ਮਾਉਟ ਲਿਟਰਾ ਜ਼ੀ ਸਕੂਲ ਵਿਚ ਬੱਚਿਆਂ ਦੇ ਕੌਸ਼ਲ ਵਿਕਾਸ ਸਬੰਧੀ ਕਰਵਾਇਆ ਮੁਕਾਬਲਾ

ਮੋਗਾ, 9 ਅਕਤੂਬਰ (ਜਸ਼ਨ)-ਮੋਗਾ-ਲੁਧਿਆਣਾ ਜੀ.ਟੀ.ਰੋਡ ਤੇ ਪਿੰਡ ਪੁਰਾਣੇ ਵਾਲਾ ਵਿਖੇ ਸਥਿਤ ਸ਼ਹਿਰ ਦੀ ਪ੍ਰਮੁੱਖ ਵਿੱਦਿਅਕ ਸੰਸਥਾ ਮਾਉਟ ਲਿਟਰਾ ਜ਼ੀ ਸਕੂਲ ਵਿਚ ਵਿਦਿਆਰਥੀਆਂ ਦੇ ਸਰਵਪੱਖੀ ਕੌਸ਼ਲ ਵਿਕਾਸ ਨੂੰ ਲੈ ਕੇ ਹੱਥ ਲਿਖਤ ਮੁਕਾਬਲਾ ਡਿਸਕਵਰੀ ਸਕੂਲ ਲੀਗ-2018 ਵੱਲੋਂ ਕਰਵਾਈ ਗਈ। ਇਸ ਵਿਚ ਵਿਦਿਆਰਥੀਆਂ ਨੇ ਬਹੁਤ ਉਤਸ਼ਾਹ ਨਾਲ ਹਿੱਸਾ ਲਿਆ। ਇਸ ਮੌਕੇ ਸਕੂਲ ਚੇਅਰਮੈਨ ਅਨੁਜ ਗੁਪਤਾ ਤੇ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕਿਹਾ ਕਿ ਇਸ ਤਰਾਂ ਦੇ ਮੁਕਾਬਲੇ ਕਰਵਾਉਣ ਦਾ ਮੰਤਵ ਵਿਦਿਆਰਥੀਆਂ ਅੰਦਰ ਛੁਪੀ ਹੋਈ ਪ੍ਰਤਿਭਾ ਨੂੰ ਉਜਾਗਰ ਕਰਨਾ ਹੈ, ਤਾਂ ਜੋ ਵਿਦਿਆਰਥੀ ਅੱਗੇ ਵੱਡੇ ਤੋਂ ਵੱਡੇ ਮੁਕਾਬਲੇ ਵਿੱਚ ਹਿੱਸਾ ਲੈ ਕੇ ਆਪਣਾ, ਸਕੂਲ ਤੇ ਮਾਪਿਆਂ ਦਾ ਨਾਂਅ ਰੋਸ਼ਨ ਕਰ ਸਕਣ। ਉਹਨਾਂ ਕਿਹਾ ਕਿ ਸਕੂਲ ਇਸ ਤਰਾਂ ਦੀਆਂ ਗਤੀਵਿਧੀਆਂ ਨੂੰ ਲਿਆਂਦਾ ਹੈ,ਤਾਂ ਜੋ ਵਿਦਿਆਰਥੀਆਂ ਨੂੰ ਉਹਨਾਂ ਦੀ ਪ੍ਰਤਿਭਾ ਵਿਖਾਉਣ ਲਈ ਮੰਚ ਮੁਹੱਈਆ ਕਰਵਾਇਆ ਜਾ ਸਕੇ।