ਰੇਲ ਗੱਡੀ ਹੇਠ ਆਉਣ ਨਾਲ 65 ਵਿਅਕਤੀਆਂ ਦੀ ਮੌਤ , 50 ਜ਼ਖਮੀ ,ਅੰਮ੍ਰਿਤਸਰ ਚ ਦੁਸਹਿਰੇ ਦੌਰਾਨ ਵਾਪਰੀ ਦਿਲ ਕੰਬਾਊ ਘਟਨਾ

ਮੋਗਾ,19 ਅਕਤੂਬਰ (ਜਸ਼ਨ):ਅੱਜ ਦੁਸਹਿਰੇ ਵਾਲੇ ਦਿਨ ਪੰਜਾਬ ਵਿੱਚ ਵਾਪਰੇ ਦਰਦਨਾਕ ਰੇਲ ਹਾਦਸੇ ਦੌਰਾਨ 65 ਵਿਅਕਤੀਆਂ ਦੇ ਮਾਰੇ ਜਾਣ ਦਾ ਖਦਸ਼ਾ ਹੈ । ਇਹ ਘਟਨਾ ਅੰਮ੍ਰਿਤਸਰ ਵਿਖੇ ਵਾਪਰੀ ਜਦੋਂ ਦੁਸਹਿਰੇ ਦੇ ਸਮਾਗਮਾਂ ਵਿੱਚ ਕਾਫ਼ੀ ਵੱਡੀ ਗਿਣਤੀ ਵਿੱਚ ਲੋਕ ਇਕੱਤਰ ਹੋਏ ਹੋਏ ਸਨ। ਇਸ ਮੌਕੇ ਦੁਸਹਿਰੇ ਦੇ ਸਮਾਗਮ ਵਿੱਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੌਤ ਸਿੱਧੂ ਵੀ ਹਾਜ਼ਰ ਸੀ । ਦੁਸਹਿਰੇ ਦੌਰਾਨ ਜਦੋਂ ਪੁਤਲਿਆਂ ਨੂੰ ਅੱਗ ਲਗਾਈ ਗਈ ਤਾਂ ਰਾਵਣ ਦਾ ਪੁਤਲਾ ਫੂਕਣ ਵੇਲੇ ਪਟਾਕੇ ਕਾਫ਼ੀ ਜ਼ੋਰ ਦੀ ਚੱਲੇ ਅਤੇ ਪੁਤਲਾ ਆਪਣੇ ਉਪਰ ਡਿਗਣ ਦੇ ਡਰੋਂ ਲੋਕਾਂ ਵਿਚ ਭਗਦੜ ਮਚ ਗਈ । ਦੁਸਹਿਰੇ ਦੇ ਸਮਾਗਮ ਦੇ ਨੇੜੇ ਹੀ ਰੇਲਵੇ ਟਰੈਕ ਸੀ ਅਤੇ ਭੱਜਦੇ ਹੋਏ ਲੋਕ ਟਰੈਕ ਉੱਪਰ ਜਾ ਚੜ੍ਹੇ । ਇਸੇ ਦੌਰਾਨ ਰੇਲ ਗੱਡੀ ਆ ਗਈ ਅਤੇ ਕਾਫੀ ਲੋਕ ਉਸ ਗੱਡੀ ਦੀ ਲਪੇਟ ਵਿੱਚ ਆ ਗਏੇ । ਅਪੁਸ਼ਟ ਸੂਤਰਾਂ ਮੁਤਾਬਕ 65 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ ਜਦਕਿ 50 ਦੇ ਕਰੀਬ ਵਿਅਕਤੀ ਹਸਪਤਾਲ ਵਿੱਚ ਜ਼ਖ਼ਮੀ ਹਾਲਤ ਵਿੱਚ ਜ਼ਿੰਦਗੀ ਮੌਤ ਦੀ ਲੜਾਈ ਲੜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਹਰ ਮ੍ਰਿਤਕ ਦੇ ਪਰਿਵਾਰ ਨੂੰ ਪੰਜ ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ ਹੈ ਅਤੇ ਜ਼ਖਮੀਆਂ ਦਾ ਇਲਾਜ ਪੰਜਾਬ ਸਰਕਾਰ ਵੱਲੋਂ ਫ਼ਰੀ ਕਰਵਾਇਆ ਜਾ ਰਿਹਾ ਹੈ। ਇਸ ਘਟਨਾ ਦੀ ਸੂਖ਼ਮਤਾ ਨੂੰ ਸਮਝਦਿਆਂ ਹੋਇਆ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਜ਼ਰਾਈਲ ਲਈ ਵਿਦੇਸ਼ ਦੌਰਾ ਰੱਦ ਕਰ ਦਿੱਤਾ ਹੈ। ਇਹ ਹਾਦਸਾ ਅੰਮ੍ਰਿਤਸਰ ਦੇ ਜੌੜਾ ਫਾਟਕ ਨੇੜਲੇ ਚੌੜਾ ਬਾਜ਼ਾਰ ਵਿਖੇ ਵਾਪਰਿਆ। ਇਹ ਵੀ ਸਮਝਿਆ ਜਾ ਰਿਹਾ ਕਿ ਰੇਲਵੇ ਟਰੈਕ ਤੇ ਖੜ੍ਹੇ ਜਾਂ ਟਰੈਕ ਤੇ ਭੱਜ ਰਹੇ ਲੋਕਾਂ ਨੂੰ ਸਾਹਮਣਿਓਂ ਆ ਰਹੀ ਰੇਲ ਗੱਡੀ ਦੀ ਵਿਸਲ ਸੁਣਾਈ ਨਹੀਂ ਦਿੱਤੀ ਜਿਸ ਕਾਰਨ ਉਹ ਰੇਲ ਗੱਡੀ ਦੀ ਚਪੇਟ ਵਿੱਚ ਆ ਗਏ ਅਤੇ ਜ਼ਿੰਦਗੀ ਤੋਂ ਹੱਥ ਧੋ ਬੈਠੇ । ਜੌੜਾ ਫਾਟਕ ਵਿਖੇ ਹੋਏ ਹਾਦਸੇ ਦੀ ਖ਼ਬਰ ਸੁਣਦੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਇਸ ਹਦਾਸੇ ਦੇ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕਰਵਾਉਣ ਦਾ ਐਲਾਨ ਕੀਤਾ ਹੈ। ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੇ ਟੈਲੀਫੋਨ 'ਤੇ ਹਾਦਸੇ ਲਈ ਦੁੱਖ ਦਾ ਇਜ਼ਹਾਰ ਕਰਦੇ ਮੁੱਖ ਮੰਤਰੀ ਦੀ ਤਰਫੋਂ ਜਾਣਕਾਰੀ ਦਿੰਦੇ ਦੱਸਿਆ ਕਿ ਇਲਾਜ ਲਈ ਸਾਰੇ ਸਰਕਾਰੀ ਤੇ ਨਿੱਜੀ ਹਸਪਤਾਲ ਖੁੱਲੇ ਰਹਿਣਗੇ ਅਤੇ ਲੋਕ ਜਿੱਥੇ ਚਾਹੁਣ ਜਖਮੀਆਂ ਦਾ ਇਲਾਜ 
ਅੰਮ੍ਰਿਤਸਰ ਦੇ ਜੌੜਾ ਫਾਟਕ ’ਤੇ ਵਾਪਰੇ ਰੇਲ ਹਾਦਸੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਆਖਿਆ ਕਿ ਇਹ ਹਾਦਸਾ ਬੇਹੱਦ ਦੁਖਦਾਈ ਅਤੇ ਮਾਨਸਕ ਪੀੜਾ ਦੇਣ ਵਾਲਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਰੇਲ ਹਾਦਸੇ ਦੇ ਮ੍ਰਿਤਕਾਂ ਦੇ ਪਰਿਵਾਰਾਂ ਦੇ ਦੁੱਖ ਵਿਚ ਸ਼ਰੀਕ ਹੈ ਅਤੇ ਜ਼ਖ਼ਮੀਆਂ ਨਾਲ ਵੀ ਹਮਦਰਦੀ ਪ੍ਰਗਟ ਕਰਦੀ ਹੈ। ਉਨ੍ਹਾਂ ਇਸ ਰੇਲ ਹਾਦਸੇ ਦੇ ਜ਼ੁੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਭਾਈ ਲੌਂਗੋਵਾਲ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਰੇਲ ਹਾਦਸੇ ਦੇ ਜ਼ਖ਼ਮੀਆਂ ਦਾ ਮੁਫ਼ਤ ਇਲਾਜ਼ ਕਰੇਗੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਚੈਰੀਟੇਬਲ ਹਸਪਤਾਲ ਵੱਲ੍ਹਾ ਵਿਖੇ ਜ਼ਖ਼ਮੀਆਂ ਦੇ ਮੁਫ਼ਤ ਇਲਾਜ਼ ਲਈ ਪ੍ਰਬੰਧ ਕਰ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੇ ਇਲਾਜ਼ ’ਤੇ ਜਿੰਨਾ ਵੀ ਖ਼ਰਚਾ ਆਵੇਗਾ, ਉਹ ਸ਼੍ਰੋਮਣੀ ਕਮੇਟੀ ਵੱਲੋਂ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਹਸਪਤਾਲ ਤੱਕ ਪੁਜਦਾ ਕਰਨ ਲਈ ਗੁਰੂ ਰਾਮਦਾਸ ਮੈਡੀਕਲ ਕਾਲਜ ਤੋਂ ਐਬੂਲੈਂਸ ਵੈਨਾਂ ਭੇਜੀਆਂ ਗਈਆਂ ਹਨ ਅਤੇ ਐਮਰਜੈਂਸੀ ਮੈਡੀਕਲ ਸੇਵਾਵਾਂ ਤੁਰੰਤ ਸ਼ੁਰੂ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਨਿਰਦੇਸ਼ ਅਨੁਸਾਰ ਜ਼ਖ਼ਮੀਆਂ ਨੂੰ ਮੈਡੀਕਲ ਸੇਵਾਵਾਂ ਦੇਣ ਲਈ ਉਚਿਤ ਪ੍ਰਬੰਧ ਕਰ ਦਿੱਤੇ ਗਏ ਹਨ।***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ----ਵੀਡੀਓ ਦੇਖਣ ਲਈ ਹੇਠ ਦਿੱਤਾ ਲਿੰਕ ਕਲਿੱਕ ਕਰੋ ਜੀ ----------------