ਪੰਜਾਬ ‘ਚ ਛੁੱਟੀ ਰਹੇਗੀ 10 ਅਕਤੂਬਰ ਨੂੰ , ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਸਰਕਾਰ ਨੇ ਮਹਾਰਾਜਾ ਅਗਰਸੈਨ ਜੈਅੰਤੀ ਦੇ ਪਵਿੱਤਰ ਦਿਹਾੜੇ ’ਤੇ ਕੀਤਾ ਛੁੱਟੀ ਦਾ ਐਲਾਨ
ਚੰਡੀਗੜ,9 ਅਕਤੂਬਰ (ਪੱਤਰ ਪਰੇਰਕ): ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਹੁਕਮਾਂ ’ਤੇ ਸਰਕਾਰ ਵੱਲੋਂ ਮਹਾਰਾਜਾ ਅਗਰਸੈਨ ਜੈਅੰਤੀ ਦੇ ਪਵਿੱਤਰ ਦਿਹਾੜੇ ’ਤੇ 10 ਅਕਤੂਬਰ ਨੂੰ ਜਨਤਕ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਸਰਕਾਰੀ ਬੁਲਾਰੇ ਮੁਤਾਬਕ ਇਹ ਛੁੱਟੀ ਪੰਜਾਬ ਸਰਕਾਰ ਦੇ ਸਮੂਹ ਦਫਤਰਾਂ , ਬੋਰਡਾਂ ,ਕਾਰਪੋਰੇਸ਼ਨਾਂ ,ਸਰਕਾਰੀ ਅਤੇ ਨਿੱਜੀ ਵਿੱਦਿਅਕ ਅਦਾਰਿਆਂ ਵਿਚ ਰਹੇਗੀ ਜਦਕਿ ਬੈਂਕ ਆਮ ਵਾਂਗ ਖੁਲੇ ਰਹਿਣਗੇ। ਵਰਨਣਯੋਗ ਹੈ ਕਿ ਪਹਿਲਾਂ ਇਹ ਛੁੱਟੀ ਰਾਖਵੀਆਂ ਛੁੱਟੀਆਂ ਵਿਚ ਸ਼ਾਮਲ ਕੀਤੀ ਗਈ ਸੀ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ