ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਦਿੱਤਾ ਅਸਤੀਫ਼ਾ ,ਆਖਿਆ ‘‘ ਮੈਂ ਜਾਣੇ ਅਨਜਾਣੇ ਵਿਚ ਹੋਈਆਂ ਭੁੱਲਾਂ ਆਪਣੀ ਝੋਲੀ ਪਾਉਂਦਾ ਹੋਇਆ ਸਮੁੱਚੇ ਖ਼ਾਲਸਾ ਪੰਥ ਕੋਲੋਂ ਖਿਮਾ ਯਾਚਨਾ ਕਰਦਾ ਹਾਂ ’’

AMRITSAR,18 ਅਕਤੂਬਰ(BUREAU CHIEF, INTERNATIONAL PUNJABI NEWS) ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਨੇ ਅਖੀਰ ਅੱਜ  ਜਥੇਦਾਰ ਵਜੋਂ ਅਸਤੀਫ਼ਾ ਦੇ  ਦਿੱਤਾ ਸਿੰਘ ਸਾਹਿਬ ਗਿਆਨੀ ਗੁਰਬਚਨ ਸਿੰਘ ਦੇ ਨਿੱਜੀ ਸਹਾਇਕ ਸਤਿੰਦਰ ਪਾਲ ਸਿੰਘ ਦੇ ਹਸਤਾਖਰਾਂ ਹੇਠ ਮੀਡਿਆ ਲੲੀ ਜਾਰੀ ਪ੍ਰੈੱਸ ਨੋਟ ਮੁਤਾਬਕ ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ  ਉਹ ਪਿਛਲੇ ਦਸ ਸਾਲ ਤੋਂ ਇਸ ਮਹਾਨ ਤਖ਼ਤ ਦੀ ਸੇਵਾ ਨਿਭਾ ਰਹੇ ਹਨ ਉਨ੍ਹਾਂ ਕਿਹਾ ਕਿ ਇਸ ਦੌਰਾਨ ਸਮੁੱਚੇ ਪੰਥ ਦੇ ਸਹਿਯੋਗ ਨਾਲ ਕੌਮੀ ਜਝਾਰੂ ਪ੍ਰੋਫੈਸਰ ਦਵਿੰਦਰਪਾਲ ਸਿੰਘ ਭੁੱਲਰ ਅਤੇ ਭਾਈ ਬਲਵੰਤ ਸਿੰਘ ਰਾਜੋਆਣਾ ਨੂੰ  ਫਾਂਸੀ ਦੇ ਤਖ਼ਤੇ ਤੋਂ ਬਚਾਉਣ, ਦਸਮ ਗ੍ਰੰਥ ਅਤੇ ਬਾਣੀਆਂ ਦੇ ਖਿਲਾਫ ਬੋਲਣ ਵਾਲਿਆਂ ਨੂੰ ਠੱਲ੍ਹ ਪਾਉਣ, ਸੰਤ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲਾ ਦੀ ਯਾਦਗਾਰ ਉਸਾਰਨ ਅਤੇ ਕੌਮੀ ਸ਼ਹੀਦਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿੱਚ ਲਗਾਉਣ ਲਈ ਉਨ੍ਹਾਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ ਉਹਨਾਂ ਆਖਿਆ ਕਿ ਇਸ ਅਰਸੇ ਦੌਰਾਨ ਕਈ ਕੌਮੀ ਮਸਲੇ ਅਤੇ ਪੰਥ ਨੂੰ ਗੰਭੀਰ ਚੁਣੌਤੀਆਂ ਦੇਣ ਵਾਲੇ ਮਾਮਲੇ ਵੀ ਸ੍ਰੀ ਅਕਾਲ ਤੱਖਤ ਸਾਹਿਬ ਤੇ ਆਏ ਜਿਨ੍ਹਾਂ ਦਾ ਨਿਪਟਾਰਾ ਗੁਰੂ ਦੇ ਭੈਅ ਵਿਚ ਰਹਿ ਕੇ ਉਨ੍ਹਾਂ ਸੰਗਤਾਂ ਦੇ ਸਹਿਯੋਗ ਨਾਲ ਕੀਤਾ ਡੇਰਾ ਸਰਸੇ ਵਾਲੇ ਮੁਖੀ ਦਾ ਜ਼ਿਕਰ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ  ਆਖਿਆ ਕਿ ਅਖੌਤੀ ਅਸਾਧ ਦੇ ਸਬੰਧ ਵਿੱਚ ਲਏ ਫ਼ੈਸਲੇ ਪ੍ਰਤੀ ਕਿੰਤੂ ਪ੍ਰੰਤੂ ਵੀ ਹੋਇਆ ਖਾਲਸਾ ਪੰਥ ਦੀਆਂ ਭਾਵਨਾਵਾਂ ਦਾ ਸਤਿਕਾਰ ਕਰਦੇ ਹੋਏ ਸਿੰਘ ਸਾਹਿਬਾਨਾਂ ਦੀ ਰਾਏ ਨਾਲ ਦਿੱਤਾ ਫੈਸਲਾ ਵਾਪਸ ਵੀ ਲਿਆ ਗਿਆ ਉਨ੍ਹਾਂ  ਮਨਿਆ ਕਿ ਆਪਣੇ ਸੇਵਾ ਕਾਲ ਦੌਰਾਨ ਜਾਣੇ ਅਣਜਾਣੇ ਵਿੱਚ ਹੋਈਆਂ ਭੁੱਲਾਂ ਉਹ ਆਪਣੀ ਝੋਲੀ ਵਿੱਚ ਪਾਉਂਦਿਆਂ ਹੋਇਆਂ ਸਮੁੱਚੇ ਖਾਲਸਾ ਪੰਥ ਕੋਲੋਂ ਖਿਮਾ ਯਾਚਨਾ ਕਰਦੇ ਹਨ  ਆਪਣੇ ਅਸਤੀਫੇ ਦਾ ਜ਼ਿਕਰ ਕਰਦਿਆਂ ਉਨ੍ਹਾਂ ਆਖਿਆ ਕਿ ਵਡੇਰੀ ਉਮਰ ਅਤੇ ਸਿਹਤ ਸਬੰਧੀ ਦਿੱਕਤਾਂ ਦੇ ਮੱਦੇਨਜ਼ਰ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵਜੋਂ ਸੇਵਾਵਾਂ ਨਿਭਾਉਣ ਤੋਂ ਅਸਮਰੱਥ ਹਨ ਉਨ੍ਹਾਂ ਖਾਲਸਾ ਪੰਥ ,ਸ਼੍ਰੋਮਣੀ ਕਮੇਟੀ ਅਤੇ ਸਮੁੱਚੀ ਅਗਜੈਕਟਿਵ ਨੂੰ ਉਨ੍ਹਾਂ ਨੂੰ ਇਸ ਅਹਿਮ ਪਦਵੀ ਤੋਂ ਸੇਵਾਮੁਕਤ ਕਰਨ ਦੀ ਬੇਨਤੀ ਕੀਤੀ ਆਖਿਆ ਕਿ ਉਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਚਰਨਾਂ ਵਿਚ ਪੰਥ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਦੇ ਹਨ ਅਤੇ  ਪੰਥ ਵੱਲੋਂ ਦਿੱਤੇ ਸਹਿਯੋਗ ਲਈ ਸੰਗਤਾ ਦਾ ਧੰਨਵਾਦ ਕਰਦੇ ਹਨ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।