ਡਿਪਟੀ ਕਮਿਸ਼ਨਰ ਸ਼੍ਰੀ ਸੰਦੀਪ ਹੰਸ ਨੇ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲੈਣ ਲਈ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਮੋਗਾ 18 ਅਕਤੂਬਰ (ਜਸ਼ਨ)-ਅਨੁਸੂਚਿਤ ਜਾਤੀ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਅਧਿਕਾਰੀ ਸਰਕਾਰ ਵੱਲੋ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਨੂੰ ਹੇਠਲੇ ਪੱਧਰ ਤੱਕ ਲਾਗੂ ਕਰਨ ਲਈ ਯਕੀਨੀ ਬਣਾਉਣ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਸ੍ਰੀ ਸੰਦੀਪ ਹੰਸ ਆਈ.ਏ.ਐੱਸ. ਨੇ ਜ਼ਿਲਾ ਪੱਧਰੀ ਅਨੁਸੂੁਚਿਤ ਜਾਤੀਆਂ ਸਬ ਪਲਾਨ ਅਤੇ ਵਿਸ਼ੇਸ ਕੇਦਰੀ ਸਹਾਇਤਾ ਪ੍ਰੋਗਰਾਮ ਤਹਿਤ ਜ਼ਿਲਾ ਪੱਧਰੀ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੀਤਾ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਰਜਿੰਦਰ ਬਤਰਾ ਅਤੇ ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਨੇ ਇਸ ਮੌਕੇ ਅਨੁਸੂਚਿਤ ਜਾਤੀ ਵਰਗ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋ ਸਰਕਾਰ ਦੀਆਂ ਚਲਾਈਆਂ ਜਾ ਰਹੀਆਂ ਸਕੀਮਾਂ ਦਾ ਜਾਇਜ਼ਾ ਲਿਆ. ਉਨਾਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦੇ ਹੋਏ ਕਿਹਾ ਕਿ ਇਸ ਵਰਗ ਦੇ ਲੋਕਾਂ ਦਾ ਸਮਾਜਿਕ, ਆਰਥਿਕ ਅਤੇ ਵਿੱਦਿਅਕ ਪੱਧਰ ਉੱਪਰ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾਣ ਅਤੇ ਕੈਂਪਾਂ ਦਾ ਆਯੋਜਿਤ ਕੀਤਾ ਜਾਵੇ। ਉਨਾਂ ਗੈਰ-ਸਰਕਾਰੀ ਮੈਂਬਰਾਂ ਨੂੰ ਵੀ ਅਪੀਲ ਕੀਤੀ ਕਿ ਉਹ ਕਮੇਟੀ ਸਾਹਮਣੇ ਆਪਣੇ ਠੋਸ ਸੁਝਾਅ ਦੇਣ ਤਾਂ ਜੋ ਜ਼ਮੀਨੀ ਪੱਧਰ ‘ਤੇ ਇਨਾਂ ਵਰਗਾਂ ਦੇ ਲੋਕਾਂ ਨੂੰ ਲਾਭ ਪਹੁੰਚਾਇਆ ਜਾ ਸਕੇ। ਜ਼ਿਲਾ ਭਲਾਈ ਅਫ਼ਸਰ ਹਰਪਾਲ ਸਿੰਘ ਗਿੱਲ ਨੇ ਦੱਸਿਆ ਕਿ ਇਸ ਮੀਟਿੰਗ ਦਾ ਮੁੱਖ ਉਦੇਸ਼ ਅਨਸੁਚਿਤ ਜਾਤੀ ਦੇ ਲੋਕਾਂ ਲਈ ਚੱਲ ਰਹੀਆਂ ਸਕੀਮਾਂ ਦਾ ਜਾਇਜਾ ਲੈ ਕੇ ਉਨਾਂ ਦਾ ਸਮਾਜਿਕ, ਆਰਥਿਕ ਅਤੇ ਵਿਦਿਅਕ ਪੱਧਰ ਉਚਾ ਚੁੱਕਣਾ ਹੈ। ਉਪ ਮੁੱਖ ਕਾਰਜਕਾਰੀ ਅਫਸਰ ਵੱਲੋ ਦੱਸਿਆ ਗਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਗ੍ਰਾਮੀਣ) ਤਹਿਤ 68 ਲਾਭਪਾਤਰੀ ਕਵਰ ਕੀਤੇ ਗਏ ਹਨ, ਜਿਨਾਂ ਵਿੱਚੋ 54 ਅਨੁਸੂਚਿਤ ਜਾਤੀ ਲਾਭਪਾਤਰੀ ਹਨ। ਜਿਲਾ ਮੈਨੇਜਰ ਅਨੁਸੂਚਿਤ ਜਾਤੀ ਵਿੱਤ ਕਾਰਪੋਰੇਸ਼ਨ ਵੱਲੋ ਦੱਸਿਆ ਗਿਆ ਕਿ ਬੈਂਕ ਟਾਈਅਪ ਸਕੀਮ ਤਹਿਤ 55 ਲਾਭਪਾਤਰੀਆਂ ਨੂੰ 10 ਹਜ਼ਾਰ ਰੁਪਏ ਪ੍ਰਤੀ ਲਾਭਪਾਤਰੀ ਸਬਸਿਡੀ ਦੇ ਕੇ ਕੁੱਲ 5.50 ਲੱਖ ਰੁਪਏ ਖਰਚ ਕੀਤੇ ਗਏ ਹਨ ਅਤੇ ਜਲਦ ਹੀ 61 ਲਾਭਪਾਤਰੀਆਂ ਨੂੰ ਸਬਸਿਡੀ ਪ੍ਰਦਾਨ ਕੀਤੀ ਜਾਵੇਗੀ। ਜਿਲਾ ਪ੍ਰੋਗਰਾਮ ਅਫ਼ਸਰ ਮਨਜੀਤ ਕੌਰ ਨੇ ਸਪਲੀਮੈੇਟਰੀ ਨਿਊਟਰੇਸ਼ਨ ਪ੍ਰੋਗਰਾਮ ਤਹਿਤ ਸਾਲ 2017-18 ਦੌਰਾਨ 25,383 ਲਾਭਪਾਤਰੀਆਂ ਨੂੰ 89,02,000 ਰੁਪਏ ਅਤੇ ਸਾਲ 2018-19 ਦੌਰਾਨ ਹੁਣ ਤੱਕ 20,470 ਲਾਭਪਾਤਰੀਆਂ ਨੂੰ 1,52,79,000 ਰੁਪਏ ਖਰਚ ਕੀਤੇ ਜਾ ਚੁੱਕੇ ਹਨ. ਇਸੇ ਤਰਾਂ ਸਮਾਜਿਕ ਸਰੱਖਿਆ ਸਕੀਮ ਤਹਿਤ ਸਾਲ 2017-2018 ਦੌਰਾਨ 23 ਲੱਖ 93 ਹਜ਼ਾਰ ਰੁਪਏ ਜਾਰੀ ਕੀਤੇ ਗਏ ਹਨਤ. ਇਸ ਤੋ ਇਲਾਵਾ ਜ਼ਿਲਾ ਭਲਾਈ ਅਫ਼ਸਰ ਵੱਲੋ ਦੱਸਿਆ ਗਿਆ ਕਿ ਸਾਲ 2017-2018 ਤਹਿਤ ਆਸ਼ੀਰਵਾਦ ਸਕੀਮ ਤਹਿਤ ਫਰਵਰੀ 2018 ਤੱਕ 1,672 ਲਾਭਪਾਤਰੀ ਕਵਰ ਕੀਤੇ ਗਏ ਹਨ ਅਤੇ ਸਾਲ 2018-19 ਤਹਿਤ ਪੈਂਡਿੰਗ ਕੇਸਾਂ ਦੀ ਅਦਾਇਗੀ ਜਲਦ ਹੀ ਮੁੱਖ ਦਫ਼ਤਰ ਵੱਲੋਂ ਕੀਤੀ ਜਾ ਰਹੀ ਹੈ। ਇਸੇ ਤਰਾਂ ਪੋਸਟ ਮੈਟਿ੍ਰਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2017-2018 ਦੋਰਾਨ 6,700 ਦੇ ਲਗਭੱਗ ਵਿਦਿਆਰਥੀਆਂ ਨੇ ਅਪਲਾਈ ਕੀਤਾ ਹੈ। ਡਿਪਟੀ ਕਮਿਸ਼ਨਰ ਨੇ ਹੋਰ ਵਿਭਾਗਾਂ ਦੇ ਅਧਿਕਾਰੀਆਂ ਨੂੰ ਵੀ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਆਪਣੇ ਵਿਭਾਗ ਅਧੀਨ ਚੱਲ ਰਹੀਆਂ ਸਕੀਮਾਂ ਵਿੱਚ ਅਨੁਸੂਚਿਤ ਜਾਤੀ ਲਾਭਪਾਤਰੀਆਂ ਦਾ ਡਾਟਾ ਵੀ ਮੇਨਟੇਨ ਕਰਨ, ਤਾਂ ਜੋ ਯੋਗ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਸਕੀਮਾਂ ਦਾ ਲਾਭ ਮਿਲ ਸਕੇ । ਇਸ ਮੀਟਿੰਗ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰੀ, ਕਾਰਜਕਾਰੀ ਇੰਜੀਨੀਅਰ ਜਨ ਸਿਹਤ ਜੇ.ਐਸ.ਚਾਹਲ, ਸੁਖਵਿੰਦਰ ਸਿੰਘ ਸਹਾਇਕ ਮੱਛੀ ਪਾਲਣ ਅਫ਼ਸਰ, ਡਾ: ਗੁਰਮੀਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਮਨਜੀਤ ਕੌਰ ਜਿਲਾ ਪ੍ਰੋਗਰਾਮ ਅਫਸਰ, ਰਣਧੀਰ ਸਿੰਘ ਦਫ਼ਤਰ ਖੁਰਾਕ ਸਪਲਾਈ, ਪਰਦੀਪ ਸ਼ਰਮਾ ਜ਼ਿਲਾ ਸਿੱਖਿਆ ਅਫ਼ਸਰ, ਹਰਮੇਸ਼ ਸਿੰਘ ਜ਼ਿਲਾ ਸਮਾਜਿਕ ਸੁਰੱਖਿਆ ਅਫ਼ਸਰ, ਲੈਫ.ਕਰਨਲ ਐਚ.ਐਸ.ਗਿੱਲ ਜ਼ਿਲਾ ਰੱਖਿਆ ਸੇਵਾਵਾਂ ਅਫ਼ਸਰ ਅਤੇ ਵੱਖ-ਵੱਖ ਵਿਭਾਗਾਂ ਦੇ ਮੁਖੀਆਂ ਤੋ ਇਲਾਵਾ ਗੁਰਕੀਰਤ ਸਿੰਘ ਗਿੱਲ , ਮਨਜੀਤ ਸਿੰਘ ਧਾਲੀਵਾਲ, ਸਤਨਾਮ ਸਿੰਘ, ਸੁਖਦੇਵ ਸਿੰਘ, ਸਰਬਜੀਤ ਸਿੰਘ, ਮੁਖਤਿਆਰ ਸਿੰਘ (ਗੈਰ ਸਰਕਾਰੀ ਮੈਂਬਰ) ਆਦਿ ਵੀ ਮੌਜੂਦ ਸਨ।