ਸੰਭਾਵੀ ਹੜਾਂ ਦੇ ਮੱਦੇਨਜ਼ਰ ਮੋਗਾ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਨੇ ਲਿਆ ਧੁੱਸੀ ਬੰਧ ਦਾ ਜਾਇਜ਼ਾ, ਲੋਕਾਂ ਨੂੰ ਘਬਰਾਹਟ ’ਚ ਨਾ ਆਉਣ ਦੀ ਕੀਤੀ ਅਪੀਲ
ਮੰਝਲੀ (ਮੋਗਾ) 24 ਸਤੰਬਰ(ਜਸ਼ਨ ): ਮੋਗਾ ਜ਼ਿਲਾ ਪ੍ਰਸ਼ਾਸਨ ਵੱਲੋਂ ਸੂਬੇ ਭਰ ’ਚ ਮੌਸਮ ਵਿਭਾਗ ਵੱਲੋਂ ਤੇਜ਼ ਬਾਰਿਸ਼ਾਂ ਦੀ ਚਿਤਾਵਨੀ ਨੂੰ ਮੁੱਖ ਰੱਖਦਿਆਂ ਅੱਜ ਡਿਪਟੀ ਕਮਿਸ਼ਨਰ ਡੀ.ਪੀ.ਐਸ ਖਰਬੰਦਾ ਤੇ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਵੱਲੋਂ ਧੁੱਸੀ ਬੰਨ ਦੇ ਨਾਜ਼ੁਕ ਥਾਵਾਂ ਦਾ ਜਾਇਜ਼ਾ ਲਿਆ ਗਿਆ। ਉਨਾਂ ਡਰੇਨੇਜ਼ ਵਿਭਾਗ, ਪੁਲਿਸ ਵਿਭਾਗ ਤੇ ਮਾਲ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਸੀ ਤਾਲਮੇਲ ਨਾਲ ਨਾਜੁਕ ਥਾਵਾਂ ਦਾ ਲਗਾਤਾਰ ਨਿਰੀਖਣ ਕਰਨ।ਡਿਪਟੀ ਕਮਿਸ਼ਨਰ ਨੇ ਪਿੰਡ ਮੰਝਲੀ ਧਰਮਕੋਟ ਵਿਖੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਲੋਕਾਂ ਦੀ ਮੰਗ ‘ਤੇ ਪਿੰਡ ਰੇੜਵਾਂ ਵਿਖੇ ਸਿਹਤ ਵਿਭਾਗ ਨੂੰ ਡਾਕਟਰੀ ਟੀਮ ਦੀ ਤਾਇਨਾਤੀ ਦੇ ਆਦੇਸ਼ ਦਿੱਤੇ। ਉਨਾਂ ਕਿਹਾ ਕਿ ਸਤਲੁਂਜ ਦਰਿਆ ਦਾ ਪਾਣੀ ਲਗਭੱਗ 20 ਤੋਂ 30 ਹਜ਼ਾਰ ਕਿਊਸਿਕ ਚੱਲ ਰਿਹਾ ਹੈ ਜਂੋ ਕਿ ਖਤਰੇ ਦੇ ਨਿਸ਼ਾਨ 50 ਹਜ਼ਾਰ ਕਿਊ੍ਵਸਿਕ ਤੋਂ ਕਾਫ਼ੀ ਹੇਠਾਂ ਹੈ, ਇਸ ਲਈ ਲੋਕਾਂ ਨੂੰ ਘਬਰਾਉਣ ਦੀ ਕੋਈ ਲੋੜ ਨਹੀ। ਉਨਾਂ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਹੜ ਆਉਣ ਦੀ ਸਥਿਤੀੋ ‘ਚ ਪਸ਼ੂਆਂ ਲਈ ਲੋੜੀਦਾਂ ਚਾਰਾ ਅਤੇ ਦਵਾਈਆਂ ਦੇ ਪ੍ਰਬੰਧ ਕਰਨ ਦੀ ਹਦਾਇਤ ਕੀਤੀ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਲੋਕਾਂ ਨੂੰ ਖਾਣ ਪੀਣ ਅਤੇ ਰਹਿਣ ਆਦਿ ਦੀ ਕਿਸੇ ਕਿਸਮ ਦੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨਾਂ ਲੋਕਾਂ ਨੂੰ ਧਾਰਾ 144 ਤਹਿਤ ਦਰਿਆ ਦੇ ਨਾਲ ਤੂੜੀ ਦੇ ਕੁੱਪ ਹਟਾਉਣ ਦੀ ਹਦਾਇਤ ਕੀਤੀ, ਤਾਂ ਜਂੋ ਚੂਹੇ ਖੱਡਾਂ ਰਾਹੀਂ ਬੰਧ ਨੂੰ ਖੋਰਾ ਨਾ ਲਗਾ ਸਕਣ। ਉਨਾਂ ਨੇ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਧੁੱਸੀ ਬੰਨ ਦੀ ਦੀਆਂ ਨਾਜ਼ੁਕ ਥਾਵਾਂ ‘ਤੇ ਮਜ਼ਬੂਤੀ ਕਾਰਜ ਸ਼ੁਰੂ ਕਰਵਾਉਣ ਦੇ ਵੀ ਨਿਰਦੇਸ਼ ਦਿੱਤੇ। ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ ਧਰਮਕੋਟ ਡਾ. ਨਰਿੰਦਰ ਸਿੰਘ ਧਾਲੀਵਾਲ ਨੂੰ ਮਾਲ ਤੇ ਪੁਲਿਸ ਵਿਭਾਗ ਦੇ ਅਧਿਕਾਰੀਆਂ ਅਤੇ ਧੁੱਸੀ ਬੰਧ ਦੇ ਲਾਗਲੇ ਪਿੰਡਾਂ ਦੇ ਸਮੂਹ ਪਟਵਾਰੀਆਂ ਨਾਲ ਮੀਟਿੰਗਾਂ ਕਰਕੇ ਲਗਾਤਾਰ ਰਾਬਤਾ ਬਣਾਈ ਰੱਖਣ ਦੇ ਨਾਲ ਮੁਕੰਮਲ ਤਾਲਮੇਲ ਬਣਾ ਕੇ ਰੱਖਣ ਦੇ ਨਿਰਦੇਸ਼ ਦਿੰਦਿਆਂ ਕਿਸੇ ਵੀ ਤਰਾਂ ਦੀ ਹੰਗਾਮੀ ਹਾਲਤ ਨਾਲ ਨਜਿੱਠਣ ਲਈ ਤਿਆਰ ਰਹਿਣ ਲਈ ਆਖਿਆ। ਉਨਾਂ ਐਸ.ਐਸ.ਪੀ. ਗੁਰਪ੍ਰੀਤ ਸਿੰਘ ਤੂਰ ਨੂੰ ਵੀ ਬੰਨ ਨੇੜਲੇ ਇਲਾਕਿਆਂ ਨਾਲ ਸਬੰਧਤ ਥਾਣਿਆਂ ਦੇ ਮੁਖੀਆਂ ਨੂੰ ਇਸ ਸਬੰਧੀ ਲੋੜੀਂਦੇ ਨਿਰਦੇਸ਼ ਜਾਰੀ ਕਰਨ ਲਈ ਆਖਿਆ। ਇਸ ਮੌਕੇ ਐਸ.ਡੀ.ਐਮ ਧਰਮਕੋਟ ਡਾ.ਨਰਿੰਦਰ ਸਿੰਘ ਧਾਲੀਵਾਲ, ਡਰੇਨੇਜ਼ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਚੰਦਰਮੋਹਨ ਜੈਨ, ਐਸ.ਡੀ.ਓ ਸੋਹਣ ਲਾਲ, ਬਲਾਕ ਕਾਂਗਰਸ ਪ੍ਰਧਾਨ ਧਰਮਕੋਟ ਗੁਰਪ੍ਰੀਤ ਸਿੰਘ ਗੋਗਾ, ਸਬੰਧਤ ਵਿਭਾਗਾਂ ਦੇ ਅਧਿਕਾਰੀ/ਕ੍ਰਮਚਾਰੀ ਅਤੇ ਪਿੰਡਾਂ ਦੇ ਪਤਵੰਤੇ ਵਿਅਕਤੀ ਆਦਿ ਮੌਜੂਦ ਸਨ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।
Please watch video coverage by Lachmanjit Singh Purba.........Clik link below