ਮਹਾਤਮਾ ਗਾਂਧੀ ਜੀ ਦੇ ਜਨਮ ਦਿਨ ਤੇ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰਾਂ ਤੇ ਲਗਾਏ ਜਾਣਗੇ ਵਿਸ਼ੇਸ਼ ਕੈਂਪ : ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ 28 ਸਤੰਬਰ (ਸੰਦੀਪ ਕੰਬੋਜ ਜਈਆ ) : ਡਿਪਟੀ ਕਮਿਸ਼ਨਰ ਸ. ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੇ ਜਨਮ ਦਿਵਸ 2 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਜ਼ਿਲ੍ਹਾ ਪੱਧਰ ਦਾ ਵਿਸ਼ੇਸ਼ ਕੈਂਪ ਦਾਣਾ ਮੰਡੀ ਫਿਰੋਜ਼ਪੁਰ ਛਾਉਣੀ ਵਿਖੇ ਲੱਗੇਗਾ ਜਦਕਿ ਸਬ-ਡਵੀਜ਼ਨ ਗੁਰੂਹਰਸਹਾਏ ਵਿਖੇ ਦਾਣਾ ਮੰਡੀ ਅਤੇ ਸਬ ਡਵੀਜ਼ਨ ਜ਼ੀਰਾ ਵਿਖੇ ਬੀ.ਡੀ.ਪੀ.ਓ. ਦਫਤਰ ਜ਼ੀਰਾ ਵਿਖੇ ਕੈਂਪ ਲਗਾਏ ਜਾਣਗੇ। ਉਹ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਂਪਾ ਦੀਆਂ ਤਿਆਰੀਆਂ ਸਬੰਧੀ ਬੈਠਕ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦੇ ਰਹੇ ਸਨ।ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ-ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਕੈਂਪਾਂ ਸਬੰਧੀ ਵੱਧ ਤੋਂ ਵੱਧ ਆਮ ਜਨਤਾ ਨੂੰ ਜਾਣੂ ਕਰਵਾਇਆ ਜਾਵੇ ਤਾਂ ਜੋ ਵੱਧ ਤੋਂ ਵੱਧ ਯੋਗ ਲਾਭਪਾਤਰੀ ਇਨ੍ਹਾਂ ਕੈਂਪਾਂ ਦਾ ਲਾਭ ਲੈ ਸਕਣ। ਉਨ੍ਹਾਂ ਨੇ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਆਟਾ ਦਾਲ ਸਕੀਮ, ਬੁਢਾਪਾ, ਵਿਧਵਾ, ਆਸ਼ਰਿਤ ਅਤੇ ਅੰਗਹੀਣ ਪੈਨਸ਼ਨ, ਮਗਨਰੇਗਾ, ਐੱਸ.ਸੀ ਅਤੇ ਘੱਟ ਗਿਣਤੀ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ,  ਘਰ-ਘਰ ਰੁਜ਼ਗਾਰ, ਪਖਾਨਿਆਂ ਦੀ ਉਸਾਰੀ, ਪੀਣ ਵਾਲਾ ਪਾਣੀ, ਐਸ.ਸੀ, ਬੀ.ਸੀ ਅਤੇ ਘੱਟ ਗਿਣਤੀ ਤਬਕੇ ਲਈ ਕਰਜ਼ਾ ਸਕੀਮਾਂ, ਸਕੁੰਨਿਆ ਸਮ੍ਰਿਧੀ ਯੋਜਨਾ,ਅਟਲ ਪੈਨਸ਼ਨ, ਜੀਵਣ ਜਯੋਤੀ ਬੀਮਾ ਯੋਜਨਾ, ਸਮੇਤ ਹੋਰ ਸਕੀਮਾਂ ਦਾ ਯੋਗ ਲਾਭ ਲਾਭਪਾਤਰੀਆਂ ਨੂੰ ਲਾਭ ਦਿਵਾਉਣ ਲਈ ਮੌਕੇ ਤੇ ਸੇਵਾਵਾਂ ਮੁਹੱਈਆਂ ਕਰਵਾਈਆਂ ਜਾਣਗੀਆਂ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਕਤ ਸਮਾਗਮਾਂ ਅਤੇ ਕੈਂਪ ਸਬੰਧੀ ਇਕ ਯੋਜਨਾਬੱਧ ਤਰੀਕੇ ਨਾਲ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਅਧੀਨ ਆਉਣ ਵਾਲੀਆਂ ਸੇਵਾਵਾਂ ਸਬੰਧੀ ਸਾਰੇ ਵਿਭਾਗ ਕਾਊਂਟਰ ਲਗਾਉਣ ਅਤੇ ਵਿਭਾਗ ਨਾਲ ਸਬੰਧਤ ਸਕੀਮਾਂ ਬਾਰੇ ਜਾਣਕਾਰੀ ਮੌਕੇ ਤੇ ਮੁਹੱਈਆ ਕਰਵਾ ਕੇ ਯੋਗ ਲਾਭਪਾਤਰੀਆਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ। ਉਨ੍ਹਾਂ ਨੇ ਆਮ ਜਨਤਾ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਉਹ 2 ਅਕਤੂਬਰ ਨੂੰ ਜ਼ਿਲ੍ਹਾ ਅਤੇ ਸਬ-ਡਵੀਜ਼ਨ ਪੱਧਰ ਤੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਲਗਾਏ ਜਾਣ ਵਾਲੇ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਹਾ ਲੈਣ। ਇਸ ਮੌਕੇ  ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ. ਰਵਿੰਦਰਪਾਲ ਸਿੰਘ ਸੰਧੂ, ਐਸ.ਡੀ.ਐਮ. ਫਿਰੋਜ਼ਪੁਰ ਸ੍ਰੀ ਅਮਿਤ ਗੁਪਤਾ, ਐਸ.ਡੀ.ਐਮ ਜ਼ੀਰਾ ਸ. ਨਰਿੰਦਰ ਸਿੰਘ, ਐਸ.ਡੀ.ਐਮ. ਗੁਰੂਹਰਸਹਾਏ ਸ੍ਰੀ ਕੁਲਦੀਪ ਬਾਵਾ,ਸਹਾਇਕ ਕਮਿਸ਼ਨਰ (ਜ) ਸ੍ਰ. ਰਣਜੀਤ ਸਿੰਘ, ਸਿਵਲ ਸਰਜਨ ਡਾ: ਸੁਰਿੰਦਰ ਕੁਮਾਰ, ਜ਼ਿਲ੍ਹਾ ਪ੍ਰੋਗਰਾਮ ਅਫਸਰ ਰਤਨਦੀਪ ਸੰਧੂ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।​***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।
 
 
 
 
Attachments area