ਲਿਟਲ ਮਿਲੇਨੀਅਮ ਸਕੂਲ ਵਿਚ ਮਨਾਇਆ ਦੁਸ਼ਹਿਰੇ ਦਾ ਤਿਉਹਾਰ

ਮੋਗਾ, 18 ਅਕਤੂਬਰ (ਜਸ਼ਨ)-ਮੋਗਾ ਦੇ ਬੁੱਘੀਪੁਰਾ ਚੌਂਕ ਨਜ਼ਦੀਕ ਓਜ਼ੋਨ ਕੌਂਟੀ ਕਾਲੋਨੀ ਵਿਖੇ ਸਥਿਤ ਲਿਟਲ ਮਿਲੇਨੀਅਮ ਸਕੂਲ ਵਿਚ ਅੱਜ ਦੁਸ਼ਹਿਰੇ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸਮਾਗਮ ਦੀ ਸ਼ੁਰੂਆਤ ਸਕੂਲ ਡਾਇਰੈਕਟਰ ਅਨੁਜ ਗੁਪਤਾ, ਪਿ੍ਰੰਸੀਪਲ ਪੂਨਮ ਸ਼ਰਮਾ, ਸਟਾਫ ਤੇ ਵਿਦਿਆਰਥੀਆਂ ਨਾਲ ਸਾਂਝੇ ਤੌਰ ਤੇ ਮਰਿਆਦਾ ਪ੍ਰਸ਼ੋਤਮ ਭਗਵਾਨ ਰਾਮ ਦੀ ਤਸਵੀਰ ਅੱਗੇ ਜੋਤੀ ਜਗਾ ਕੇ ਕੀਤੀ। ਪਿ੍ਰੰਸੀਪਲ ਪੂਨਮ ਸ਼ਰਮਾ ਨੇ ਵਿਦਿਆਰਥੀਆਂ ਨੂੰ ਭਗਵਾਨ ਰਾਮ ਦੀ ਜੀਵਨੀ ਬਾਰੇ ਜਾਣਕਾਰੀ ਦਿੰਦੇ ਹੋਏ ਉਹਨਾਂ ਦੇ ਵਿਖਾਏ ਰਸਤੇ ਤੇ ਚੱਲਣ ਲਈ ਪ੍ਰੇਰਿਤ ਕੀਤਾ। ਸਮਾਗਮ ਦੌਰਾਨ ਰਾਮ, ਲਕਸ਼ਮਣ, ਸੀਤਾ, ਵਾਨਰ ਸੈਨਾ ਦੇ ਰੂਪ ਵਿਚ ਸੱਜੇ ਬੱਚੇ ਆਕਰਸ਼ਣ ਦਾ ਕੇਂਦਰ ਲੱਗ ਰਹੇ ਸਨ। ਇਸ ਉਪਰੰਤ ਰਾਵਣ, ਕੁੰਭਕਰਨ ਤੇ ਮੇਘਨਾਥ ਦੇ ਪੁਤਲੇ ਸਾੜੇ ਗਏ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।