ਪੰਜਾਬੀ ਵਿਭਾਗ ਵੱਲੋਂ ਕਰਵਾਇਆ ਕਲਾਸ ਪੱਧਰ ਦਾ ਸੈਮੀਨਾਰ

ਸੁਖਾਨੰਦ ,13 ਅਕਤੂਬਰ (ਜਸ਼ਨ): ਸੰਤ ਬਾਬਾ ਹਜੂਰਾ ਸਿੰਘ ਦੀ ਸੁਯੋਗ ਰਹਿਨੁਮਾਈ ਵਿੱਚ ਚੱਲ ਰਹੀ ਸੰਸਥਾ ਸੰਤ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ (ਮੋਗਾ) ਵਿਖੇ ਪੰਜਾਬੀ ਵਿਭਾਗ ਵਿੱਚ ਪੰਜਾਬ, ਪੰਜਾਬੀ ਭਾਸ਼ਾ ਅਤੇ ਪੰਜਾਬੀਅਤ ਦੀਆਂ ਸੂਖ਼ਮਤਾਵਾਂ ਨੂੰ ਸਮਝਣ ਲਈ ਸੈਮੀਨਾਰ ਕਰਵਾਇਆ ਗਿਆ।  ਜਿਹਨਾਂ ਦੇ ਉੱਪ-ਵਿਸ਼ੇ ਮੱਧਕਾਲੀ ਅਤੇ ਆਧੁਨਿਕ ਪੰਜਾਬੀ ਕਵਿਤਾ, ਪਰਵਾਸੀ ਪੰਜਾਬੀ ਕਹਾਣੀ, ਪੰਜਾਬੀ ਭਾਸ਼ਾ, ਸੱਭਿਆਚਾਰ ਪੰਜਾਬੀ ਨਾਟਕ ਅਤੇ ਰੰਗ ਮੰਚ ਦੇ ਵਿਸ਼ਿਆਂ ਨੂੰ ਵਿਚਾਰਿਆ ਗਿਆ। ਜਿਸ ਵਿੱਚ ਐੱਮ.ਏ. ਪੰਜਾਬੀ ਅਤੇ ਬੀ.ਏ. ਆਨਰਜ਼ ਦੀਆਂ ਵਿਦਿਆਰਥਣਾਂ ਵੱਲੋਂ ਖੋਜ-ਪੱਤਰ ਪੇਸ਼ ਕੀਤੇ ਗਏ। ਇਹਨਾਂ ਪੇਪਰਾਂ ਵਿੱਚ ਵਿਸ਼ਵੀਕਰਨ ਦੇ ਦੌਰ ਵਿੱਚ ਉਪਰੋਕਤ ਵਿਸ਼ਿਆਂ ਤੇ ਚਰਚਾ ਕਰਦੇ ਹੋਏ ਉਹਨਾਂ ਦੇ ਰੂਪਾਂਤਰਿਤ ਰੂਪ ਤੇ ਚਾਨਣਾ ਪਾਇਆ ਗਿਆ। ਅਜੋਕੇ ਯੁੱਗ ਵਿੱਚ ਪਰਵਾਸ ਦੇ ਵਿਸ਼ੇ ਨੂੰ ਵਿਚਾਰਦਿਆਂ ਇਸ ਨਾਲ ਸੰਬੰਧਿਤ ਸਮੱਸਿਆਵਾਂ ਅਤੇ ਸਾਹਿਤ ਦੇ ਖੇਤਰ ਵਿੱਚ ਇਸਦੀ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ। ਕਾਲਜ ਪ੍ਰਬੰਧਕੀ ਕਮੇਟੀ ਦੇ ੳੱੁਪ-ਚੇਅਰਮੈਨ ਸ.ਮੱਖਣ ਸਿੰਘ, ਪਿੰ੍ਰਸੀਪਲ ਡਾ.ਸੁਖਵਿੰਦਰ ਕੌਰ, ਵਾਈਸ ਪਿੰ੍ਰਸੀਪਲ ਗੁਰਜੀਤ ਕੌਰ ਨੇ ਪੰਜਾਬੀ ਵਿਭਾਗ ਦੇ ਸਹਾਇਕ ਪ੍ਰੋਫ਼ੈਸਰ ਸਾਹਿਬਾਨਾਂ ਨੂੰ ਮੁਬਾਰਕਬਾਦ ਦਿੱਤੀ ਤੇ ਕਿਹਾ ਕਿ ਕਲਾਸ ਪੱੱੱਧਰ ਤੇ ਅਜਿਹੇ ਸੈਮੀਨਾਰ ਕਰਵਾਉਣੇ ਅਤਿ ਲਾਜ਼ਮੀ ਹਨ। ਜਿਸ ਨਾਲ ਵਿਦਿਆਰਥਣਾਂ ਨੂੰ ਵਿਸ਼ੇ ਸੰਬੰਧੀ ਭਰਪੂਰ ਜਾਣਕਾਰੀ ਮਿਲਦੀ ਹੈ।