ਕਲਚਰ ਐਸੋਸੀਏਸ਼ਨ ਮੋਗਾ ਨੇ ਮਨਾਇਆ ਸ਼ਹੀਦਭਗਤ ਸਿੰਘ ਦਾ ਜਨਮ ਦਿਹਾੜਾ

ਮੋਗਾ, 28 ਸਤੰਬਰ (ਜਸ਼ਨ): ਕਲਚਰ ਐਸੋਸੀਏਸ਼ਨ ਜਿਲਾ ਮੋਗਾ ਵੱਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 111ਵਾਂ ਜਨਮ ਦਿਹਾੜਾ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਕਲਚਰ ਐਸੋਸੀਏਸ਼ਨ ਦੇ ਚੇਅਰਮੈਨ ਸੁਖਚੈਨ ਸਿੰਘ ਰਾਮੂੰਵਾਲੀਆ, ਪ੍ਰਧਾਨ ਕੇਵਲ ਗਿੱਲ, ਸਰਪ੍ਰਸਤ ਸੱਤਪਾਲ ਪੱਪੂ, ਜਨਰਲ ਸਕੱਤਰ ਵਰਿੰਦਰ ਭਿੰਡਰ, ਪੰਮਾ ਕੋਕਰੀ, ਅਮਰਜੀਤ ਖੁਖਰਾਣਾ, ਗੁਰਜੰਟ ਮਨਾਵਾਂ ਅਤੇ ਇਕਬਾਲ ਖੋਸਾ ਆਦਿ ਨੇ ਸ਼ਹੀਦ ਭਗਤ ਸਿੰਘ ਦੀ ਤਸਵੀਰ ਅੱਗੇ ਫੁੱਲ ਮਾਲਾ ਪਾ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ । ਚੇਅਰਮੈਨ ਸੁਖਚੈਨ ਸਿੰਘ ਰਾਮੰੂਵਾਲੀਆ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਜੋ ਕੌਮਾਂ ਆਪਣੇ ਸ਼ਹੀਦਾਂ ਨੂੰ ਭੁੱਲ ਜਾਂਦੀਆਂ ਹਨ, ਉਹ ਕੌਮਾਂ ਖਤਮ ਹੋ ਜਾਂਦੀਆਂ ਹਨ ਇਸ ਲਈ ਸਾਨੂੰ ਸ਼ਹੀਦਾਂ ਦੇ ਜਨਮ ਦਿਹਾੜੇ ਅਤੇ ਸ਼ਹੀਦੀ ਦਿਹਾੜੇ ਜ਼ਰੂਰ ਮਨਾਉਣੇ ਚਾਹੀਦੇ ਹਨ ਤਾਂ ਜੋ ਉਨਾਂ ਦੀ ਯਾਦ ਨੂੰ ਹਮੇਸ਼ਾਂ ਤਾਜਾ ਰੱਖਿਆ ਜਾ ਸਕੇ। ਇਸ ਮੌਕੇ ਉਨਾਂ ਨਾਲ ਰਿੰਕ ੂਖੇਲਾ, ਜੱਸੀ ਗਰਚਾ, ਗੁਰਪ੍ਰੀਤ ਸਿੰਘ, ਜਸਵੰਤ ਮੰਡੇਰ, ਵਿਸ਼ ੂਅਰੋੜਾ, ਮਨਦੀਪ ਮੋਂਟੀ ਅਤੇ ਕਾਂਗਰਸ ਪਾਰਟੀ ਤੋਂ ਸੋਸ਼ਲ ਮੀਡੀਆ ਦੇ ਇੰਚਾਰਜ ਸੰਜੀਵ ਬਠਲਾ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ।   
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।