ਬੱਸ ਡੂੰਘੀ ਖੱਡ ਵਿਚ ਡਿੱਗਣ ਨਾਲ 20 ਵਿਅਕਤੀਆਂ ਦੀ ਮੌਤ,15 ਜ਼ਖਮੀ 10 ਗੰਭੀਰ

ਜੰਮੂ, 6 ਅਕਤੂਬਰ (ਜਸ਼ਨ): ਅੱਜ ਜੰਮੂ ਕਸ਼ਮੀਰ ਦੇ ਰਾਮਬਨ ਜ਼ਿਲੇ ਵਿਖੇ ਇਕ ਬੱਸ ਦੇ ਚਿਨਾਬ ਨਦੀ ਦੇ ਕਿਨਾਰੇ ਡੰੂਘੀ ਖੱਡ ਵਿਚ ਡਿੱਗ ਜਾਣ ਕਾਰਨ 20 ਯਾਤਰੀਆਂ ਦੀ ਮੌਤ ਹੋ ਗਈ ਜਦਕਿ 15 ਵਿਅਕਤੀ ਜ਼ਖਮੀ ਹੋ ਗਏ ਜਿਹਨਾਂ ਵਿਚੋਂ 10 ਦੀ ਹਾਲਤ ਬੇਹੱਦ ਗੰਭੀਰ ਹੈ। ਪੁਲਿਸ ਦੇ ਦੱਸਣ ਮੁਤਾਬਕ ਇਹ ਬੱਸ ਰਾਮਬਨ ਤੋਂ ਬਨੀਹਾਲ ਲਈ ਰਵਾਨਾ ਹੋਈ ਸੀ ਅਤੇ ਸਵੇਰੇ 10 ਵਜੇ ਦੇ ਕਰੀਬ ਕਾਲਾ ਮੋੜ ਪਾਸ ਨੇੜੇ ਬੇਕਾਬੂ ਹੋ ਗਈ ਅਤੇ ਡੂੰਘੀ ਖੱਡ ਵਿਚ ਜਾ ਡਿੱਗੀ । ਸਥਾਨਕ ਲੋਕਾਂ ਅਤੇ ਪੁਲਿਸ ਨੇ ਤੁਰੰਤ ਘਟਨਾ ਸਥਾਨ ’ਤੇ ਪਹੰੁਚ ਕੇ ਬਚਾਅ ਕਾਰਜ ਸ਼ੁਰੂ ਕੀਤੇ । ਜ਼ਖਮੀਆਂ ਨੂੰ ਰਾਮਬਨ ਅਤੇ ਸ਼੍ਰੀ ਨਗਰ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ । ਗੰਭੀਰ ਰੂਪ ਵਿਚ ਜਖਮੀ ਯਾਤਰੀਆਂ ਨੂੰ ਹੈਲੀਕਾਪਟਰ ਰਾਹੀਂ ਜੰਮੂ ਦੇ ਸਰਕਾਰੀ ਮੈਡੀਕਲ ਹਸਪਤਾਲ ਵਿਖੇ ਭੇਜਿਆ ਗਿਆ ਹੈ। ਸਥਾਨਕ ਲੋਕਾਂ ਦੇ ਦੱਸਣ ਮੁਤਾਬਕ ਇਹ ਹਾਦਸਾ ਡਰਾਈਵਰ ਦੀ ਲਾਪਰਵਾਹੀ ਨਾਲ ਬੱਸ ਚਲਾਉਣ ਕਾਰਨ ਵਾਪਰਿਆ ਪਰ ਪੁਲਿਸ ਵੱਲੋਂ ਮਾਮਲੇ ਦੀ ਤਫਤੀਸ਼ ਜਾਰੀ ਹੈ। ਮਿ੍ਰਤਕਾਂ ਵਿਚੋਂ 18 ਵਿਅਕਤੀਆਂ ਦੀ ਪਹਿਚਾਣ ਹੋ ਗਈ ਹੈ।   ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।