ਮਾਉਟ ਲਿਟਰਾ ਜ਼ੀ ਸਕੂਲ ਵਿਚ ਮਨਾਇਆ ਵਿਸ਼ਵ ਪਸ਼ੂ ਦਿਵਸ

ਮੋਗਾ, 3 ਅਕਤੂਬਰ (ਜਸ਼ਨ)-ਸ਼ਹਿਰ ਦੀ ਪ੍ਰਮੁੱਖ ਵਿਦਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਦੇ ਜੂਨੀਅਰ ਵਿੰਗ ਵੱਲੋਂ ਅੱਜ ਵਿਸ਼ਵ ਪਸ਼ੂ ਦਿਵਸ ਮਨਾਇਆ ਗਿਆ। ਇਸ ਮੌਕੇ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸੰਬੋਧਨ ਕਰਦਿਆਂ ਬੱਚਿਆਂ ਨੂੰ ਪਸ਼ੂਆ ਬਾਰੇ ਵਿਸਤਾਰ ਪੂਰਵਕ ਜਾਣੂ ਕਰਵਾਇਆ। ਉਹਨਾਂ ਕਿਹਾ ਕਿ ਸਕੂਲ ਦੇ ਬੱਚਿਆਂ ਨੂੰ ਇਕ ਨਵੀਂ ਸੰਸਕ੍ਰਤੀ ਬਣਾਉਣ, ਜਾਨਵਰਾਂ ਦੇ ਪ੍ਰਤੀ ਜ਼ਿੰਮੇਦਾਰੀ ਅਤੇ ਕਰੁਣਾ ਦੀ ਭਾਵਨਾ ਵਿਕਸਿਤ ਕਰਨ ਲਈ ਪ੍ਰੇਰਿਤ ਕੀਤਾ ਗਿਆ। ਉਹਨਾਂ ਕਿਹਾ ਕਿ ਸਾਨੂੰ ਸਵੇਰੇ ਉੱਠ ਕੇ ਗੳੂਸ਼ਾਲਾ ਜਾ ਕੇ ਗੳੂ ਸੇਵਾ ਕਰਨੀ ਚਾਹੀਦੀ ਹੈ। ਉਹਨਾਂ ਕਿਹਾ ਕਿ ਗੳੂ ਸੇਵਾ ਤੋਂ ਉਤਮ ਵੱਧ ਕੇ ਕੋਈ ਸੇਵਾ ਨਹੀਂ ਹੈ।

ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਵੱਲੋਂ ਅਜਿਹੇ ਪ੍ਰਕਾਰ ਦੇ ਦਿਵਸ ਮਨਾਉਣ ਦਾ ਮੰਤਵ ਵਿਦਿਆਰਥੀਆਂ ਦੇ ਗਿਆਨ ਵਿਚ ਵਾਧਾ ਕਰਨਾ ਹੈ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।