ਮਾਉਟ ਲਿਟਰਾ ਜੀ ਸਕੂਲ ਵਿਚ ਮਨਾਇਆ ਵਿਸ਼ਵ ਫੂਡ ਡੇ

ਮੋਗਾ,12 ਅਕਤੂਬਰ (ਜਸ਼ਨ):-ਸ਼ਹਿਰ ਦੀ ਵਿਦਿਅਕ ਸੰਸਥਾ ਮਾਉਟ ਲਿਟਰਾ ਜੀ ਸਕੂਲ ਵਿਚ ਅੱਜ ਵਿਸ਼ਵ ਫੂਡ ਡੇ ਮਨਾਇਆ ਗਿਆ। ਸਮਾਗਮ ਨੂੰ ਸੰਬੋਧਨ ਕਰਦੇ ਪਿ੍ਰੰਸੀਪਲ ਡਾ. ਨਿਰਮਲ ਧਾਰੀ ਨੇ ਸਿਹਤ ਸੰਦੇਸ਼ ਫੈਲਾਉਣ ਵਿਚ ਸਫਲ ਹੋਣ ਲਈ ਵਿਦਿਆਰਥੀਆਂ ਦੇ ਯਤਨਾਂ ਦੀ ਸ਼ਲਾਘਾ ਕੀਤੀ।  ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।ਇਸ ਮੌਕੇ ਉਹਨਾਂ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਦੱਸਿਆ ਕਿ  ਵਿਦਿਆਰਥੀਆਂ ਨੂੰ ਸਲਾਦ ਬਣਾਉਣ, ਸਜਾਉਣ, ਅੱਗ ਦੇ ਬਿਨਾ ਖਾਣਾ ਪਕਾਉਣ ਆਦਿ ਸਬੰਧੀ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ ਗਈ। ਉਹਨਾਂ ਕਿਹਾ ਕਿ ਵਿਦਿਆਰਥੀਆਂ ਵੱਲੋਂ ਤਿਆਰ ਕੀਤੇ ਗਏ ਸਵਾਦ ਖਾਣੇ ਆਕਰਸ਼ਣ ਦਾ ਕੇਂਦਰ ਰਹੇ। ਇਸ ਮੌਕੇ ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਕਿ ਸਕੂਲ ਪਿ੍ਰੰਸੀਪਲ ਡਾ. ਨਿਰਮਲ ਧਾਰੀ ਤੇ ਸਟਾਫ ਵੱਲੋਂ ਸਮੇਂ-ਸਮੇਂ ਤੇ ਕਰਵਾਏ ਜਾ ਰਹੇ ਮੁਕਾਬਲੇ ਸ਼ਲਾਘਾਯੋਗ ਹਨ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।