ਗਰੀਬਾਂ ਨੂੰ ਸਰਕਾਰੀ ਸਕੀਮਾਂ ਤਹਿਤ ਚੈੱਕ ਵੰਡਦਿਆਂ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ ਨੇ ਆਖਿਆ ‘‘ਕੈਪਟਨ ਅਮਰਿੰਦਰ ਸਿੰਘ ਵੱਲੋਂ ਚੋਣ ਮਨੋਰਥ ਪੱਤਰ ਵਿਚ ਕੀਤੇ ਵਾਅਦਿਆਂ ’ਤੇ ਅਮਲ ਸਦਕਾ ਲੋਕ ਪੂਰੀ ਤਰਾਂ ਖੁਸ਼’’
ਧਰਮਕੋਟ, 3 ਅਕਤੂਬਰ (ਜਸ਼ਨ): ਹਲਕਾ ਧਰਮਕੋਟ ਵਿਖੇ ਕੱਲ ਗਾਂਧੀ ਜੈਅੰਤੀ ਦਿਵਸ ਮੌਕੇ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਦੇ ਤਹਿਤ ਲੱਗੇ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਵਿਧਾਇਕ ਸ: ਸੁਖਜੀਤ ਸਿੰਘ ਕਾਕਾ ਲੋਹਗੜ ਨੇ ਗਰੀਬੀ ਰੇਖਾ ਤੋਂ ਹੇਠਾ ਰਹਿ ਰਹੇ ਯੋਗ ਲਾਭਪਾਤਰੀਆਂ ਨਾਲ ਮੁਲਾਕਾਤ ਕੀਤੀ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦਾ ਲਾਹਾ ਲੈਣ ਲਈ ਅਪੀਲ ਵੀ ਕੀਤੀ । ਕੈਂਪ ਦੌਰਾਨ ਵੱਡੀ ਗਿਣਤੀ ਵਿਚ ਆਏ ਲੋਕਾਂ ਨੇ ਵੱਖ ਵੱਖ ਮਹਿਕਮਿਆਂ ਵੱਲੋਂ ਲਗਾਏ ਸਟਾਲਾਂ ਰਾਹੀਂ ਸਕੀਮਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਤੇ ਸ: ਸੁਖਜੀਤ ਸਿੰਘ ਕਾਕਾ ਲੋਹਗੜ ਨੇ ਲਾਭਪਾਤਰੀਆਂ ਨੂੰ ਨੀਲੇ ਕਾਰਡ,ਅਤੇ ਲਾਭਪਾਤਰੀ ਸਕੀਮ ਤਹਿਤ ਚੱੈਕ ਵੀ ਦਿੱਤ। ਸਾਰੇ ਮਹਿਕਮਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਯੋਗ ਲਾਭਪਾਤਰੀਆਂ ਦੇ ਮੌਕੇ ’ਤੇ ਫਾਰਮ ਭਰ ਕੇ ਉਹਨਾਂ ਨੂੰ ਪੰਜੀਿਤ ਕੀਤਾ । ਕਾਕਾ ਲੋਹਗੜ ਨੇ ਆਖਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਮਨੋਰਥ ਪੱਤਰ ਵਿਚ ਜੋ ਵਾਅਦੇ ਲੋਕਾਂ ਨਾਲ ਕੀਤੇ ਸਨ ਉਹ ਇਕ ਇਕ ਕਰਕੇ ਪੂਰੇ ਕੀਤੇ ਜਾ ਰਹੇ ਹਨ । ਇਸ ਮੌਕੇ ਕਾਕਾ ਲੋਹਗੜ ਦੇ ਪੀ ਏ ਅਵਤਾਰ ਸਿੰਘ,ਸੋਹਣ ਸਿੰਘ ਖੇਲਾ ਅਤੇ ਰਾਹੁਲਪ੍ਰੀਤ ਸਿੰਘ ਤੋਂ ਇਲਾਵਾ ਧਰਮਕੋਟ ਹਲਕੇ ਦੇ ਸਮੂਹ ਕਾਂਗਰਸੀ ਆਗੂ ਹਾਜ਼ਰ ਸਨ।