ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਸ਼ਾ ਮੁਕਤ ਪੰਜਾਬ ਸੰਬੰਧੀ ਕੈਂਪ ਲਗਾਇਆ

ਮੋਗਾ,29 ਸਤੰਬਰ(ਜਸ਼ਨ)- ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਮੋਗਾ ਦੀ ਯੋਗ ਅਗਵਾਈ ਹੇਠ ਸਰਕਾਰੀ ਪੋਲੀਟੈਕਨਿਕ ਕਾਲਜ, ਗੁਰੂ ਤੇਗ ਬਹਾਦਰਗੜ੍ਹ ਜ਼ਿਲ੍ਹਾ ਮੋਗਾ ਦੀ ਕੌਮੀ ਸੇਵਾ ਯੋਜਨਾ ਇਕਾਈ ਵੱਲੋਂ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਨਸ਼ਾ ਮੁਕਤ ਪੰਜਾਬ ਸੰਬੰਧੀ  ਕੈਂਪ ਲਗਾਇਆ ,ਜਿਸ ਵਿੱਚ  ਸਟਾਫ ਮੈਂਬਰਾਂ ਅਤੇ ਵਲੰਟੀਅਰਾਂ ਨੇ ਭਾਗ ਲਿਆ।ਕੌਮੀ ਸੇਵਾ ਯੋਜਨਾ ਦੇ  ਪ੍ਰੋਗਰਾਮ ਅਫ਼ਸਰ ਬਲਵਿੰਦਰ ਸਿੰਘ ਨੇ ਸ.ਭਗਤ ਸਿੰਘ ਦੀ ਜੀਵਨੀ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।ਕਾਲਜ ਦੇ  ਪਿ੍ਰੰਸੀਪਲ ਸੁਰੇਸ਼ ਕੁਮਾਰ ਨੇ ਵਿਦਿਆਰਥੀਆਂ ਨੂੰ  ਪੰਜਾਬ ਨੂੰ ਨਸ਼ਾ ਮੁਕਤ ਕਰਨ  ਲਈ ਜਾਗਰੂਕਤਾ ਪੈਦਾ ਕਰਨ ਲਈ ਪ੍ਰੇਰਿਆ।ਇਸ ਮੌਕੇ ਵਿਭਾਗੀ ਮੁਖੀ ਧਰਮ ਸਿੰਘ, ਸਰਬਜੀਤ ਸਿੰਘ, ਬਰਜਿੰਦਰ ਸਿੰਘ, ਪਵਨ ਕੁਮਾਰ, ਕੁਲਵੀਰ ਸਿੰਘ, ਪਰਮਿੰਦਰ ਸਿੰਘ, ਉੱਤਮਪ੍ਰੀਤ ਸਿੰਘ , ਰਾਜੇਸ਼ ਅੱਗਰਵਾਲ, ਸਰਬਜੀਤ ਸਿੰਘ,ਸੁਖਜੀਤ ਸਿੰਘ, ਸਤਨਾਮ ਸਿੰਘ, ਰਣਜੀਤ ਸਿੰਘ, ਬਿਮਲ ਪ੍ਰਕਾਸ਼,ਪ੍ਰੇਮਜੀਤ ਸਿੰਘ ਆਦਿ ਹਾਜ਼ਰ ਸਨ।