ਸ਼੍ਰੋਮਣੀ ਅਕਾਲੀ ਦਲ ਦੀ ਰੈਲੀ ਹੋਵੇਗੀ ਰਿਕਾਰਡਤੋੜ-ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ

ਮੋਗਾ,6 ਅਕਤੂਬਰ (ਜਸ਼ਨ)-ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਪੰਚ ਨਿਹਾਲ ਸਿੰਘ ਤਲਵੰਡੀ ਭੰਗੇਰੀਆਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਆਖਿਆ ਕਿ ਅੱਜ ਦੀ ਸ਼੍ਰੋਮਣੀ ਅਕਾਲੀ ਦਲ ਦੀ ਪਟਿਆਲਾ ਰੈਲੀ ਰਿਕਾਰਡਤੋੜ ਹੋਵੇਗੀ । ਉਹਨਾਂ ਆਖਿਆ ਕਿ ਪਿਛਲੇ ਦਿਨਾਂ ਤੋਂ ਵੱਖ ਵੱਖ ਪਿੰਡਾਂ ਵਿਚ ਸ: ਪ੍ਰਕਾਸ਼ ਸਿੰਘ ਬਾਦਲ ਅਤੇ ਹਰ ਵੱਡੇ ਛੋਟੇ ਆਗੂ ਵੱਲੋਂ ਵਰਕਰਾਂ ਨੂੰ ਲਾਮਬੰਦ ਕਰਨ ਲਈ ਚਲਾਈ ਮੁਹਿੰਮ ਦੌਰਾਨ ਲੋਕਾਂ ਵੱਲੋਂ ਮਿਲੇ ਹੁੰਗਾਰੇ ਤੋਂ ਸਪੱਸ਼ਟ ਹੈ ਕਿ ਅੱਜ ਦੀ ਰੈਲੀ ਲਈ ਅਕਾਲੀ ਵਰਕਰਾਂ ਵਿਚ ਭਾਰੀ ਉਤਸ਼ਾਹ ਹੈ ਅਤੇ ਰੈਲੀ ਪਿਛਲੀਆਂ ਸਾਰੀਆਂ ਰੈਲੀਆਂ ਦੇ ਇਤਿਹਾਸ ਨੂੰ ਮਾਤ ਦੇਣ ਵਿਚ ਕਾਮਯਾਬ ਰਹੇਗੀ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।


