ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਖੋਸਾ ਪਾਂਡੋ ਵਿਖੇ 4 ਅਕਤੂਬਰ ਨੂੰ- ਡਾ: ਪਰਮਜੀਤ ਸਿੰਘ ਬਰਾੜ ,ਜ਼ਿਲੇ ਦੇ ਕਿਸਾਨਾਂ ਨੂੰ ਕੈਂਪ ਵਿੱਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ

ਮੋਗਾ 1 ਅਕਤੂੁਬਰ:(ਜਸ਼ਨ): ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਜ਼ਿਲਾ ਮੋਗਾ ਵੱਲੋਂ ਹਾੜੀ ਦੀਆਂ ਫ਼ਸਲਾਂ ਅਤੇ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਸਬੰਧੀ 4 ਅਕਤੂਬਰ, 2018 ਨੂੰ ਜ਼ਿਲਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਗੁਰਦੁਆਰਾ ਬਾਬਾ ਸਾਹਿਬ ਸਿੰਘ ਸ਼ਹੀਦ ਖੋਸਾ ਪਾਂਡੋ, ਜ਼ਿਲਾ ਮੋਗਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸਬੰਧੀ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ: ਪਰਮਜੀਤ ਸਿੰਘ ਬਰਾੜ ਨੇ ਦੱਸਿਆ ਕਿ ਸ: ਕਾਹਨ ਸਿੰਘ ਪੰਨੂ ਸਕੱਤਰ ਖੇਤੀਬਾੜੀ ਵਿਭਾਗ ਪੰਜਾਬ ਇਸ ਕੈਂਪ ਦਾ ਉਦਘਾਟਨ ਕਰਨਗੇ। ਇਸ ਕੈਂਪ ਵਿੱਚ ਕਿਸਾਨਾਂ ਨੂੰ ਹਾੜੀ ਦੀਆਂ ਫ਼ਸਲਾਂ ਸਬੰਧੀ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਅਤੇ ਖੇਤੀਬਾੜੀ ਵਿਭਾਗ ਦੇ ਮਾਹਿਰ ਜਾਣਕਾਰੀ ਦੇਣਗੇ। ਇਸ ਤੋਂ ਇਲਾਵਾ ਖੇਤੀਬਾੜੀ ਸੰਦਾਂ/ਖੇਤੀ ਮਸ਼ੀਨਰੀ ਅਤੇ ਖੇਤੀ ਨਾਲ ਸਬੰਧਿਤ ਅਦਾਰਿਆਂ ਵੱਲੋ ਪ੍ਰਦਰਸ਼ਨੀ ਦਾ ਵੀ ਆਯੋਜਨ ਕੀਤਾ ਜਾਵੇਗਾ। ਉਨਾਂ ਜ਼ਿਲੇ ਦੇ ਸਮੂਹ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਸ ਕੈਂਪ ਵਿੱਚ ਵੱਧ ਚੜ ਕੇ ਹਿੱਸਾ ਲਿਆ ਜਾਵੇ ਅਤੇ ਖੇਤੀ ਮਾਹਿਰਾਂ ਨਾਲ ਤਾਲਮੇਲ ਕੀਤਾ ਜਾਵੇ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।