ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਚੋਣ ਜਿੱਤਣ ਉਪਰੰਤ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਚੰਦ ਪੁਰਾਣਾ ਵਿਖੇ ਹੋਏ ਨਤਮਸਤਕ,ਸੰਤ ਬਾਬਾ ਗੁਰਦੀਪ ਸਿੰਘ ਨੇ ਜ਼ਿਲਾ ਪ੍ਰੀਸ਼ਦ ਮੈਂਬਰ ਬਣਨ ’ਤੇ ਸ: ਤਲਵੰਡੀ ਨੂੰ ਕੀਤਾ ਸਨਮਾਨਿਤ

ਮੋਗਾ,26 ਸਤੰਬਰ(ਜਸ਼ਨ)-ਮਾਲਵੇ ਦੇ ਪ੍ਰਸਿੱਧ ਧਾਰਮਿਕ ਅਸਥਾਨ ਗੁਰਦੁਆਰਾ ਸ਼ਹੀਦ ਬਾਬਾ ਤੇਗਾ ਸਿੰਘ ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ ਚੰਦ ਪੁਰਾਣਾ ਵਿਖੇ ਸੰਗਤਾਂ ਦੀ ਅਥਾਹ ਸ਼ਰਧਾ ਹੈ ਅਤੇ ਹਰ ਰੋਜ਼ ਵੱਡੀ ਗਿਣਤੀ ਵਿਚ ਸੰਗਤਾਂ ਇਸ ਅਸਥਾਨ ਤੇ ਪਹੁੰਚ ਕੇ ਸ਼੍ਰੀ ਗੁਰੂ ਗਰੰਥ ਸਾਹਿਬ ਅੱਗੇ ਨਤਮਸਤਕ ਹੁੰਦੀਆਂ ਹਨ ਅਤੇ ਮੂੰਹੋਂ ਮੰਗੀਆਂ ਮੁਰਾਦਾਂ ਪ੍ਰਾਪਤ ਕਰਦੀਆਂ ਹਨ । ਕਾਂਗਰਸ ਦੇ ਸੀਨੀਅਰ ਆਗੂ ਸਾਬਕਾ ਸ਼੍ਰੋਮਣੀ ਕਮੇਟੀ ਮੈਂਬਰ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਵੀ ਜ਼ਿਲਾ ਪ੍ਰੀਸ਼ਦ ਮੈਂਬਰ ਬਣਨ ਉਪਰੰਤ ਜਿੱਤ ਦੀ ਖੁਸ਼ੀ ਵਿਚ ਇਸ ਅਸਥਾਨ ਤੇ ਸਤਿਗੁਰਾਂ ਪ੍ਰਤੀ ਨਤਮਸਤਕ ਹੋਣ ਲਈ ਪਹੁੰਚੇ ਅਤੇ ਸਤਿਗੁਰਾਂ ਦਾ ਸ਼ੁਕਰਾਨਾ ਕੀਤਾ । ਇਸ ਅਸਥਾਨ ਦੇ ਮੁੱਖ ਸੇਵਾਦਾਰ ਉੱਘੇ ਸਮਾਜ ਸੇਵੀ ਸੰਤ ਬਾਬਾ ਗੁਰਦੀਪ ਸਿੰਘ ਨੇ ਜਿੱਥੇ ਇੰਦਰਜੀਤ ਸਿੰਘ ਤਲਵੰਡੀ ਭੰਗੇਰੀਆਂ ਨੂੰ ਜੀ ਆਇਆਂ ਆਖਿਆ ਉੱਥੇ ਉਨਾਂ ਨੂੰ ਜ਼ਿਲਾ ਪ੍ਰੀਸ਼ਦ ਮੈਂਬਰ ਬਣਨ ’ਤੇ ਵਧਾਈ ਵੀ ਦਿੱਤੀ । ਇਸ ਮੌਕੇ ਬਾਬਾ ਗੁਰਦੀਪ ਸਿੰਘ ਨੇ ਸ: ਭੰਗੇਰੀਆਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ । ਇਸ ਮੌਕੇ ਸ: ਭੰਗੇਰੀਆਂ ਨਾਲ  ਉਨਾਂ ਦੀ ਧਰਮ ਪਤਨੀ ਦਵਿੰਦਰਜੀਤ ਕੌਰ ਅਤੇ ਰੌਲੀ ਜ਼ੋਨ ਤੋਂ ਜੇਤੂ ਰਹੀ ਬਲਾਕ ਸੰਮਤੀ ਮੈਂਬਰ ਸਤਵੰਤ ਕੌਰ ਅਤੇ ਜਗਤਾਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ । ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁੱਖਾ ਸਿੰਘ ਮੋਗਾ,ਬਿੱਲੂ ਸਿੰਘ,ਗੁਰਜੀਤ ਸਿੰਘ ਲੰਗੇਆਣਾ, ਜੁਗਰਾਜ ਸਿੰਘ ਚੰਦਪੁਰਾਣਾ, ਦਵਿੰਦਰ ਸਿੰਘ ਅਤੇ ਹੋਰ ਸੰਗਤਾਂ ਹਾਜ਼ਰ ਸਨ।