ਡੇਅਰੀ ਉਦੱਮ ਸਿਖਲਾਈ ਕੋਰਸ ਲਈ ਕੋਸਲਿੰਗ ਹੋਵੇਗੀ 1 ਨਵੰਬਰ ਨੂੰ : ਰਣਦੀਪ ਹਾਂਡਾ

ਫਿਰੋਜ਼ਪੁਰ 25 ਅਕਤੂਬਰ ( ਸੰਦੀਪ ਕੰਬੋਜ ਜਈਆ) :  ਪਸੂ ਪਾਲਣ , ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਪੰਜਾਬ  ਵੱਲੋ ਡੇਅਰੀ ਫਾਰਮਰਾਂ ਲਈ (30 ਦਿਨਾਂ) ਦਾ ਡੇਅਰੀ ਉਦੱਮ ਸਿਖਲਾਈ ਕੋਰਸ 12 ਨਵੰਬਰ ਤੋਂ ਪੰਜਾਬ ਵਿੱਚ ਅਲੱਗ-2 ਡੇਅਰੀ ਟ੍ਰੇਨਿੰਗ ਸੈਂਟਰਾਂ ਤੇ ਚਲਾਇਆ ਜਾ ਰਿਹਾ ਹੈ । ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਰਣਦੀਪ ਕੁਮਾਰ ਨੇ ਦੱਸਿਆ ਕਿ ਇਸ ਸਿਖਲਾਈ ਕੋਰਸ ਲਈ ਕੋਸਲਿੰਗ 1 ਨਵੰਬਰ ਨੂੰ ਰੱਖੀ ਗਈ ਹੈ ਜਿਸ ਵਿੱਚ ਦੁੱਧ ਤੋ ਪਦਾਰਥ ਬਣਾਉਣ, ਡੇਅਰੀ ਫਾਰਮ ਦਾ ਪ੍ਰਬੰਧ, ਦੁਧਾਰੂ ਪਸੂਆਂ ਦੀ ਨਸਲ ਕਸੀ ਅਤੇ ਸੰਤੁਲਤ ਪਸੂ ਖੁਰਾਕ ਸਬੰਧੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ।ਉਨ੍ਹਾ ਦੱਸਿਆ ਕਿ ਇਸ ਕੌਸਲਿੰਗ ਲਈ ਆਉਣ ਵਾਲੇ  ਮੈਟ੍ਰਿਕ ਦਾ ਸਰਟੀਫਿਕੇਟ, ਆਧਾਰ ਕਾਰਡ ਸਮੇਤ ਪਾਸਪੋਰਟ ਸਾਇਜ ਫੋਟੋ ਲੈ ਕੇ ਜਿਲ੍ਹਾ ਫਿਰੋਜਪੁਰ ਦੇ ਡੇਅਰੀ ਫਾਰਮਰ, ਡੇਅਰੀ ਟ੍ਰੇਨਿੰਗ ਸੈਂਟਰ, ਗਿੱਲ ਜਿਲ੍ਹਾ ਮੋਗਾ ਵਿਖੇ ਕੋਸਲਿੰਗ ਲਈ ਹਾਜਰ ਹੋਣ। ਉਨ੍ਹਾਂ ਕਿਹਾ ਕਿ 12 ਨਵੰਬਰ ਤੋਂ ਇਹ ਕੋਰਸ ਸ਼ੁਰੂ ਕਰਵਾਇਆ ਜਾਵੇਗਾ ਅਤੇ 30 ਦਿਨਾਂ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਅਫਸਰ ਬੀਰਪ੍ਰਤਾਪ ਸਿੰਘ ਗਿੱਲ ਨੇ ਦੱਸਿਆ ਕਿ ਇਸ ਕੌਂਸਲਿੰਗ ਵਿੱਚ ਭਾਗ ਲੈਣ ਵਾਲੇ ਸਬੰਧਤ ਨਿਰਧਾਰਤ ਪ੍ਰੋਫਾਰਮੇ ਲਈ ਪ੍ਰਾਸਪੈਕਟ ਸਬੰਧਤ ਜਿਲ੍ਹੇ ਦੇ ਡਿਪਟੀ ਡਾਇਰੈਕਟਰ ਡੇਅਰੀ ਬਲਾਕ ਏ, ਕਮਰਾ ਨੰ: 3,4 ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜਪੁਰ ਕੈਂਟ  ਦੇ ਦਫਤਰ ਤੋ ਪ੍ਰਪਾਤ ਕੀਤੇ ਜਾ ਸਕਦੇ ਹਨ । ਉਨ੍ਹਾਂ ਕਿਹਾ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਟੈਲੀਫੋਨ ਨੰ: 01632-244304 'ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।