ਵਿਦਿਆਰਥਣਾਂ ਨੇ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ, ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ ਦਾ ਨਾਮ ਕੀਤਾ ਰੌਸ਼ਨ

ਸੁਖਾਨੰਦ,5 ਅਕਤੂਬਰ (ਜਸ਼ਨ):ਸੰਤ ਬਾਬਾ ਹਜੂਰਾ ਸਿੰਘ ਜੀ ਦੀ ਰਹਿਨੁਮਾਈ ਹੇਠ ਪ੍ਰਗਤੀਸ਼ੀਲ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ, ਸੁਖਾਨੰਦ (ਮੋਗਾ) ਦੀਆਂ ਦੋ ਹੋਣਹਾਰ ਵਿਦਿਆਰਥਣਾਂ ਨੇ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਲਈ ਪੰਜਾਬ ਦੀ ਟੀਮ ਦੀ ਪ੍ਰਤੀਨਿਧਤਾ ਕਰਦੇ ਹੋਏ ਓਵਰਆਲ ਤੀਜਾ ਸਥਾਨ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ ਹੈ। ਚਿਤੌੜਗੜ੍ਹ, ਰਾਜਸਥਾਨ ਵਿਖੇ ਨੈਸ਼ਨਲ ਕੁਸ਼ਤੀ ਚੈਂਪੀਅਨਸ਼ਿਪ ਅੰਡਰ-23 ਵਿੱਚ ਨਵਜੋਤ ਕੌਰ, ਬੀ.ਏ. ਭਾਗ ਪਹਿਲਾ ਅਤੇ ਪ੍ਰਦੀਪ ਕੌਰ ਬੀ.ਏ. ਭਾਗ ਦੂਜਾ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ। ਨਵਜੋਤ ਕੌਰ ਨੇ ਵਿਅਕਤੀਗਤ ਤੌਰ ਤੇ ਚਾਂਦੀ ਦਾ ਤਮਗਾ ਵੀ ਪ੍ਰਾਪਤ ਕੀਤਾ।ਇਹ ਹੋਣਹਾਰ ਖਿਡਾਰਨਾਂ ਪੰਜਾਬ ਸਟੇਟ ਕੁਸ਼ਤੀ ਚੈਂਪੀਅਨਸ਼ਿਪ ਵਿੱਚੋਂ ਪਹਿਲਾ ਸਥਾਨ ਹਾਸਲ ਕਰਕੇ, ਨੈਸ਼ਨਲ ਖੇਡਣ ਲਈ ਚੁਣੀਆਂ ਗਈਆਂ ਸਨ।ਰਾਸ਼ਟਰ ਪੱਧਰ ਤੇ ਇਸ ਪ੍ਰਾਪਤੀ ਲਈ ਕਾਲਜ ਪ੍ਰਬੰਧਕਾਂ, ਪਿ੍ਰੰਸੀਪਲ ਡਾ.ਸੁਖਵਿੰਦਰ ਕੌਰ, ਅਧਿਆਪਕਾਂ ਨੇ ਸਰੀਰਕ ਸਿੱਖਿਆ ਵਿਭਾਗ, ਖਿਡਾਰਣਾਂ ਦੇ ਕੋਚ ਅਤੇ ਮਾਤਾ-ਪਿਤਾ ਨੂੰ ਮੁਬਾਰਕਾਂ ਦਿੱਤੀਆਂ ਅਤੇ ਭਵਿੱਖ ਵਿੱਚ ਬੁਲੰਦੀਆ ਛੋਹਣ ਲਈ ਆਸ਼ੀਰਵਾਦ ਦਿੱਤੇ।
***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA  MOGA’ ਇੰਸਟਾਲ ਕਰੋ ਜੀ ।