾਰਿਆਂ ‘ਚ ਛੁੱਟੀ ਦਾ ਐਲਾਨ, ਮੌਸਮ ਵਿਭਾਗ ਵੱਲੋਂ ਪੰਜਾਬ ‘ਚ ਹਾਈ ਅਲਰਟ ਜਾਰੀ,ਫ਼ੌਜ ਨੂੰ ਤਿਆਰ ਰਹਿਣ ਲਈ ਕਿਹਾ,ਮੁੱਖ ਮੰਤਰੀ ਨੇ ਲੋਕਾਂ ਨੂੰ ਘਰਾਂ ‘ਚ ਰਹਿਣ ਦੀ ਕੀਤੀ ਅਪੀਲ

ਚੰਡੀਗੜ,24 ਸਤੰਬਰ (ਪੱਤਰ ਪਰੇਰਕ): ਸੂਬੇ ਵਿਚ ਮੌਸਮ ਦੇ ਬਦਲਦੇ ਮਿਜਾਜ਼ ਅਤੇ ਮੌਸਮ ਵਿਭਾਗ ਵੱਲੋਂ ਜਾਰੀ ਕੀਤੇ ਹਾਈ ਅਲਰਟ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਾਰੀ ਮੀਂਹ ਅਤੇ ਹੜ ਦੇ ਖ਼ਤਰੇ ਕਾਰਨ ਸੂਬੇ ਦੇ ਸਾਰੇ ਵਿੱਦਿਅਕ ਅਦਾਰਿਆਂ  ‘ਚ ਕੱਲ 25 ਸਤੰਬਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ। ਪੰਜਾਬ ਵਿਚ ਪਿਛਲੇ ਕੁਝ ਦਿਨਾਂ ਤੋਂ ਪੈ ਰਹੇ ਮੀਂਹ ਕਾਰਨ ਪੈਦਾ ਹੋਏ ਹਾਲਤ ਨੂੰ ਦੇਖਦੇ ਹੋਏ ਕੈਪਟਨ ਅਮਰਿੰਦਰ ਸਿੰਘ ਵੱਲੋਂ ਐਮਰਜੈਂਸੀ ਬੈਠਕ ਬੁਲਾਈ ਗਈ ਹੈ ਜਿਸ ਵਿਚ ਸੂਬੇ ‘ਚ ਪੈਦਾ ਹੋਈ ਹੜਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ‘ਆਫ਼ਤ ਕੰਟਰੋਲ ਰੂਮ‘ ਸਥਾਪਿਤ ਕਰਨ, ਪ੍ਰਸ਼ਾਸਨਿਕ ਅਧਿਕਾਰੀਆਂ ਅਤੇ ਫ਼ੌਜ ਨੂੰ ਤਿਆਰ ਰਹਿਣ ਲਈ ਕਿਹਾ ਗਿਆ ਹੈ । ਸੂਬਾ ਸਰਕਾਰ ਨੇ ਹਸਪਤਾਲਾਂ ਨੂੰ ਦਵਾਈਆਂ ਸਮੇਤ ਤਿਆਰ ਰਹਿਣ ਦੇ ਆਦੇਸ਼ ਜਾਰੀ ਕੀਤੇ ਹਨ ਅਤੇ ਜ਼ਿਲਿਆਂ ਦੇ ਮੁਖੀਆਂ ਨੂੰ ਚੌਕਸ ਰਹਿਣ ਲਈ ਵੀ ਕਿਹਾ ਗਿਆ ਹੈ। ਭਾਰੀ ਮੀਂਹ ਕਾਰਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ‘ਚ ਸੰਜਮ ਬਣਾਈ ਰੱਖਣ ਅਤੇ ਆਉਣ ਵਾਲੇ 24 ਘੰਟਿਆਂ ਦੌਰਾਨ ਬਿੰਨਾ ਕਿਸੇ ਜ਼ਰੂਰੀ ਕੰਮ ਦੇ ਘਰੋਂ ਬਾਹਰ ਨਾ ਨਿਕਲਣ ਤਾਂ ਕਿ ਕਿਸੇ ਵੀ ਅਣਸੁਖਾਂਵੀਂ ਘਟਨਾ ਤੋਂ ਬਚਿਆ ਜਾ ਸਕੇ।    ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।