ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਵਿਸ਼ਵ ਫੂਡ ਦਿਵਸ

ਮੋਗਾ, 16 ਅਕਤੂਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਅਤੇ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਵਿਸ਼ਵ ਫੂਡ ਦਿਵਸ ਮਨਾਇਆ ਗਿਆ। ਪਿ੍ਰੰਸੀਪਲ ਪੂਨਮ ਸ਼ਰਮਾ ਨੇ ਦੱਸਿਆ ਕਿ ਇਹ ਦਿਵਸ 16 ਅਕਤੂਬਰ ਨੂੰ ਹਰ ਸਾਲ ਮਨਾਇਆ ਜਾਂਦਾ ਹੈ। ਉਹਨਾਂ ਕਿਹਾ ਕਿ ਬੱਚਿਆਂ ਨੂੰ ਸਿਹਤਮੰਦ ਰਹਿਣ ਲਈ ਸਿਹਤਮੰਦ ਖਾਣੇ ਦਾ ਸੇਵਨ ਕਰਨਾ ਚਾਹੀਦਾ ਹੈ। ਉਹਨਾਂ ਪੌਸ਼ਟਿਕ ਆਹਾਰ ਬਾਰੇ ਬੱਚਿਆਂ ਨੂੰ ਵਿਸਤਾਰ ਪੂਰਵਕ ਜਾਣਕਾਰੀ ਦਿੱਤੀ । ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।