ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ 5 ਅਕਤ੍ਵਬਰ (ਜਸ਼ਨ): ਅਭੀ ਵਿਅਕਤੀ ਫਾਂਊਂਡੇਸ਼ਨ ਵੱਲੋਂ ਰਾਸ਼ਟਰੀ ਖੇਤੀਬਾੜੀ ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਮੋਗਾ ਵਿਖੇ ਪਰਾਲੀ ਸੁਰੱਖਿਆ ਅਭਿਆਨ ਤਹਿਤ ਜ਼ਿਲਾ ਪੱਧਰੀ ਮੀਟਿੰਗ ਦਾ ਆਯੋਜ਼ਨ ਕੀਤਾ ਗਿਆ, ਜਿਸ ਦੀ ਪ੍ਰਧਾਨਗੀ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਨੇ ਕੀਤੀ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਉਨਾਂ ਇਸ ਪ੍ਰੋਗਰਾਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪ੍ਰਦੂਸ਼ਣ ਰਹਿਤ ਵਾਤਾਵਰਨ ਲਈ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਸਮੇਂ ਦੀ ਮੁੱਖ ਲੋੜ ਹੈ।  ਇਸ ਮੌਕੇ ਡੀ.ਡੀ.ਐਮ ਨਾਬਾਰਡ ਨਰਿੰਦਰ ਕੁਮਾਰ ਨੇ ਦੱਸਿਆ ਕਿ ਫਸ਼ਲਾਂ ਦੀ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਸੂਬੇ ਦੇ ਸਾਰੇ ਜਿਲਿਆਂ ਵਿਚ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਵੀ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਪਰਾਲੀ ਸੁਰੱਖਿਆ ਅਭਿਆਨ ਤਹਿਤ ਜਿਲੇ ਦੇ 120 ਕਲੱਸਟਰਾਂ ਵਿਚ ‘ਪਰਾਲੀ ਬਚਾਓ-ਫ਼ਸਲ ਵਧਾਓ‘ ਪ੍ਰੋਗਰਾਮ ਕੀਤੇ ਜਾਣਗੇ ਅਤੇ ਲੋਕਾਂ ਨੂੰ ਇਸ ਮੰਤਵ ਲਈ ਜਾਗਰੂਕ ਕੀਤਾ ਜਾਵੇਗਾ। ਇਸ ਮੌਕੇ ਸੰਸਥਾ ਦੇ ਖੇਤਰੀ ਡਾਇਰੈਕਟਰ ਅੰਮਿ੍ਰਤਪਾਲ ਸਿੰਘ ਨੇ ਦੱਸਿਆ ਕਿ ਰਾਸ਼ਟਰੀ ਖੇਤੀਬਾੜੀ  ਅਤੇ ਪੇਂਡੂ ਵਿਕਾਸ ਬੈਂਕ (ਨਾਬਾਰਡ) ਦੇ ਸਹਿਯੋਗ ਨਾਲ ਇਸ ਜਿਲਾ ਪੱਧਰੀ ਮੀਟਿੰਗ ਦਾ ਆਯੋਜ਼ਨ ਕੀਤਾ ਗਿਆ ਹੈ, ਜਿਸ ਵਿਚ ਵੱਖ-ਵੱਖ ਵਿਭਾਗਾਂ ਤੋਂ ਆਏ ਮਾਹਰਾਂ ਵੱਲੋਂ ਵਲੰਟੀਅਰਜ਼ ਨੂੰ ਟ੍ਰੇਨਿੰਗ ਦਿੱਤੀ ਗਈ ਹੈ। ਉਨਾਂ ਦੱਸਿਆ ਕਿ ਇਹ ਵਲੰਟੀਅਰਜ਼ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਗੇ।  ਇਸ ਮੌਕੇ ਸਲਿੰਦਰ ਕੁਮਾਰ ਸਿੰਘ, ਡਾ. ਗੁਰਪ੍ਰੀਤ ਸਿੰਘ, ਡਾ. ਹਰਨੇਕ ਸਿੰਘ, ਡਾ. ਮਨਜੀਤ ਸਿੰਘ, ਡਾ. ਸੁਖਰਾਜ ਕੌਰ ਦਿਉਲ, ਡਾ. ਗੁਰਦੀਪ ਸਿੰਘ, ਡਾ. ਬਲਜਿੰਦਰ ਸਿੰਘ, ਡਾ. ਹਰਪ੍ਰੀਤ ਸਿੰਘ, ਸਹਾਇਕ ਡਾਇਰੈਕਟਰ ਬਾਗਬਾਨੀ ਹਰਭਜਨ ਸਿੰਘ, ਡਿਪਟੀ ਡਾਇਰੈਕਟਰ ਡੇਅਰੀ ਨਿਰਵੈਰ ਸਿੰਘ, ਡਿਪਟੀ ਡਾਇਰੈਕਰ ਪਸ਼ੂ ਪਾਲਣ ਗੁਰਮੀਤ ਸਿੰਘ, ਸਹਾਇਕ ਪ੍ਰੋਜੈਕਟ ਅਫ਼ਸਰ ਮੱਛੀ ਪਾਲਣ ਸੁਖਵਿੰਦਰ ਸਿੰਘ, ਬਾਗਬਾਨੀ ਵਿਕਾਸ ਅਫ਼ਸਰ ਮਲਕੀਤ ਸਿੰਘ, ਡਾ. ਸੁਭਾਸ਼ ਚੰਦਰ ਅਤੇ ਲੀਡ ਬੈਂਕ ਤੋਂ ਮੈਨੇਚਭੂਸ਼ਣ ਸਿੰਘ ਨੇ ਵਿਸੇਸ਼ ਤੌਰ ‘ਤੇ ਇਸ ਮੀਟਿੰਗ ਵਿਚ ਸ਼ਿਰਕਤ ਕੀਤੀ।