ਜਾਗਰੂਕਤਾ ਵੈਨ ਰਾਹੀਂ ਪਿੰਡ ਸੈਦ ਜਲਾਲਪੁਰ ਅਤੇ ਬਾਕਰਵਾਲਾ ਦੇੇ ਲੋਕਾਂ ਨੂੰ ਕੀਤਾ ਗਿਆ ਜਾਗਰੂਕ
ਮੋਗਾ 18 ਅਕਤੂਬਰ(ਜਸ਼ਨ)-‘ਨਿਆਂ ਸਭਨਾਂ ਲਈ ਦੇ ਅਰਥ ਨੂੰ ਸਾਰਥਿਕ ਕਰਦੇ ਹੋਏ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਨੁਸਾਰ ਇੱਕ ਜਾਗਰੂਕਤਾ ਵੈਨ ਜ਼ਿਲਾ ਅਦਾਲਤਾਂ ਮੋਗਾ ਤੋ ਮਾਨਯੋਗ ਸ੍ਰੀ ਤਰਸੇਮ ਮੰਗਲਾ, ਇੰਚਾਰਜ਼ ਜ਼ਿਲਾ ਤੇ ਸ਼ੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੇ ਹੁਕਮਾਂ ਦੀ ਪਾਲਣਾ ਹਿਤ ਸ੍ਰੀ ਵਿਨੀਤ ਕੁਮਾਰ ਨਾਰੰਗ ਸੀ.ਜੇ.ਐਮ.-ਸਕੱਤਰ, ਜ਼ਿਲਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਨੇ 12 ਅਕਤੂਬਰ, 2018 ਨੂੰੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਸੀ, ਤਾਂ ਜੋ ਜਰੂਰਤਮੰਦ ਲੋਕਾਂ ਨੂੰ ਉਨਾਂ ਲਈ ਬਣਾਈਆਂ ਗਈਆਂ ਸਕੀਮਾਂ ਪ੍ਰਤੀ ਵੱਧ ਤੋ ਵੱਧ ਜਾਗਰੂਕ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਮੰਤਵ ਦੀ ਪੂਰਤੀ ਲਈ ਅੱਜ ਬਲਾਕ ਧਰਮਕੋਟ ਦੇ ਪਿੰਡ ਸੈਦ ਜਲਾਲਪੁਰ ਅਤੇ ਬਾਕਰਵਾਲਾ ਵਿਖੇ ਇਹ ਵੈਨ ਪਹੁੰਚੀ। ਇਸ ਮੌਕੇ ਤੇ ਇਸ ਸੈਮੀਨਾਰ ਵਿਚ ਪੈਨਲ ਐਡਵੋਕੇਟ ਸ੍ਰੀ ਬਲਜਿੰਦਰ ਬਾਂਸਲ ਅਤੇ ਸ੍ਰੀ ਵਿਨੀਤ ਮਿੱਤਲ ਨੇ ਪਿੰਡ ਵਾਸੀਆਂ ਨੂੰ ਨਾਲਸਾ,ਪਲਸਾ,ਮੁਫਤ ਕਾਨੂੰਨੀ ਸੇਵਾਵਾਂ, ਮੀਡੀਏਸ਼ਨ, ਸਥਾਈ ਲੋਕ ਅਦਾਲਤ, ਪੰਜਾਬ ਦੇ ਅਪਰਾਧ ਪੀੜਤਾਂ ਲਈ ਮੁਆਵਜਾ ਸਕੀਮ,2017 ਅਤੇ ਸਰਕਾਰ ਦੁਆਰਾ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਜਾਗਰੁਕ ਕੀਤਾ। ਉਨਾਂ ਲੋਕ ਅਦਾਲਤਾਂ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਲੋਕ ਅਦਾਲਤ ਵਿਚ ਛੇਤੀ ਤੇ ਸਸਤਾਂ ਨਿਆਂ ਮਿਲਦਾ ਹੈ, ਇਸ ਦੇ ਫੈਸਲੇ ਨੂੰ ਦਿਵਾਨੀ ਕੋਰਟ ਦੀ ਡਿਕਰੀ ਦੀ ਮਾਨਤਾ ਪ੍ਰਾਪਤ ਹੈ। ਇਸ ਦੇ ਫੈਸਲੇ ਖਿਲਾਫ ਕੋਈ ਅਪੀਲ ਨਹੀਂ ਹੁੰਦੀ, ਇਸ ਵਿਚ ਫੈਸਲਾ ਆਪਸੀ ਸਹਿਮਤੀ ਅਤੇ ਰਜਾਮੰਦੀ ਨਾਲ ਕਰਵਾਇਆ ਜਾਂਦਾ ਹੈ, ਲੋਕ ਅਦਾਲਤ ਵਿਚ ਫੈਸਲਾ ਹੋਣ ਉਪਰੰਤ ਕੇਸ ਵਿਚ ਲਗੀ ਸਾਰੀ ਕੋਰਟ ਫੀਸ ਵੀ ਵਾਪਿਸ ਮਿਲ ਜਾਂਦੀ ਹੈ ਅਤੇ ਇਸ ਦੇ ਫੈਸਲੇ ਅੰਤਿਮ ਹੁੰਦੇ ਹਨ। ਉਹਨਾਂ ਕਿਹਾ ਕਿ 08.12.2018 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।