ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਬੱਚਿਆਂ ਦੀ ਸਿਹਤ ਨਾਲ ਖਿਲਵਾੜ ਨਹੀਂ ਹੋਣ ਦੇਵੇਗਾ-ਵੀਰਪਾਲ ਕੌਰ ਥਰਾਜ

ਮੋਗਾ,28 ਅਕਤੂਬਰ (ਜਸ਼ਨ): ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਬਾਲ ਮਜ਼ਦੂਰੀ ਅਤੇ ਬਾਲ ਭਿਖਾਰੀਪਣ ਨੂੰ ਖਤਮ ਕਰਨ ਲਈ ਸੁਹਿਰਦ ਯਤਨ ਕਰਨ ਦੇ ਨਾਲ ਨਾਲ ਬੱਚਿਆਂ ਦੀ ਚੰਗੀ ਸਿਹਤ ਲਈ ਮਿਲਾਵਟੀ ਖਾਧ ਵਸਤਾਂ ਦੀ ਵਿਕਰੀ ਕਰਨ ਵਾਲਿਆਂ ’ਤੇ ਵੀ ਪੂਰੀ ਤਰਾਂ ਸ਼ਿਕੰਜਾ ਕੱਸੇਗਾ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਰਾਜ ਬਾਲ ਅਧਿਕਾਰ ਰੱਖਿਆ ਕਮਿਸ਼ਨ ਦੀ ਮੈਂਬਰ ਵੀਰਪਾਲ ਕੌਰ ਥਰਾਜ ਨੇ ‘ਸਾਡਾ ਮੋਗਾ ਡੌਟ ਕੌਮ’ ਨਿੳੂਜ਼ ਪੋਰਟਲ ਨਾਲ ਗੱਲਬਾਤ ਕਰਦਿਆਂ ਕੀਤਾ। ਉਹਨਾਂ ਸਮੂਹ ਪੰਜਾਬੀਆਂ ਨੂੰ ਇਸ ਵਾਰ ਪ੍ਰਦੂਸ਼ਣ ਮੁਕਤ ਦੀਵਾਲੀ ਮਨਾਉਣ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਆਪਾ ਸਾਰੇ ਹੀ  ਅਹਿਦ ਲਈਏ ਕਿ  ਇਸ ਸ਼ੁੱਭ ਦਿਹਾੜੇ ਨੂੰ ਦੀਵੇ ਬਾਲ ਕੇ ਮਨਾਈਏ। ਉਹਨਾਂ ਲੋਕਾ ਨੂੰ ਅਪੀਲ ਕੀਤੀ ਕਿ  ਬਾਰੂਦ ਤੇ ਪੈਸੇ ਜਾਇਆ ਕਰਨ ਦੀ ਬਜਾਏ ਮਿੱਟੀ ਦੇ ਦੀਵੇ ਬਣਾਉਣ ਵਾਲੇ ਘੁਮਿਆਰਾਂ ਵੱਲੋਂ ਬਣਾਏ ਰਵਾਇਤੀ ਦੀਵਿਆਂ ਨੂੰ ਖਰੀਦਣ ਅਤੇ ਆਪਣੇ ਘਰਾਂ ਨੂੰ ਰੌਸ਼ਨ ਕਰਨ।  ਉਹਨਾਂ  ‘ਸਾਡਾ ਮੋਗਾ ਡੌਟ ਕੌਮ’ ਨਿਊਜ਼ ਪੋਰਟਲ  ਨਾਲ ਗੱਲਬਾਤ ਕਰਦਿਆਂ ਕਿਹਾ ਕਿ ਦੀਵਾਲੀ ਮੌਕੇ ਜ਼ਿਆਦਾ ਆਵਾਜ਼ ਅਤੇ ਖਤਰਨਾਕ ਪਟਾਕਿਆਂ ਤੋਂ ਗੁਰੇਜ਼ ਕਰਨ ਅਤੇ ਨਾਲ ਦੀ ਨਾਲ ਬੱਚਿਆਂ ਦੀ ਖਾਸ ਨਿਗਰਾਨੀ ਰੱਖਣ ਤਾਂ ਕਿ ਸਾਡੀ ਅਣਗਹਿਲੀ ਕਾਰਨ ਬੱਚਿਆਂ ਨੂੰ ਖਮਿਆਜ਼ਾ ਨਾ ਪੁਗਤਣਾ ਪਵੇ। ਵੀਰਪਾਲ ਕੌਰ ਨੇ ਆਖਿਆ ਕਿ ਦੀਵਾਲੀ ਮੌਕੇ ਪਟਾਕੇ ਤੇ ਮਿਠਾਈਆਂ ਗਿਫ਼੍ਟਟ ਕਰਨ ਦੀ ਬਜਾਇ ਪਰਿਵਾਰ ਵਿਚ ਪੜ੍ਹਿਆ ਜਾਣ ਵਾਲਾ ਸਾਹਿਤ ਗਿਫ਼੍ਟਟ ਕੀਤਾ ਜਾਵੇ ।  ਉਹਨਾਂ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇਕਰ ਕਿਸੇ ਨੂੰ ਬਨਾਉਟੀ ਖੋਏ ਪਨੀਰ ਤੇ ਮਿਠਾਈਆਂ ਸਬੰਧੀ ਕੋਈ ਵੀ ਜਾਣਕਾਰੀ ਮਿਲਦੀ ਹੈ ਤਾਂ ਉਹ ਜ਼ਿਲਾ ਪ੍ਰਸ਼ਾਸ਼ਨ ਨੂੰ ਤੁਰੂੰਤ ਸੂਚਨਾ ਦੇਵੇ ਤਾਂ ਕਿ ਅਜਿਹੇ ਦੁਕਾਨਦਾਰਾਂ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇ। ਬਾਲ ਸੁਰੱਖਿਆ ਸਬੰਧੀ ਜਾਣਕਾਰੀ ਦੇਣ ਵਾਸਤੇ ਜਿਲਾ ਬਾਲ ਸੁਰੱਖਿਆ ਅਫਸਰ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ***************ਨਵੀਆਂ ਅਤੇ ਤਾਜ਼ੀਆਂ ਖ਼ਬਰਾਂ ਪੜ੍ਹਨ ਲਈ ਆਪਣੇ ਐਂਡਰਾਇਡ ਫੋਨ ’ਤੇ ਪਲੇਅ ਸਟੋਰ ਤੋਂ ਨਵਾਂ ਐਪ ‘SADA MOGA’ ਇੰਸਟਾਲ ਕਰੋ ਜੀ ।