ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ‘ਚ ਹੋਈ ਮੀਟਿੰਗ

ਮੋਗਾ, 11 ਅਕਤੂਬਰ (ਜਸ਼ਨ): ਰਾਈਸ ਮਿਲਰਜ਼ ਐਸੋਸੀਏਸ਼ਨ ਜਿਲਾ ਮੋਗਾ ਦੀ ਮੀਟਿੰਗ ਜਿਲਾ ਪ੍ਰਧਾਨ ਵਿਨੋਦ ਬਾਂਸਲ ਦੀ ਅਗਵਾਈ ਹੇਠ ਮੋਗਾ ਵਿਖੇ ਹੋਈ । ਇਸ ਮੌਕੇ ਤੇ ਮੋਗਾ ਦੇ ਐਮ.ਐਲ.ਏ. ਡਾ. ਹਰਜੋਤ ਕਮਲ ਇਸ ਮੀਟਿੰਗ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਹਾਜ਼ਿਰ ਹੋਏ। ਇਸ ਮੌਕੇ ਤੇ ਸੰਬੋਧਨ ਕਰਦੇ ਹੋਏ ਜਿਲਾ ਪ੍ਰਧਾਨ ਵਿਨੋਦ ਬਾਂਸਲ ਨੇ ਕਿਹਾ ਕਿ ਰਾਈਸ ਮਿਲਰਜ਼ ਨਿਰਵਿਘਨ ਝੋਨੇ ਦੀ ਚੁਕਾਈ ਨੂੰ ਯਕੀਨੀ ਬਣਾਉਣਗੇ। ਇਸ ਮੌਕੇ ਤੇ ਡਾ. ਹਰਜੋਤ ਕਮਲ ਨੇ ਰਾਈਸ ਮਿਲਰਜ਼ ਨੂੰ ਭੋਰਸਾ ਦਿੱਤਾ ਕਿ ਉਹ ਉਨਾਂ ਨੂੰ ਕਿਸੇ ਵੀ ਤਰਾਂ ਦੀ ਕੋਈ ਪਰੇਸ਼ਾਨੀ ਨਹੀਂ ਆਉਣ ਦੇਣਗੇ ਅਤੇ ਉਨਾਂ ਦਾ ਹਰ ਤਰਾਂ ਨਾਲ ਸਹਿਯੋਗ ਕਰਨਗੇ। ਇਸ ਮੌਕੇ ਤੇ ਰਾਈਸ ਮਿਲਰਜ਼ ਐਸੋਸੀਏਸ਼ਨ ਵਲੋਂ ਮੁੱਖ ਮਹਿਮਾਨ ਡਾ. ਹਰਜੋਤ ਕਮਲ ਨੂੰ ਸਨਮਾਨਿਤ ਕੀਤਾ ਗਿਆ। ਇਸ ਮੀਟਿੰਗ ਵਿੱਚ ਬਾਲ ਿਸ਼ਨ ਬਾਲੀ, ਪ੍ਰੇਮ ਸਿੰਗਲਾ, ਰਵਿੰਦਰ ਗੋਇਲ, ਪਵਨ ਗਰਗ, ਮੁਕੇਸ਼ ਕੁਮਾਰ, ਪਵਨ ਕੁਮਾਰ ਬੱਧਣੀ, ਪ੍ਰਮੋਦ ਗੋਇਲ, ਰਾਜਿੰਦਰ ਬੰਸੀ, ਰਾਜਿੰਦਰ ਗੁਪਤਾ, ਪ੍ਰਵੀਨ ਗਰਗ, ਬਿੱਟੂ ਭੁੱਲਰ, ਜਰਨੈਲ ਸਿੰਘ, ਨਵੀਨ ਮਿੱਤਲ, ਰੋਹਿਤ ਮਿੱਤਲ ਤੋਂ ਇਲਾਵਾ ਭਾਰੀ ਗਿਣਤੀ ਵਿੱਚ ਐਸੋਸੀਏਸ਼ਨ ਦੇ ਸਮੂਹ ਅਹੁਦੇਦਾਰ ਹਾਜ਼ਰ