ਵਿਧਾਇਕਾਂ ਸੁਖਜੀਤ ਸਿੰਘ ਲੋਹਗੜ , ਦਰਸਨ ਸਿੰਘ ਬਰਾੜ ਅਤੇ ਡਾ: ਹਰਜੋਤ ਕਮਲ ਨੇ ਦੁਸਹਿਰੇ ਦੇ ਪਵਿੱਤਰ ਤਿਉਹਾਰ ‘ਤੇ ਜ਼ਿਲਾ ਵਾਸੀਆਂ ਨੂੰ ਦਿੱਤੀ ਵਧਾਈ
ਮੋਗਾ 18 ਅਕਤੂਬਰ:(ਜਸ਼ਨ):, ਵਿਧਾਇਕ ਧਰਮਕੋਟ ਸ. ਸੁਖਜੀਤ ਸਿੰਘ ਲੋਹਗੜ ,ਵਿਧਾਇਕ ਮੋਗਾ ਡਾ: ਹਰਜੋਤ ਕਮਲ ਅਤੇ ਵਿਧਾਇਕ ਬਾਘਾਪੁਰਾਣਾ ਸ. ਦਰਸਨ ਸਿੰਘ ਬਰਾੜ ਨੇ ਸਾਂਝੇ ਤੌਰ ‘ਤੇ ਬਦੀ ‘ਤੇ ਨੇਕੀ ਦੀ ਜਿੱਤ ਦੇ ਪ੍ਰਤੀਕ ਦੁਸਹਿਰੇ ਦੇ ਪਵਿੱਤਰ ਤਿਉਹਾਰ ਦੀ ਪੂਰਵ ਸੰਧਿਆ ‘ਤੇ ਮੋਗਾ ਜਿਲੇ ਦੇ ਸਮੂਹ ਨਾਗਰਿਕਾਂਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਇਹ ਤਿਉਹਾਰ ਆਪਸੀ ਮਿਲਵਰਤਣ ਅਤੇ ਭਾਈਚਾਰਕ ਸਾਂਝ ਨਾਲ ਮਨਾਉਣਾ ਚਾਹੀਦਾ ਹੈ। ਉਨਾਂ ਕਿਹਾ ਕਿ ਦੁਸਹਿਰਾ ਸਾਡੇ ਸਮਾਜ ਦੀਆਂ ਸਾਂਝੀਆਂ ਕਦਰਾਂ-ਕੀਮਤਾਂ, ਨੈਤਿਕਤਾ ਅਤੇ ਸਦਾਚਾਰਕ ਸਕਤੀ ਦਾ ਪ੍ਰਤੀਕ ਹੈ। ਉਨਾਂ ਕਿਹਾ ਕਿ ਦੁਸਹਿਰਾ ਇੱਕ ਸੰਦੇਸ਼ਮਈ ਤਿਉਹਾਰ ਹੈ, ਜੋ ਸਾਨੂੰ ਆਦਰਸ਼ ਭਰਪੂਰ ਅਤੇ ਨੇਕ ਜਿੰਜਿਊਣ ਦੀ ਪ੍ਰੇਰਣਾ ਦਿੰਦਾ ਹੈ। ਉਨਾਂ ਸਮਾਜ ਦੇ ਸਾਰੇ ਲੋਕਾਂ ਨੂੰ ਇਸ ਪਵਿੱਤਰ ਤਿਉਹਾਰ ਨੂੰ ਧਰਮ, ਜਾਤ-ਪਾਤ ਅਤੇ ਰੰਗਭੇਦ ਤੋਂ ਉੱਪਰ ਉੱਠ ਕੇ ਮਿਲ-ਜੁਲ ਕੇ ਮਨਾਉਣ ਦੀ ਅਪੀਲ ਕੀਤੀ। ਉਨਾਂ ਨਾਲ ਹੀ ਸਾਰਿਆਂ ਦੀ ਜਿੰਦਗੀ ਵਿੱਚ ਸੁੱਖ-ਸਾਂਤੀ, ਖੁਸਹਾਲੀ ਅਤੇ ਸਿਹਤਮੰਦੀ ਦੀ ਕਾਮਨਾ ਵੀ ਕੀਤੀ। ਉਨਾਂ ਲੋਕਾਂ ਨੂੰ ‘ਮਿਸ਼ਨ ਤੰਦਰੁਸਤ ਪੰਜਾਬ‘ ਤਹਿਤ ਪਟਾਕੇ ਨਾ ਚਲਾਉਣ ਦੀ ਵੀ ਅਪੀਲ ਕੀਤੀ, ਤਾਂ ਜੋ ਵਾਤਾਵਰਣ ਪ੍ਰਦੂਸ਼ਣ ਤੋਂ ਬਚਿਆ ਜਾ ਸਕੇ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।