ਪੰਜਾਬ ਦੇ ਮੁੱਖ ਮੰਤਰੀ ਵੱਲੋਂ ਉੱਘੇ ਪੱਤਰਕਾਰ ਅਖਿਲ ਗੌਤਮ ਦੇ ਦੇਹਾਂਤ ’ਤੇ ਦੁੱਖ ਪ੍ਰਗਟ

ਚੰਡੀਗੜ, 10 ਅਕਤੂਬਰ:(ਪੱਤਰ ਪਰੇਰਕ):ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਪੱਤਰਕਾਰ ਅਤੇ ਚੰਡੀਗੜ ਪ੍ਰੈਸ ਕਲੱਬ ਦੇ ਸਾਬਕਾ ਪ੍ਰਧਾਨ ਅਖਿਲ ਗੌਤਮ (70) ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜੋ ਅੱਜ ਨਵੀਂ ਦਿੱਲੀ ਵਿਖੇ ਲੰਮੀ ਬਿਮਾਰੀ ਤੋਂ ਬਾਅਦ ਵਿਛੋੜਾ ਦੇ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਅਖਿਲ ਗੌਤਮ ਨੂੰ ਇਕ ਵਧੀਆ ਪੱਤਰਕਾਰ ਦੱਸਿਆ ਜੋ ਹਮੇਸ਼ਾ ਹੀ ਪ੍ਰੈਸ ਦੀ ਆਜ਼ਾਦੀ ਦੇ ਕਾਜ ਵਾਸਤੇ ਮੋਹਰੀ ਰਹੇ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਚੰਡੀਗੜ ਪੈਸ ਕੱਲਬ ਦੀ ਸਥਾਪਨਾ ਲਈ ਉਨਾਂ ਦੀਆਂ ਸ਼ਾਨਦਾਰ ਸੇਵਾਵਾਂ ਹਮੇਸ਼ਾਂ ਹੀ ਮੀਡੀਆ ਵੱਲੋਂ ਯਾਦ ਰੱਖੀਆਂ ਜਾਣਗੀਆਂ। ਮੁੱਖ ਮੰਤਰੀ ਨੇ ਦੁਖੀ ਪਰਿਵਾਰ ਦੇ ਮੈਂਬਰਾਂ, ਰਿਸ਼ਤੇਦਾਰਾਂ ਅਤੇ ਦੋਸਤਾਂ ਨਾਲ ਇਸ ਸੰਕਟ ਦੀ ਘੜੀ ਹਮਦਰਦੀ ਦਾ ਪ੍ਰਗਟਾਵਾ ਕੀਤਾ ਹੈ। ਇਸੇ ਦੌਰਾਨ ਹੀ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਨ ਨੇ ਵੀ ਅਖਿਲ ਗੌਤਮ ਦੀ ਮੌਤ ’ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਉਨਾਂ ਦੇ ਦੇਹਾਂਤ ਨਾਲ ਪੱਤਰਕਾਰੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਹੈ ਜਿਸ ਨੂੰ ਭਰਿਆ ਜਾਣਾ ਬਹੁਤ ਮੁਸ਼ਕਿਲ ਹੈ। ਅਖਿਲ ਗੌਤਮ ਆਪਣੇ ਪਿਛੇ ਆਪਣੀ ਪਤਨੀ, ਇਕ ਪੁੱਤਰ ਅਤੇ ਇਕ ਧੀ ਨੂੰ ਛੱਡ ਗਏ ਹਨ।