‘ਤੇ ਹੁਣ ਜ਼ਿਲਾ ਫ਼ਰੀਦਕੋਟ ਤੋਂ ਪ੍ਰਚਾਰ ਸਕੱਤਰ ਪਰਮਜੀਤ ਸਿੰਘ ਮੱਕੜ ਨੇ ਅਕਾਲੀ ਦਲ ਤੋਂ ਦਿੱਤਾ ਅਸਤੀਫ਼ਾ,ਜਥੇਬੰਦੀ ਦੀ ਸਥਾਪਨਾ ਵੇਲੇ ਤੋਂ ਅਕਾਲੀ ਦਲ ਨਾਲ ਜੁੜਿਆ ਰਿਹਾ ਮੱਕੜ ਪਰਿਵਾਰ

ਕੋਟਕਪੂਰਾ,11 ਅਕਤੂਬਰ (ਟਿੰਕੂ) :- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ, ਬਹਿਬਲ ਕਲਾਂ ਤੇ ਕੋਟਕਪੂਰਾ ਗੋਲ਼ੀਕਾਂਡ ’ਚ ਜਸਟਿਸ ਰਣਜੀਤ ਸਿੰਘ ਕਮਿਸ਼ਨ ਦੀ ਜਾਂਚ ਰਿਪੋਰਟ ’ਚ ਬਾਦਲਾਂ ਦਾ ਨਾਮ ਆਉਣ ’ਤੇ ਅਕਾਲੀ ਦਲ ਬਾਦਲ ਦੀ ਹੋ ਰਹੀ ਕਿਰਕਰੀ ਕਾਰਨ ਫੈਲੇ ਰੋਸ ਵਜੋਂ ਦਿੱਤੇ ਜਾ ਰਹੇ ਅਕਾਲੀ ਆਗੂਆਂ ਦੇ ਅਸਤੀਫ਼ੇ ਰੁਕਣ ਦਾ ਨਾਮ ਨਹੀਂ ਲੈ ਰਹੇ। ਇਸੇ ਕੜੀ ਦੇ ਚੱਲਦਿਆਂ ਵੱਡੀ ਖ਼ਬਰ ਆਈ ਹੈ ਕਿ ਜ਼ਿਲਾ ਫ਼ਰੀਦਕੋਟ ਤੋਂ ਅਕਾਲੀ ਦਲ ਬਾਦਲ ਦੇ ਪ੍ਰਚਾਰ ਦੀ ਕਮਾਂਡ ਸੰਭਾਲ ਰਹੇ ਜ਼ਿਲਾ ਪ੍ਰਚਾਰ ਸਕੱਤਰ ਪਰਮਜੀਤ ਸਿੰਘ ਮੱਕੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦਿੰਦਿਆਂ ਅਕਾਲੀ ਦਲ ਬਾਦਲ ਨੂੰ ਵੀ ਅਲਵਿਦਾ ਆਖ ਦਿੱਤਾ ਹੈ। ਇੱਥੇ ਜਾਰੀ ਪ੍ਰੈਸ ਨੋਟ ’ਚ ਸ੍ਰ. ਮੱਕੜ ਨੇ ਦੱਸਿਆ ਕਿ “14 ਅਕਤੂਬਰ 2015 ਨੂੰ ਬੱਤੀਆਂ ਵਾਲ਼ੇ ਚੌਂਕ ਕੋਟਕਪੂਰਾ ਅਤੇ ਬਹਿਬਲ ਕਲਾਂ ’ਚ ਬੇਅਦਬੀ ਦਾ ਇਨਸਾਫ਼ ਲੈਣ ਲਈ ਰੋਸ ਵਜੋਂ ਬੈਠੀ ਸਿੱਖ ਸੰਗਤ ਉੱਪਰ ਗੋਲ਼ੀਆਂ ਚਲਾਉਣ ਅਤੇ 2 ਸਿੱਖ ਨੌਜਵਾਨਾਂ ਨੂੰ ਸ਼ਹੀਦ ਕਰਨ ਦਾ ਪਾਪ ਜੋਂ ਉਸ ਸਮੇਂ ਦੇ ਗ੍ਰਹਿ ਮੰਤਰੀ ਅਤੇ ਮੁੱਖ ਮੰਤਰੀ ਦੇ ਸਿਰ ਹੀ ਜਾਂਦਾ ਹੈ। ਜੇਕਰ ਉਹ ਇਸ ਗੱਲ ਤੋਂ ਮੁਨਕਰ ਹੁੰਦੇ ਹਨ ਤਾਂ ਡੀ.ਜੀ.ਪੀ. ਸੁਮੇਧ ਸੈਣੀ ਅਤੇ ਸੀਨੀਅਰ ਪੁਲਿਸ ਅਧਿਕਾਰੀਆਂ ਖਿਲਾਫ਼ ਮੌਕੇ ’ਤੇ ਹੀ ਕਾਰਵਾਈ ਕਿਉਂ ਨਹੀਂ ਕੀਤੀ ਗਈ? ਅਤੇ ਜਸਟਿਸ ਜ਼ੋਰਾ ਸਿੰਘ ਕਮਿਸ਼ਨ ਦੀ ਰਿਪੋਰਟ ’ਤੇ ਕਿਉਂ ਕੋਈ ਕਾਰਵਾਈ ਨਹੀਂ ਹੋਈ? ਇਨਾਂ ਸਵਾਲਾਂ ਦੇ ਜਵਾਬ ਮੰਗਦਾ ਹੋਇਆ ਮੈਂ ਅੰਤ ’ਚ ਇਹ ਕਹਿਣਾ ਚਾਹੁੰਦਾ ਹਾਂ ਕਿ ਮੇਰਾ ਪਰਿਵਾਰ ਜਥੇਬੰਦੀ ਦੀ ਸਥਾਪਨਾ ਅਰਥਾਤ ਸਾਲ 1920 ਤੋਂ ਹੀ ਸ਼੍ਰੋਮਣੀ ਅਕਾਲੀ ਦਲ ਨਾਲ ਜੁੜਿ