ਕਾਂਗਰਸ ਦੇ ਸੀਨੀਅਰ ਆਗੂ ਬੰਤ ਸਿੰਘ ਸੇਖੋਂ ਦੀ ਅਗਵਾਈ ‘ਚ ਸਮਾਜ ਸੇਵੀ ਗੁਰਮੇਲ ਸਿੰਘ ਭਿੰਡਰ ਅਤੇ ਉਹਨਾਂ ਦੇ ਸਪੁੱਤਰ ਨੂੰ ਕੀਤਾ ਸਨਮਾਨਿਤ

ਭਿੰਡਰ ਕਲਾਂ,19 (ਜਸ਼ਨ)- ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਬੰਤ ਸਿੰਘ ਸੇਖੋਂ ਸੇਵਾ ਮੁਕਤ ਐਕਸੀਅਨ ਦੀ ਅਗਵਾਈ ਵਿਚ ਸਮਾਜ ਸੇਵੀਆਂ ਦੇ ਸਨਮਾਨ ਦੀ ਲਹਿਰ ਸ਼ੁਰੂ ਕੀਤੀ ਗਈ ਹੈ। ਇਸੇ ਲੜੀ ਤਹਿਤ ਪਿੰਡ ਭਿੰਡਰ ਕਲਾਂ ਵਿਖੇ ਉੱਘੇ ਸਮਾਜ ਸੇਵੀ ਗੁਰਮੇਲ ਸਿੰਘ ਭਿੰਡਰ ਅਤੇ ਉਹਨਾਂ ਦੇ ਸਪੁੱਤਰ ਨੂੰ ਸਨਮਾਨਿਤ ਕਰਨ ਲਈ ਵਿਸ਼ੇਸ਼ ਸਮਾਗਮ ਕਰਵਾਇਆ ਗਿਆ । ਇਸ ਮੌਕੇ ਐੱਸ ਸੀ ਪੰਚ ਸਰਪੰਚ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਅਵਤਾਰ ਸਿੰਘ ਮਨਾਵਾਂ ,ਸੂਬੇਦਾਰ ਦਵਿੰਦਰ ਸਿੰਘ ਕੈਲਾ, ਸਰਵਣ ਸਿੰਘ ਮੰਡ,ਹਾਕਮ ਸਿੰਘ ਫੌਜੀ ,ਪਰਮਿੰਦਰ ਸਿੰਘ ਭਿੰਡਰ,ਸੀਨੀਅਰ ਕਾਂਗਰਸੀ ਆਗੂ ਪਰਮਿੰਦਰ ਕੌਰ ਮੰਗੇਵਾਲਾ, ਅਤੇ ਹੋਰ ਪਾਰਟੀ ਆਗੂ ਹਾਜ਼ਰ ਸਨ । ਇਸ ਮੌਕੇ ਐਕਸੀਅਨ ਬੰਤ ਸਿੰਘ ਸੇਖੋਂ ਨੇ ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ  ਆਖਿਆ ਕਿ ਬੇਸ਼ੱਕ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਕਾਂਗਰਸ ਸਰਕਾਰ ਸੂਬੇ ਵਿਚ ਲੋਕ ਭਲਾਈ ਦੀਆਂ ਸਕੀਮਾਂ ਚਲਾ ਕੇ ਪੰਜਾਬ ਵਿਚ ਵਿਕਾਸ ਦੀ ਲਹਿਰ ਨੂੰ ਮੁੜ ਲੀਹ ’ਤੇ ਲਿਆਉਣ ਵਿਚ ਕਾਮਯਾਬ ਹੋ ਰਹੀ ਹੈ ਪਰ ਫੇਰ ਵੀ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਲੋਕਾਂ ਤੱਕ ਭਲਾਈ ਸਕੀਮਾਂ ਦਾ ਲਾਭ ਪਹੰੁਚਾਉਣ ਲਈ ਕਾਂਗਰਸ ਦੇ ਜੁਝਾਰੂ ਵਰਕਰਾਂ ਅਤੇ ਸਮਾਜ ਸੇਵੀਆਂ ’ਤੇ ਵੱਡੀ ਜਿੰਮੇਵਾਰੀ ਹੈ ਇਸੇ ਕਰਕੇ ਉਹਨਾਂ ਨੇ ਅਜਿਹੇ ਨਿਸ਼ਕਾਮ ਆਗੂਆਂ ਨੂੰ ਸਨਮਾਨਿਤ ਕਰਨ ਦੀ ਲੜੀ ਆਰੰਭ ਕੀਤੀ ਹੈ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।