ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਵਿਖੇ ਚਲੰਤ ਮੁੱਦਿਆ ‘ਤੇ ਕਰਵਾਈ ਭਾਸ਼ਣ ਪ੍ਰਤੀਯੋਗਤਾ

ਸੁਖਾਨੰਦ,27 ਸਤੰਬਰ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਚੱਲ ਰਹੀ ਵਿਦਿਅਕ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਮੋਗਾ ਵਿਖੇ ਰਾਜਨੀਤੀ ਸ਼ਾਸਤਰ ਵਿਭਾਗ ਵੱਲੋਂ ਰਾਜਨੀਤੀ ਦੇ ਭਖਦੇ ਮੁੱਦਿਆ ਉੱਪਰ ਭਾਸ਼ਣ ਪ੍ਰਤੀਯੋਗਤਾ ਕਰਵਾਈ ਗਈ। ਭਾਸ਼ਣ ਪ੍ਰਤੀਯੋਗਤਾ ਵਿੱਚ ਮੁੱਖ ਸੱਤ ਮੁੱਦੇ ਚੁਣੇ ਗਏ ਸਨ ਜਿਵੇਂ ਹਿੰਸਾ ਅਤੇ ਰਾਜਨੀਤੀ, ਧਰਮਨਿਰਪੱਖਤਾ, ਔਰਤਾਂ ਦੀ ਭਾਰਤੀ ਰਾਜਨੀਤੀ ਵਿੱਚ ਭੂਮਿਕਾ, ਭਾਰਤ ਦਾ ਮੱਤਦਾਨ ਵਿਹਾਰ  ਅਤੇ ਰਾਜਨੀਤੀ ਸੱਭਿਆਚਾਰਕ ਆਦਿ। ਇਸ ਭਾਸ਼ਣ ਪ੍ਰਤੀਯੋਗਤਾ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਰਾਜਨੀਤੀ ਵਿੱਚ ਚੱਲ ਰਹੇ ਉਤਰਾਅ ਚੜਾਅ, ਅਸਲੀਅਤ ਅਤੇ ਅੱਜ ਦੇ ਸਮੇਂ ਜੋ ਚੱਲ ਰਿਹਾ ਹੈ, ਉਸ ਤੋਂ ਜਾਣੂ ਕਰਵਾਉਣਾ ਸੀ।ਪ੍ਰਤੀਯੋਗਤਾ ਵਿੱਚ ਰਾਜਨੀਤੀ ਸ਼ਾਸਤਰ ਦੀਆਂ ਬੀ.ਏ. ਅਤੇ ਐੱਮ.ਏ. ਦੀਆਂ 14 ਵਿਦਿਆਰਥਣਾਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਉਹਨਾਂ ਨੇ ਉਪਰੋਕਤ ਹਰ ਇੱਕ ਮੁੱਦੇ ਉੱਪਰ ਆਪਣੇ ਵਿਚਾਰ ਪ੍ਰਗਟ ਕੀਤੇ। ਇਸ ਪ੍ਰਤੀਯੋਗਤਾ ਵਿੱਚ ਪਹਿਲਾ ਸਥਾਨ ਬੀ.ਏ. ਭਾਗ ਪਹਿਲਾ ਦੀ ਰਮਨਪ੍ਰੀਤ ਕੌਰ ਨੇ, ਦੂਜਾ ਸਥਾਨ ਕਿਰਨਜੀਤ ਕੌਰ ਐਮ.ਏ. ਭਾਗ ਦੂਜਾ ਰਾਜਨੀਤੀ ਸ਼ਾਸਤਰ ਤੇ  ਤੇ ਰਮਨਦੀਪ ਕੌਰ ਬੀ.ਏ. ਭਾਗ ਤੀਜਾ ਨੇ ਤੀਸਰਾ ਸਥਾਨ, ਬੀ.ਏ. ਭਾਗ ਤੀਜਾ ਦੀ ਮਨਪ੍ਰੀਤ ਕੌਰ ਅਤੇ ਬੀ.ਏ. ਭਾਗ ਦੂਜਾ ਦੀ ਕਮਲਵੀਰ ਕੌਰ ਨੇ ਹਾਸਿਲ ਕੀਤਾ। ਭਾਸ਼ਣ ਪ੍ਰਤੀਯੋਗਤਾ ਵਿੱਚ ਇਤਿਹਾਸ ਵਿਭਾਗ ਦੇ ਮੁਖੀ ਸਤਵਿੰਦਰ ਕੌਰ ਅਤੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਡਾ.ਬਲਜਿੰਦਰ ਕੌਰ ਵੱਲੋਂ ਨਿਰਣਾਇੱਕ ਮੰਡਲ ਦੀ ਅਹਿਮ ਭੂਮਿਕਾ ਨਿਭਾਈ ਗਈ।ਇਸ ਤੋਂ ਇਲਾਵਾ ਫੈਸ਼ਨ ਡਿਜਾਇਨਿੰਗ, ਹੋਮ ਸਾਇੰਸ ਵਿਭਾਗ, ਸੰਗੀਤ ਵਿਭਾਗ ਅਤੇ ਹਿੰਦੀ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸਾਹਿਬਾਨਾਂ ਵੱਲੋਂ ਵੀ ਸ਼ਿਰਕਤ ਕੀਤੀ ਗਈ।ਜੱਜਾਂ ਵੱਲੋਂ ਵਿਦਿਆਰਥਣਾਂ ਦੀ ਹੌਂਸਲਾ ਅਫ਼ਜਾਈ ਕੀਤੀ ਗਈ ਅਤੇ ਨਾਲ ਹੀ ਭਾਸ਼ਣ ਪ੍ਰਤੀਯੋਗਤਾ ਦੀਆਂ ਬਾਰੀਕੀਆਂ ਬਾਰੇ ਵੀ ਦੱਸਿਆ ਗਿਆ। ਇਸ ਸਮੇਂ ਸੰਗੀਤ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਗੁਰਮੀਤ ਕੌਰ ਗੀਤਾ ਵੱਲੋਂ ਵੀ ਆਪਣੇ ਅਹਿਮ ਵਿਚਾਰ ਪੇਸ਼ ਕੀਤੇ ਗਏ।ਅੰਤ ਵਿੱਚ ਜੇਤੂ ਵਿਦਿਆਰਥਣਾਂ ਨੂੰ ਇਨਾਮ ਵੰਡੇ ਗਏ।ਭਾਸ਼ਣ ਪ੍ਰਤੀਯੋਗਤਾ ਵਿੱਚ ਵਿਦਿਆਰਥਣਾਂ ਦੀ ਅਗਵਾਈ ਰਾਜਨੀਤੀ ਸ਼ਾਸਤਰ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਅਮਨਦੀਪ ਕੌਰ ਅਤੇ ਸਪਨਦੀਪ ਕੌਰ ਵੱਲੋਂ ਕੀਤੀ ਗਈ। ਕਾਲਜ ਪ੍ਰਬੰਧਕੀ ਕਮੇਟੀ ਦੇ ਉੱਪ-ਚੇਅਰਮੈਨ ਸ.ਮੱਖਣ ਸਿੰਘ ਅਤੇ ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ ਵੱਲੋਂ ਜੇਤੂ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਗਈ ਅਤੇ ਦੂਜੀਆਂ ਵਿਦਿਆਰਥਣਾਂ ਨੂੰ ਹੋਰ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ ਗਿਆ।