ਸ਼ਹੀਦ ਭਗਤ ਸਿੰਘ ਦਾ ਜੀਵਨ ਚਾਨਣ ਮੁਨਾਰਾ ਬਣਿਆ ਰਹੇਗਾ: ਮੀਨਾ ਕਾਲੀਏਵਾਲਾ

ਮੋਗਾ, 28 ਸਤੰਬਰ (ਜਸ਼ਨ):  ਸਾਨੂੰ ਆਪਣੇ ਸ਼ਹੀਦਾ ਦੇ ਦਰਸਾਏ ਹੋਏ ਮਾਰਗ ਤੇ ਚੱਲ ਕੇ ਦੇਸ਼ ਦੀ ਤਰੱਕੀ ਲਈ ਆਪਣਾ ਬਣਦਾ ਯੋਗਦਾਨ ਦੇਣਾ ਚਾਹੀਦਾ ਹੈ। ਇਨਾਂ ਵਿਚਾਰਾ ਦਾ ਪ੍ਰਗਟਾਵਾ ਮੀਨਾ ਸਰਾਂ ਕਾਲੀਏਵਾਲਾ ਵਾਈਸ ਪ੍ਰਧਾਨ ਐਨ.ਐਸ.ਯੂ.ਆਈ. ਮੋਗਾ ਨੇ ਸ਼ਹੀਦ ਏ ਆਜ਼ਾਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਮੌਕੇ ਉਨਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਪ੍ਰਗਟ ਕੀਤੇ। ਇਸ ਮੌਕੇ ਤੇ ਉਨਾਂ ਕਿਹਾ ਕਿ ਜਿਸ ਤਰਾਂ ਸ਼ਹੀਦ ਭਗਤ ਸਿੰਘ ਨੇ ਆਪਣਾ ਸਾਰਾ ਜੀਵਨ ਦੇਸ਼ ਦੀ ਖਾਤਿਰ ਲਗਾ ਦਿੱਤਾ ਉਸੇ ਤਰਾਂ ਨੌਜਵਾਨਾਂ ਨੂੰ ਆਪਣੇ ਜੀਵਨ ਨੂੰ ਦੇਸ਼ ਦੀ ਖਾਤਿਰ ਲਗਾਉਣ ਲਈ ਤਿਆਰ ਬਰ ਤਿਆਰ ਰਹਿਣਾ ਚਾਹੀਦਾ ਹੈ। ਉਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਕਿਹਾ ਕਿ ਨੌਜਵਾਨਾਂ ਲਈ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦਾ ਜੀਵਨ ਚਾਨਣ ਮੁਨਾਰਾ ਰਹੇਗਾ ਜੋ ਸਾਨੂੰ ਹਮੇਸ਼ਾ ਦੇਸ਼ ਭਗਤੀ ਲਈ ਮਾਰਗ ਦਰਸ਼ਨ ਕਰਦਾ ਰਹੇਗਾ।    
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।