ਭਾਸ਼ਾ ਵਿਭਾਗ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਬਾਲ ਸਾਹਿਤ ਲਿਖਤੀ ਕੁਇਜ਼ ਮੁਕਾਬਲੇ
ਫ਼ਿਰੋਜ਼ਪੁਰ/ ਗੂਰੁਹਰਸਹਾਏ 25 ਅਕਤੂਬਰ( ਸੰਦੀਪ ਕੰਬੋਜ ਜਈਆ, ਮਨੀਸ਼ ਪਿੰਡੀ) : ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਵਿਖੇ ਸਕੂਲੀ ਵਿਦਿਆਰਥੀਆਂ ਦੇ ਜ਼ਿਲ੍ਹਾ ਪੱਧਰ ਤੇ ਬਾਲ ਸਾਹਿਤ ਲਿਖਤੀ ਕੁਇਜ਼ ਮੁਕਾਬਲੇ ਤਿੰਨ ਵਰਗਾਂ (ੳ, ਅ, ੲ) ਵਿੱਚ ਕਰਵਾਏ ਗਏ। ਜਿਸ ਵਿਚ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਹਿੱਸਾ ਲੈਂਦੇ ਹੋਏ, ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਅਮਰਿੰਦਰ ਸਿੰਘ ਨੇ ਦੱਸਿਆ ਕਿ ਬਾਲ ਸਾਹਿਤ ਕੁਇਜ਼ ਮੁਕਾਬਲੇ ਦੇ (ੳ ਵਰਗ) ਵਿੱਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਫ਼ਿਰੋਜ਼ਪੁਰ ਦੀ ਵਿਦਿਆਰਥਣ ਗੁਰਲੀਨ ਕੌਰ ਨੇ ਪਹਿਲਾ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਫ਼ਿਰੋਜ਼ਪੁਰ ਦੀ ਵਿਦਿਆਰਥਣ ਸੰਦੀਪ ਕੌਰ ਨੇ ਦੂਜਾ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਪ੍ਰਭਜੋਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਬਾਲ ਸਾਹਿਤ ਕੁਇਜ਼ ਮੁਕਾਬਲੇ ਦੇ (ਅ ਵਰਗ) ਵਿੱਚ ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਫ਼ਿਰੋਜ਼ਪੁਰ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪਹਿਲਾ, ਗੁਰੂ ਨਾਨਕ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸ਼ਕੂਰ ਫ਼ਿਰੋਜ਼ਪੁਰ ਦੀ ਵਿਦਿਆਰਥਣ ਏਕਮਪ੍ਰੀਤ ਕੌਰ ਨੇ ਦੂਜਾ ਅਤੇ ਸ਼ਹੀਦ ਗੰਜ ਪਬਲਿਕ ਸਕੂਲ ਮੁੱਦਕੀ ਦੀ ਵਿਦਿਆਰਥਣ ਪਰਨੀਤ ਕੌਰ ਖੋਸਾ ਨੇ ਤੀਜਾ ਸਥਾਨ ਹਾਸਲ ਕੀਤਾ। ਇਸ ਤੋਂ ਇਲਾਵਾ ਬਾਲ ਸਾਹਿਤ ਕੁਇਜ਼ ਮੁਕਾਬਲੇ ਦੇ (ੲ ਵਰਗ) ਵਿੱਚ ਗੁਰੂ ਨਾਨਕ ਕਾਲਜ ਫ਼ਿਰੋਜ਼ਪੁਰ ਛਾਉਣੀ ਦੀ ਵਿਦਿਆਰਥਣ ਬਲਜੀਤ ਕੌਰ ਨੇ ਪਹਿਲਾ, ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਸ਼ਹਿਰ ਦੀ ਵਿਦਿਆਰਥਣ ਪਲਕ ਨੇ ਦੂਜਾ ਅਤੇ ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਛਾਉਣੀ ਦੀ ਵਿਦਿਆਰਥਣ ਮਨਪ੍ਰੀਤ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚੋਂ ਪਹਿਲੇ ਸਥਾਨ ਤੇ ਆਉਣ ਵਾਲੇ ਵਿਦਿਆਰਥੀਆਂ ਨੂੰ ਰਾਜ ਪੱਧਰ ਤੇ ਹੋਣ ਵਾਲੇ ਮੌਖਿਕ ਤੇ ਵਿਅਕਤੀਗਤ ਕੁਇਜ਼ ਮੁਕਾਬਲੇ ਵਿੱਚ ਭਾਗ ਲੈਣ ਲਈ ਬੁਲਾਇਆ ਜਾਵੇਗਾ। ਉਨ੍ਹਾਂ ਵਿਦਿਆਰਥੀਆਂ ਨੂੰ ਅੱਗੇ ਤੋਂ ਹੋਰ ਮਿਹਨਤ ਕਰਨ ਅਤੇ ਇਸ ਤਰ੍ਹਾਂ ਦੇ ਹੋਰਨਾਂ ਮੁਕਾਬਲਿਆਂ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣ ਲਈ ਵੀ ਪ੍ਰੇਰਿਤ ਕੀਤਾ।