ਗੁਰੂ ਨਾਨਕ ਦੇਵ ਸਾਹਿਬ ਜੀ ਦੇ ਜੋਤੀ ਜੋਤ ਅਤੇ ਭਾਈ ਸਾਹਿਬ ਭਾਈ ਘਨਈਆ ਜੀ ਦੇ ਅਕਾਲ ਚਲਾਣੇ ਨੂੰ ਸਮਰਪਿਤ ਗੁਰਮਤਿ ਸਮਾਗਮ 2 ਅਕਤੂਬਰ ਨੂੰ-ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ

ਡਰੋਲੀ ਭਾਈ ,1 ਅਕਤੂਬਰ (ਜਸ਼ਨ): ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਗੁਰਦੁਆਰਾ ‘ਗੁਰੂ ਕੇ ਮਹਿਲ’ ਡਰੋਲੀ ਭਾਈ ਵਿਖੇ 2 ਅਕਤੂਬਰ ਦਿਨ ਮੰਗਲਵਾਰ ਨੂੰ ਪਹਿਲੇ ਪਾਤਿਸ਼ਾਹ,ਜਗਤ ਗੁਰੂ, ਧੰਨ ਗੁਰੂ ਨਾਨਕ ਦੇਵ ਸਾਹਿਬ ਜੀ ਮਹਾਰਾਜ ਦੇ ਜੋਤੀ ਜੋਤ ਦਿਵਸ ਅਤੇੇ ਭਾਈ ਸਾਹਿਬ ਭਾਈ ਘਨਈਆ ਜੀ ਦੀ 300 ਸਾਲਾ ਅਕਾਲ ਚਲਾਣਾ ਸ਼ਤਾਬਦੀ ਨੂੰ ਸਮਰਪਿਤ ਮਹਾਨ ਗੁਰਮਤਿ ਸਮਾਗਮ ਹੋਵੇਗਾ । ਡਾ: ਸੰਤ ਬਾਬਾ ਗੁਰਨਾਮ ਸਿੰਘ ਡਰੋਲੀ ਭਾਈ ਕਾਰ ਸੇਵਾ ਵਾਲਿਆਂ ਨੇ ਸਮੂਹ ਸੰਗਤਾਂ ਨੂੰ ਅਪੀਲ ਕੀਤੀ  ਹੈ ਕਿ ਉਹ ਇਹਨਾਂ ਸਮਾਗਮ ਵਿਚ ਸ਼ਾਮਲ ਹੋ ਕੇ ਆਪਣਾ ਜੀਵਨ ਸਫ਼ਲਾ ਕਰਨ।