ਪਪੀਤਾ ਸਿਹਤ ਲਈ ਬੇਹੱਦ ਲਾਭਦਾਇਕ-ਡਾ: ਨਿਰਮਲ ਧਾਰ
ਮੋਗਾ, 25 ਅਕਤੂਬਰ (ਜਸ਼ਨ)-ਪਪੀਤਾ ਸਿਹਤ ਦੇ ਲਾਭਾਂ ਨਾਲ-ਨਾਲ ਸਭ ਤੋਂ ਚੰਗਾ ਫਲ ਮੰਨਿਆ ਜਾਂਦਾ ਹੈ। ਪਪੀਤਾ ਇਕ ਲੋਕਪਿ੍ਰਯਾ ਫਲ ਹੈ ਜੋ ਸਿਹਤ ਖਾਸਕਰ ਚਮੜੀ ਲਈ ਬੇਹੱਦ ਲਾਭਦਾਇਕ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਮਾਉਟ ਲਿਟਰਾ ਜੀ ਸਕੂਲ ਵਿਚ ਮਨਾਏ ਪਪੀਤਾ ਦਿਵਸ ਮੌਕੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਪਿ੍ਰੰਸੀਪਲ ਡਾ: ਨਿਰਮਲ ਧਾਰੀ ਨੇ ਕੀਤਾ। ਉਹਨਾਂ ਕਿਹਾ ਕਿ ਪਪੀਤੇ ਵਿਚ ਕਈ ਤਰਾਂ ਦੇ ਵਿਟਾਮਿਨ ਹੁੰਦੇ ਹਨ ਜੋ ਸਾਡੇ ਸ਼ਰੀਰ ਨੂੰ ਫਾਇਦਾ ਦਿੰਦੇ ਹਨ। ਸਕੂਲ ਡਾਇਰੈਕਟਰ ਅਨੁਜ ਗੁਪਤਾ ਨੇ ਕਿਹਾ ਪਪੀਤੇ ਵਿਚ ਪਪੇਨ ਨਾਮਕ ਐਨਜ਼ਾਇਮਜ਼ ਹੁੰਦਾ ਜੋ ਖਾਣਾ ਹਜ਼ਮ ਕਰਨ ਵਿਚ ਸਹਾਇਤਾ ਕਰਦਾ ਹੈ ਇਸੇ ਲਈ ਸਾਨੂੰ ਰੋਟੀ ਖਾਣ ਤੋਂ ਬਾਅਦ ਪਪੀਤੇ ਦਾ ਸੇਵਨ ਜ਼ਰੂਰ ਕਰਨਾ ਚਾਹੀਦਾ ਹੈ। ਉਹਨਾਂ ਮਾਨਸਿਕ ਅਤੇ ਸ਼ਰੀਰਿਕ ਵਿਕਾਸ ਲਈ ਫਲਾਂ ਦੇ ਸੇਵਨ ਬਾਰੇ ਬੱਚਿਆਂ ਨੂੰ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਇਸ ਮੌਕੇ ਸਕੂਲ ਸਟਾਫ ਤੇ ਵਿਦਿਆਰਥੀ ਹਾਜ਼ਰ ਸਨ।