ਅੱਜ ਦੀ ਲੰਬੀ ਰੈਲੀ ਇਤਿਹਾਸਕ ਸਿੱਧ ਹੋਵੇਗੀ-:ਰਵੀ ਗਰੇਵਾਲ

ਮੋਗਾ,7 ਅਕਤੂਬਰ (ਜਸ਼ਨ)- ਪੰਜਾਬ ਕਾਂਗਰਸ ਦੇ ਸੂਬਾ ਸਕੱਤਰ ਅਤੇ ਸੀਨੀਅਰ ਆਗੂ ਐਡਵੋਕੇਟ ਰਵਿੰਦਰ ਸਿੰਘ ਰਵੀ ਗਰੇਵਾਲ ਨੇ ਲੰਬੀ ਰੈਲੀ ਦੀ ਤਿਆਰੀ ਲਈ ਕਿਲਿਆਂਵਾਲੀ ਵਿਖੇ ਕਈ ਦਿਨਾਂ ਤੋਂ ਡੇਰੇ ਜਮਾਅ ਰੱਖੇ ਹਨ ਅਤੇ ਬੀਤੀ ਰਾਤ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਫੋਨ ’ਤੇ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਦੀ ਲੰਬੀ ਰੈਲੀ ਇਤਿਹਾਸਕ ਸਿੱਧ ਹੋਵੇਗੀ ਕਿਉਂਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਨਾ ਸਿਰਫ਼ ਅਕਾਲੀਆਂ ਦੇ 10 ਸਾਲ ਦੇ ਕੁਸ਼ਾਸਨ ਦੀਆਂ ਪਰਤਾਂ ਖੋਲੀਆਂ ਜਾਣਗੀਆਂ ਤਾਂ ਕਿ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਖਤਰੇ ਦਾ ਰਾਗ ਅਲਾਪ ਰਹੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਅਸਲੀਅਤ ਸਾਹਮਣੇ ਆ ਸਕੇ ਅਤੇ ਲੋਕਾਂ ਵੱਲੋਂ ਨਕਾਰੇ ਜਾ ਚੁੱਕਾ ਅਕਾਲੀ ਦਲ ਪੰਜਾਬ ਦੇ ਲੋਕਾਂ ਨੂੰ ਮੁੜ ਤੋਂ ਗੁਮਰਾਹ ਨਾ ਕਰ ਸਕੇ।


